ਮੋਗਾ, 5 ਮਈ (ਸੁਰਿੰਦਰਪਾਲ ਸਿੰਘ)-ਪੰਜਾਬ ਦੇ ਵਿਦਿਆਰਥੀਆਂ ਵਿਚ ਵਿਦੇਸ਼ ਖ਼ਾਸ ਕਰਕੇ ਕੈਨੇਡਾ ਜਾ ਕੇ ਪੜਾਈ ਕਰਨ ਦੀ ਦਿਲਚਸਪੀ ਵਿਚ ਲਗਾਤਾਰ ਵੱਡਾ ਵਾਧਾ ਦੇਖਣ ਨੂੰ ਮਿਲ ਰਿਹਾ ਹੈ | ਉਨ੍ਹਾਂ ਦਾ ਮੰਨਣਾ ਹੈ ਕਿ ਇਸ ਸੁਪਨੇ ਨੂੰ ਹਕੀਕਤ ਵਿਚ ਬਦਲਣ ਲਈ ਸਿਰਫ਼ ਇੱਛਾ ਹੀ ਕਾਫੀ ਨਹੀ, ਸਗੋਂ ਸਟੱਡੀ ਵੀਜ਼ਾ ਪ੍ਰਾਪਤ ਕਰਨ ਲਈ ਸਹੀ ਰਾਹਦਾਰੀ ਅਤੇ ਹਰ ਪੱਧਰ 'ਤੇ ਮੁਕੰਮਲ ਤਿਆਰੀ ਹੋਣੀ ਬੇਹੱਦ ਲਾਜ਼ਮੀ ਹੈ | ਅਕਸਰ ਇਹ ਦੇਖਿਆ ਜਾਂਦਾ ਹੈ ਕਿ ਅਧੂਰੀ ਜਾਣਕਾਰੀ ਜਾਂ ਫਾਈਲਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਕਰਕੇ ਵੀਜ਼ਾ ਰੀਫਿਊਜ਼ ਹੋ ਜਾਂਦਾ ਹੈ, ਪਰ ਅਜਿਹੀ ਨਿਰਾਸ਼ਾਜਨਕ ਸਥਿਤੀ ਵਿਚ ਵੀ ਵਿਦਿਆਰਥੀਆਂ ਨੂੰ ਘਬਰਾਉਣ ਦੀ ਲੋੜ ਨਹੀਂ | ਇਸ ਦੀ ਬਜਾਏ ਉਨ੍ਹਾਂ ਨੂੰ ਆਪਣੀਆਂ ਗ਼ਲਤੀਆਂ ਨੂੰ ਗੰਭੀਰਤਾ ਨਾਲ ਪਹਿਚਾਣ ਕੇ ਅਤੇ ਉਨ੍ਹਾਂ ਨੂੰ ਠੀਕ ਕਰਕੇ ਪੂਰੇ ਆਤਮ ਵਿਸ਼ਵਾਸ ਨਾਲ ਮੁੜ ਅਪਲਾਈ ਕਰਨਾ ਚਾਹੀਦਾ ਹੈ | ਇਹ ਪ੍ਰਗਟਾਵਾ ਮੈਕਰੋ ਗਲੋਬਲ ਦੇ ਐਮ.ਡੀ. ਗੁਰਮਿਲਾਪ ਸਿੰਘ ਪੱਲਾ ਨੇ ਕੀਤਾ | ਉਨ੍ਹਾਂ ਕਿਹਾ ਕਿ ਵਿਦੇਸ਼ ਵਿਚ ਪੜਾਈ ਦੌਰਾਨ ਕਿਸੇ ਵੀ ਤਰਾਂ ਦੀ ਸਮੱਸਿਆਵਾਂ ਤੋ ਬਚਣ ਲਈ ਸਹੀ ਕਾਲਜ ਅਤੇ ਆਪਣੀ ਪਿਛਲੀ ਪੜਾਈ ਦੇ ਅਨੁਕੂਲ ਕੋਰਸ ਦੀ ਚੋਣ ਕਰਨਾ ਸਭ ਤੋ ਮਹੱਤਵਪੂਰਨ ਕਦਮ ਹੈ |