10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਪੰਜਾਬ ਨੂੰ ਭਵਿੱਖ ਵਿਚ ਨਵੀਂ ਦਿਸ਼ਾ ਦੇਣ ਵਾਲੀ ਸਰਕਾਰ ਦਿੱਤੀ ਜਾਵੇਗੀ-ਅਕਾਲੀ ਆਗੂ ਪੁਨਰ ਸੁਰਜੀਤ ਤੇ ਵਾਰਿਸ ਪੰਜਾਬ

Ad Position 21
No active advertisement
ਅਜੀਤ ਡੈਸਕ 06-05-2026
ਨਿਹਾਲ ਸਿੰਘ ਵਾਲਾ/ਬਾਘਾ ਪੁਰਾਣਾ, 5 ਮਈ (ਸੁਖਦੇਵ ਸਿੰਘ ਖਾਲਸਾ, ਗੁਰਮੀਤ ਸਿੰਘ ਮਾਣੰੂਕੇ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਅਤੇ ਵਾਰਿਸ ਪੰਜਾਬ ਦੇ ਪਾਰਟੀ ਵਲੋਂ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਜ਼ਿਲ੍ਹਾ ਪੱਧਰੀ ਵਿਸ਼ੇਸ਼ ਮੀਟਿੰਗ ਹਲਕਾ ਨਿਹਾਲ ਸਿੰਘ ਵਾਲਾ ਦੇ ਆਗੂ ਜਥੇਦਾਰ ਬਲਦੇਵ ਸਿੰਘ ਮਾਣੰੂਕੇ ਦੇ ਗ੍ਰਹਿ ਪਿੰਡ ਮਾਣੂੰਕੇ ਗਿੱਲ ਵਿਖੇ ਰੱਖੀ ਗਈ | ਇਸ ਮੀਟਿੰਗ 'ਚ ਪੱੁਜੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਅਤੇ ਵਾਰਿਸ ਪੰਜਾਬ ਦੀ ਸੀਨੀਅਰ ਲੀਡਰਸ਼ਿਪ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ, ਤਾਲਮੇਲ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਇਕਬਾਲ ਸਿੰਘ ਝੰੂਦਾ, ਗੁਰਪ੍ਰਤਾਪ ਸਿੰਘ ਵਡਾਲਾ, ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ ਗੋਬਿੰਦ ਸਿੰਘ ਲੌਂਗੋਵਾਲ, ਦਵਿੰਦਰ ਸਿੰਘ ਰਣੀਆਂ, ਜਗਤਾਰ ਸਿੰਘ ਰਾਜੇਆਣਾ, ਗੁਰਜੰਟ ਸਿੰਘ ਭੁੱਟੋ ਰੋਡੇ, ਸੁਰਜੀਤ ਸਿੰਘ ਬੋਪਾਰਾਏ, ਜਥੇਦਾਰ ਬਲਦੇਵ ਸਿੰਘ ਮਾਣੰੂਕੇ, ਬਲਤੇਜ ਸਿੰਘ ਲੰਗੇਆਣਾ ਆਦਿ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਉਣ ਵਾਲੇ ਭਵਿੱਖ 'ਚ 2027 ਦੀਆਂ ਆ ਰਹੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਲਈ ਸਮੁੱਚੀਆਂ ਪੰਥਕ ਸੋਚ ਰੱਖਣ ਵਾਲੀਆਂ, ਅਕਾਲ ਤਖਤ ਦੀ ਮਾਣ ਮਰਿਯਾਦਾ 'ਤੇ ਡਟ ਕੇ ਪਹਿਰਾ ਦੇਣ ਵਾਲੀਆਂ ਸਿਆਸੀ ਧਿਰਾਂ ਨੂੰ ਇਕ ਪਲੇਟ ਫਾਰਮ 'ਤੇ ਇਕੱਤਰ ਕਰਕੇ ਪੰਜਾਬ ਨੂੰ ਨਵੀਂ ਦਿਸ਼ਾ ਅਤੇ ਨਵੀਂ ਸੋਚ ਵਾਲੀ, ਪਰਿਵਾਰਵਾਦ ਤੋਂ ਉੱਪਰ ਉੱਠ ਕੇ ਰਾਜਸੀ ਧਿਰ ਕਾਇਮ ਕਰਕੇ ਸਮੁੱਚੇ ਪੰਜਾਬੀਆਂ ਦੀ ਆਪਣੀ ਸਰਕਾਰ ਕਾਇਮ ਕੀਤੀ ਜਾਵੇਗੀ | ਜਿਸ 'ਚ ਸਿਆਸਤ ਨੂੰ ਵਪਾਰ ਨਹੀਂ ਬਣ ਦਿੱਤਾ ਜਾਵੇਗਾ ਅਤੇ ਪੰਜਾਬੀਆਂ ਲਈ ਇਨਸਾਫ ਪਸੰਦ ਸਰਕਾਰ ਹੋਵੇਗੀ | ਸ਼੍ਰੋਮਣੀ ਅਕਾਲੀ ਦਲ ਬਾਦਲ ਦਲ ਦੇ ਪਾਰਟੀ ਆਗੂਆਂ 'ਤੇ ਵਰ੍ਹਦਿਆਂ ਉਕਤ ਆਗੂਆਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਇਕ ਪਰਿਵਾਰ ਦੀ ਪਾਰਟੀ ਬਣਾ ਕੇ ਰੱਖ ਦਿੱਤਾ ਹੈ ਅਤੇ 2 ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਲੱਗੀ ਸਜ਼ਾ ਨੂੰ ਭੁਗਤਦਿਆਂ ਮੁੜ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਵਉੱਚਤਾ ਨੂੰ ਚੈਲੇਂਜ ਕਰਦਿਆਂ ਤਖਤਾਂ ਦੇ ਜਥੇਦਾਰਾਂ ਨੂੰ ਸਰਕਾਰੀ ਏਜੰਸੀਆਂ ਦੇ ਹੱਥ ਠੋਕੇ ਕਹਿ ਕੇ ਸਿੱਖ ਕੌਮ ਦੀ ਮਾਣ ਮਰਿਯਾਦਾ ਨੂੰ ਭਾਰੀ ਸੱਟ ਮਾਰੀ ਹੈ | ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ 'ਚ ਅੱਜ ਤੱਕ ਜੋ ਕੋਈ ਵੀ ਵਿਅਕਤੀ ਸ੍ਰੀ ਅਕਾਲ ਤਖਤ ਸਾਹਿਬ 'ਤੇ ਨਿਮਾਣੇ ਸਿੱਖ ਵਜੋਂ ਪੇਸ਼ ਹੋਇਆ ਹੈ ਉਸ ਨੇ ਮੁੜ ਕਦੇ ਵੀ ਸ੍ਰੀ ਅਕਾਲ ਤਖਤ ਸਾਹਿਬ ਦੇ ਫੈਸਲੇ 'ਤੇ ਕਿੰਤੂ ਪ੍ਰੰਤੂ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਝੂੰਦਾ ਕਮੇਟੀ ਨੂੰ ਲਾਗੂ ਨਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ 2017 ਤੋਂ ਪੰਜਾਬ 'ਚ ਲੋਕ ਸਭਾ ਤੇ ਵਿਧਾਨ ਸਭਾ ਚੋਣਾਂ 'ਚ ਹਾਰਾਂ ਦਾ ਮੂੰਹ ਦੇਖਣਾ ਪਿਆ ਜਿਸ ਲਈ ਬਾਦਲ ਪਰਿਵਾਰ ਹੀ ਜ਼ਿੰਮੇਵਾਰ ਹੈ | ਇਸ ਮੌਕੇ ਜਥੇਦਾਰ ਬਲਦੇਵ ਸਿੰਘ ਮਾਣੰੂਕੇ ਵਲੋਂ ਇਸ ਮੀਟਿੰਗ 'ਚ ਸਮੁੱਚੀ ਲੀਡਰਸ਼ਿਪ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜੱਸ ਮੰਗੇਵਾਲਾ, ਰਿਟਾ. ਵਧੀਕ ਐਸ.ਡੀ.ਓ. ਕੇਵਲ ਸਿੰਘ, ਸੰਮਤੀ ਮੈਂਬਰ ਮਨਜੀਤ ਸਿੰਘ ਰਾਊਕੇ, ਸਾਬਕਾ ਸਰਪੰਚ ਸੁਖਦੇਵ ਸਿੰਘ ਪੱਤੋ, ਗੁਰਪ੍ਰੀਤਮ ਸਿੰਘ ਚੀਮਾ ਮੋਗਾ, ਪ੍ਰਧਾਨ ਹਰਦੇਵ ਸਿੰਘ ਚਾਨਾ, ਸੁਖਦੀਪ ਸਿੰਘ ਰੋਡੇ, ਗੁਰਪ੍ਰੀਤ ਸਿੰਘ ਰਾਜੇਆਣਾ, ਜਗਦੇਵ ਸਿੰਘ ਸਰਪੰਚ ਲੰਗੇਆਣਾ, ਦੱਮਣ ਸਿੰਘ ਗਿੱਲ, ਬਲਜੀਤ ਸਿੰਘ, ਰੇਸ਼ਮ ਸਿੰਘ ਠੱਠੀ ਭਾਈ, ਪ੍ਰਧਾਨ ਚਰਨਜੀਤ ਸਿੰਘ ਭਿੰਡਰ ਦੀਨਾਂ, ਪ੍ਰੋਫੈਸਰ ਕੁਲਦੀਪ ਸਿੰਘ ਬਖਤਗੜ੍ਹ, ਗੁਰਜੀਤ ਸਿੰਘ ਸੋਨਾ, ਮਹਾਂ ਸਿੰਘ ਰਾਊਕੇ, ਰਾਮਾ ਕਬਾੜੀਆ ਮਾਣੰੂਕੇ, ਨੱਥਾ ਸਿੰਘ ਮਾਨ ਰਾਜੇਆਣਾ, ਇੰਦਰਜੀਤ ਸਿੰਘ ਲੰਗੇਆਣਾ ਨਵਾਂ, ਮਨਸਿਮਰਤ ਸਿੰਘ ਲੰਢੇਕੇ, ਬਲਦੇਵ ਸਿੰਘ ਮਹਿਰੋਂ, ਹਰਪ੍ਰੀਤ ਸਿੰਘ ਪੰਚ ਰੋਡੇ, ਸੁਖਰਾਜ ਸਿੰਘ ਰੋਡੇ, ਰੇਸ਼ਮ ਸਿੰਘ ਮਾਣੂੰਕੇ, ਦਰਸ਼ਨ ਸਿੰਘ ਮਾਣੂੰਕੇ, ਜਗਰੂਪ ਸਿੰਘ ਭਰਾਤਾ ਸ਼ਹੀਦ ਗੁਰਜੰਟ ਸਿੰਘ ਬੁੱਧ ਸਿੰਘ ਵਾਲਾ, ਨਛੱਤਰ ਸਿੰਘ ਛੱਤੀ ਢੁੱਡੀਕੇ, ਇੰਦਰਜੀਤ ਸਿੰਘ ਬੁੱਧ ਸਿੰਘ ਵਾਲਾ, ਜਗਜੀਤ ਸਿੰਘ ਨੀਲੂ, ਨੰਬਰਦਾਰ ਪਿਆਰਾ ਸਿੰਘ, ਬਲਵੰਤ ਸਿੰਘ ਖਾਲਸਾ, ਸੁਖਜਿੰਦਰ ਸਿੰਘ ਖਾਲਸਾ, ਕੁਲਵੰਤ ਸਿੰਘ, ਠਾਣਾ ਸਿੰਘ ਬੁੱਧ ਸਿੰਘ ਵਾਲਾ, ਕਿਸਾਨ ਆਗੂ ਜਸਵਿੰਦਰ ਸਿੰਘ ਦੀਨਾ, ਗੁਰਚਰਨ ਸਿੰਘ ਦੀਨਾ, ਕੁਲਵੰਤ ਸਿੰਘ ਖਾਲਸਾ, ਹੌਲਦਾਰ ਜਗਤਾਰ ਸਿੰਘ ਮਾਣੂੰਕੇ, ਪ੍ਰਧਾਨ ਮੁਖਤਿਆਰ ਸਿੰਘ ਮਾਣੰੂਕੇ, ਹਰਮਨ ਸਿੰਘ ਪੁਰਾਣੇਵਾਲਾ, ਗਗਨਾ ਸਰਪੰਚ ਰੋਡੇ, ਗੁਰਪ੍ਰੀਤ ਸਿੰਘ ਰਾਊਕੇ, ਬਲਦੇਵ ਸਿੰਘ ਸੁਖਾਨੰਦ, ਕਿਸਾਨ ਆਗੂ ਨਿਰਮਲ ਸਿੰਘ ਮਾਣੰੂਕੇ, ਤਰਸੇਮ ਸਿੰਘ ਸੇਮਾ ਨਿਹਾਲ ਸਿੰਘ ਵਾਲਾ, ਬਲਦੇਵ ਸਿੰਘ ਸਰਪੰਚ ਨਵਾਂ ਰੋਡੇ, ਸਨੀ ਨੰਬਰਦਾਰ ਰੋਡੇ, ਜਗਸੀਰ ਸਿੰਘ ਰਾਊਕੇ, ਡਾ. ਕੁਲਦੀਪ ਸਿੰਘ ਧਰਮਕੋਟ, ਚੰਨਣ ਸਿੰਘ ਵੱਟੂ ਮੋਗਾ, ਚਰਨਜੀਤ ਸਿੰਘ ਬੱਧਨੀ, ਪ੍ਰੋਫੈਸਰ ਕੁਲਵਿੰਦਰ ਸਿੰਘ, ਪ੍ਰਧਾਨ ਮੁਖਤਿਆਰ ਸਿੰਘ ਮਾਣੰੂਕੇ, ਜਗਤਾਰ ਸਿੰਘ, ਅਮਨਦੀਪ ਅਮਨਾ ਮਾਣੰੂਕੇ, ਸੁਖਚਰਨ ਸਿੰਘ ਗੱਗੂ ਮਾਣੰੂਕੇ, ਗੁਰਜੀਤ ਸਿੰਘ ਮਾਣੂੰਕੇ, ਹੌਲਦਾਰ ਸੰਦੀਪ ਸਿੰਘ ਸੋਨੀ, ਗੁਰਮੇਲ ਸਿੰਘ ਮਾਣੰੂਕੇ, ਇਕਬਾਲ ਸਿੰਘ ਆਰਟਿਸਟ, ਜੱਗਾ ਡੇਅਰੀ ਵਾਲਾ, ਪ੍ਰਧਾਨ ਬਲਵਿੰਦਰ ਸਿੰਘ ਬੱਧਨੀ ਕਲਾਂ, ਮਹਿਤਾਬ ਸਿੰਘ, ਗੁਰਮੀਤ ਸਿੰਘ, ਜਗਦੀਪ ਸਿੰਘ, ਪਰਮਵੀਰ ਸਿੰਘ ਖਾਲਸਾ, ਸਨੀ ਖਾਲਸਾ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਪਾਰਟੀ ਦੇ ਆਗੂ ਤੇ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੋਗਾ ਦੇ ਬੱਸ ਅੱਡੇ ਵਿਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਆਕਸਫੋਰਡ ਸਕੂਲ ਵਿਖੇ ਸੈਸ਼ਨ 2026-27 ਲਈ ਕੀਤੀ ਸਕੂਲ ਕੌਂਸਲ ਦੀ ਚੋਣ •ਚੁਣੇ ਕੌਂਸਲ ਆਪਣੀ ਜ਼ਿੰਮੇਵਾਰੀ ਨੂੰ ਬਾਖ਼ੂਬ...
Ad Position 24