10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਡਿਪਟੀ ਕਮਿਸ਼ਨਰ ਨੇ ਲਿਆ ਸਵੈ 2027 ਪ੍ਰਕਿਰਿਆ ਦਾ ਜਾਇਜ਼ਾ • ਵੱਧ ਤੋਂ ਵੱਧ ਲੋਕਾਂ ਨੂੰ ਆਪਣੀ ਜਾਣਕਾਰੀ ਭਰਨ ਦੀ ਕੀਤੀ ਅਪੀਲ

Ad Position 21
No active advertisement
ਅਜੀਤ ਡੈਸਕ 06-05-2026
ਮੋਗਾ, 5 ਮਈ (ਸੁਰਿੰਦਰਪਾਲ ਸਿੰਘ)-ਜਨਗਣਨਾ 2027 ਤਹਿਤ ਸੈੱਲਫ਼ ਇਨਿਊਮਰੇਸ਼ਨ ਦਾ ਪੋਰਟਲ 14 ਮਈ ਤੱਕ ਖੁੱਲ੍ਹਾ ਹੈ, ਜਿਸ ਜਰੀਏ ਜ਼ਿਲ੍ਹਾ ਵਾਸੀ ਆਪਣੀ ਜਾਣਕਾਰੀ ਖ਼ੁਦ ਭਰ ਰਹੇ ਹਨ | ਖ਼ੁਦ ਜਾਣਕਾਰੀ ਭਰਨ ਦੇ ਆਪਸ਼ਨ ਵਾਲੀ ਇਹ ਦੇਸ਼ ਦੀ ਪਹਿਲੀ ਡਿਜੀਟਲ ਜਨਗਣਨਾ ਹੈ | ਪੋਰਟਲ ਰਾਹੀਂ, ਇਸ ਜਾਣਕਾਰੀ ਨੂੰ ਭਰਿਆ ਜਾ ਸਕਦਾ ਹੈ | ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਜ਼ਿਲ੍ਹਾ ਮੋਗਾ ਵਿਚ ਚੱਲ ਰਹੀ ਸਵੈ ਗਣਨਾ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਅੱਜ ਸਬੰਧਿਤ ਵਿਭਾਗਾਂ ਦੀ ਅਹਿਮ ਮੀਟਿੰਗ ਬੁਲਾਈ | ਮੀਟਿੰਗ ਵਿਚ ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਦੇ ਮੁਖੀ ਆਪਣੀ ਤੇ ਆਪਣੇ ਕਰਮੀਆਂ ਦੀ ਸਵੈ ਗਣਨਾ ਕਰਵਾਉਣ ਨੂੰ ਯਕੀਨੀ ਬਣਾਉਣ | ਉਨ੍ਹਾਂ ਕਿਹਾ ਕਿ ਇਸ ਸਵੈ ਗਣਨਾ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਉਤਸ਼ਾਹਿਤ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਕੌਂਸਲਰਾਂ, ਸਰਪੰਚਾਂ ਆਦਿ ਦੁਆਰਾ ਵੱਧ ਤੋਂ ਵੱਧ ਸਵੈ ਗਣਨਾ ਕਰਵਾਉਣੀ ਯਕੀਨੀ ਬਣਾਈ ਜਾਵੇ | ਉਨ੍ਹਾਂ ਸਾਰੇ ਅਧਿਆਪਕਾਂ ਅਤੇ ਸਿਹਤ ਅਧਿਕਾਰੀਆਂ ਨੂੰ ਵੀ ਇਸ ਵਿੱਚ ਆਪਣੀ ਅਗਵਾਈ ਕਰਨ ਲਈ ਕਿਹਾ | ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸੇਤੀਆ ਨੇ ਦੱਸਿਆ ਕਿ ਸਵੈ-ਗਣਨਾ ਇਕ ਅਜਿਹੀ ਸਹੂਲਤ ਹੈ ਜਿਸ ਰਾਹੀਂ ਆਮ ਲੋਕ ਜਨਗਣਨਾ ਮੁਲਾਜ਼ਮਾਂ ਦੇ ਘਰ ਆਉਣ ਦਾ ਇੰਤਜ਼ਾਰ ਕੀਤੇ ਬਿਨਾਂ ਖ਼ੁਦ ਆਪਣੀ ਜਾਣਕਾਰੀ ਸਰਕਾਰੀ ਪੋਰਟਲ 'ਤੇ ਦਰਜ ਕਰ ਸਕਦੇ ਹਨ | ਪਹਿਲਾਂ ਇਹ ਕੰਮ ਸਿਰਫ਼ ਕਾਗ਼ਜ਼ੀ ਫਾਰਮਾਂ ਰਾਹੀਂ ਹੁੰਦਾ ਸੀ ਪਰ ਹੁਣ ਤੁਸੀਂ ਆਪਣੇ ਮੋਬਾਈਲ ਜਾਂ ਕੰਪਿਊਟਰ ਰਾਹੀਂ ਘਰ ਬੈਠੇ ਹੀ ਆਪਣਾ ਅਤੇ ਆਪਣੇ ਪਰਿਵਾਰ ਦਾ ਵੇਰਵਾ ਆਨਲਾਈਨ ਭਰ ਸਕਦੇ ਹੋ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਦੀ ਪ੍ਰਕਿਰਿਆ ਬਹੁਤ ਸੌਖੀ ਹੈ | ਅਧਿਕਾਰਤ ਪੋਰਟਲ 'ਤੇ ਜਾ ਕੇ ਆਪਣੇ ਮੋਬਾਈਲ ਨੰਬਰ ਤੋਂ ਓ.ਟੀ.ਪੀ. ਨਾਲ ਲਾਗਆਨ ਕਰਕੇ, ਆਪਣਾ ਸੂਬਾ, ਜ਼ਿਲ੍ਹਾ ਤੇ ਸਥਾਨਕ ਵੇਰਵਾ ਚੁਣੋ | ਡਿਜੀਟਲ ਮੈਪ ਉੱਪਰ ਆਪਣੇ ਘਰ ਦਾ ਸਥਾਨ ਟਿੱਕ ਕਰੋ ਇਸ ਤੋਂ ਬਾਅਦ ਮਕਾਨ ਅਤੇ ਪਰਿਵਾਰ ਨਾਲ ਸਬੰਧਿਤ ਜਾਣਕਾਰੀ ਭਰੋ | ਸਬਮਿਸ਼ਨ ਤੋਂ ਬਾਅਦ ਐਸ.ਈ. ਆਈ.ਡੀ. ਮਿਲੇਗੀ ਇਸ ਆਈ.ਡੀ. ਨੂੰ ਸੁਰੱਖਿਅਤ ਰੱਖੋ | ਜਦੋਂ ਜਨਗਣਨਾ ਮੁਲਾਜ਼ਮ ਘਰ ਆਵੇਗਾ ਤਾਂ ਨਾਗਰਿਕ ਨੂੰ ਸਿਰਫ਼ ਇਹ ਆਈ ਡੀ ਦਿਖਾਉਣੀ ਹੋਵੇਗੀ | ਇਸ ਨਾਲ ਜਾਣਕਾਰੀ ਦੀ ਤਸਦੀਕ ਹੋ ਜਾਵੇਗੀ ਤੇ ਦੁਬਾਰਾ ਫਾਰਮ ਭਰਨ ਦੀ ਲੋੜ ਨਹੀਂ ਪਵੇਗੀ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 15 ਮਈ ਤੋਂ 13 ਜੂਨ 2026 ਤੱਕ ਘਰਾਂ ਦਾ ਸੂਚੀਕਰਨ ਸ਼ੁਰੂ ਹੋਵੇਗਾ | ਉਨ੍ਹਾਂ ਕਿਹਾ ਕਿ ਮਰਦਮਸ਼ੁਮਾਰੀ ਹੀ ਨੀਤੀ ਨਿਰਮਾਣ ਦਾ ਆਧਾਰ ਹੈ ਅਧਿਕਾਰੀ ਇਸ ਨੂੰ ਸਮਰਪਣ ਭਾਵਨਾ ਨਾਲ ਸਫਲ ਬਣਾਉਣ |
Ad Position 22
No active advertisement
ਪਿਛਲੀ ਖ਼ਬਰ ਆਕਸਫੋਰਡ ਸਕੂਲ ਵਿਖੇ ਸੈਸ਼ਨ 2026-27 ਲਈ ਕੀਤੀ ਸਕੂਲ ਕੌਂਸਲ ਦੀ ਚੋਣ •ਚੁਣੇ ਕੌਂਸਲ ਆਪਣੀ ਜ਼ਿੰਮੇਵਾਰੀ ਨੂੰ ਬਾਖ਼ੂਬ... ਅਗਲੀ ਖ਼ਬਰ ਬਾਘਾ ਪੁਰਾਣਾ ਦੇ 14 ਨਗਰ ਕੌਂਸਲ ਮੈਂਬਰਾਂ ਨੇ ਨਗਰ ਕੌਂਸਲ ਪ੍ਰਧਾਨ ਦੇ ਪਤੀ ਵਿਰੁੱਧ ਹਲਕਾ ਵਿਧਾਇਕ ਨੂੰ ਲਿਖੀ ਚਿੱਠੀ...
Ad Position 24