10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਅਵਨੀਤ ਕੌਰ ਨੇ ਗਤਕਾ ਮੁਕਾਬਲੇ ਵਿਚ ਗੋਲਡ ਮੈਡਲ ਹਾਸਲ ਕੀਤਾ

Ad Position 21
No active advertisement
ਅਜੀਤ ਡੈਸਕ 06-05-2026
ਧਰਮਕੋਟ, 5 ਮਈ (ਪਰਮਜੀਤ ਸਿੰਘ)-ਐਸ. ਐਫ. ਸੀ. ਕਾਨਵੈਂਟ ਸਕੂਲ ਜਲਾਲਾਬਾਦ (ਪੂਰਬੀ) ਦੀ ਛੇਵੀਂ ਜਮਾਤ ਦੀ ਵਿਦਿਆਰਥਣ ਅਵਨੀਤ ਕੌਰ ਨੇ ਗਤਕਾ ਐਸੋਸੀਏਸ਼ਨ ਪੰਜਾਬ ਵਲੋਂ ਕਰਵਾਏ ਗਏ ਮੁਕਾਬਲੇ ਦੌਰਾਨ 'ਫੇਰੀ ਲਾਠੀ ਟੀਮ' ਅੰਡਰ-14 ਵਿਚ ਭਾਗ ਲਿਆ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਹਾਸਲ ਕੀਤਾ¢ ਇਸ ਉਪਲਬਧੀ ਲਈ ਉਸ ਨੂੰ ਸਰਟੀਫਿਕੇਟ ਅਤੇ ਗੋਲਡ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ¢ ਪਿ੍ੰਸੀਪਲ ਮਨੀਸ਼ਾ ਕੌਸ਼ਿਕ ਨੇ ਕਿਹਾ ਕਿ ਸਾਨੂੰ ਇਹੋ ਜਿਹੀਆਂ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ¢ ਜਿਸ ਨਾਲ ਸਾਡਾ ਸਰੀਰਕ, ਮਾਨਸਿਕ ਅਤੇ ਬੌਧਿਕ ਵਿਕਾਸ ਹੁੰਦਾ ਹੈ¢ ਇਹ ਆਤਮ-ਰੱਖਿਆ ਦੀ ਇਕ ਵਿਧੀ ਵੀ ਹੈ | ਸਕੂਲ ਦੇ ਸੀ.ਐਮ.ਡੀ. ਅਭਿਸ਼ੇਕ ਜਿੰਦਲ, ਸ਼ੀਨਮ ਜਿੰਦਲ ਅਤੇ ਸਰੋਜ ਰਾਣੀ ਜਿੰਦਲ ਨੇ ਅਵਨੀਤ ਕੌਰ, ਸਾਰੇ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਤਾ-ਪਿਤਾ ਨੂੰ ਵਧਾਈ ਦਿੱਤੀ¢
Ad Position 22
No active advertisement
ਪਿਛਲੀ ਖ਼ਬਰ ਡਾ. ਮਾਣਕ ਮੈਮੋਰੀਅਲ ਕਾਲਜ ਵਿਖੇ ਮਾਂ ਵਿਸ਼ੇ 'ਤੇ ਲੇਖ ਮੁਕਾਬਲੇ ਕਰਵਾਏ ਅਗਲੀ ਖ਼ਬਰ ਵਾਲਮੀਕਿ/ਮਜ਼੍ਹਬੀ ਸਿੱਖ ਮਹਾਂਸਭਾ ਵਲੋਂ ਜਨਗਣਨਾ ਪੋ੍ਰਫਾਰਮੇ ਤੇ ਗੈਰ ਸੰਵਿਧਾਨਕ ਜਾਤੀ ਵਰਤਣ 'ਤੇ ਭਾਰੀ ਰੋਸ
Ad Position 24