16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਡਾ. ਹਰਜੋਤ ਕਮਲ ਵਲੋਂ ਸੁਖਜਿੰਦਰ ਸਿੰਘ ਵਾਂਦਰ ਨਾਲ ਵਿਸ਼ੇਸ਼ ਮੁਲਾਕਾਤ

Ad Position 21
No active advertisement
ਅਜੀਤ ਡੈਸਕ 07-05-2026
ਬਾਘਾ ਪੁਰਾਣਾ, 6 ਮਈ (ਟਿੰਕੂ ਕਾਠਪਾਲ)-ਪੰਜਾਬ 'ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਸਿਆਸੀ ਪਾਰਟੀਆਂ ਵਲੋਂ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ਇਸੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਡਾ. ਹਰਜੋਤ ਕਮਲ ਵਲੋਂ ਅੱਜ ਹਲਕਾ ਬਾਘਾ ਪੁਰਾਣਾ ਦੇ ਮੁੱਖ ਸੇਵਾਦਾਰ ਸੁਖਜਿੰਦਰ ਸਿੰਘ ਵਾਂਦਰ ਦੇ ਨਿੱਜੀ ਦਫ਼ਤਰ ਵਿਸ਼ੇਸ਼ ਤੌਰ 'ਤੇ ਦੌਰਾ ਕੀਤਾ ਗਿਆ | ਇਸ ਦੌਰੇ ਦੌਰਾਨ ਉਨ੍ਹਾਂ ਨੇ ਹਲਕੇ ਵਿਚ ਪਾਰਟੀ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਉਨ੍ਹਾਂ ਦੇ ਉਪਰਾਲਿਆਂ ਦੀ ਖੁੱਲ੍ਹ ਕੇ ਪ੍ਰਸ਼ੰਸਾ ਕੀਤੀ | ਇਸ ਮੌਕੇ ਦੋਹਾਂ ਆਗੂਆਂ ਦਰਮਿਆਨ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਸ਼ੇਸ਼ ਤੌਰ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਬਾਘਾ ਪੁਰਾਣਾ ਹਲਕੇ ਵਿਚ ਪਾਰਟੀ ਦੀ ਸਥਿਤੀ, ਵੋਟਰਾਂ ਨਾਲ ਸੰਪਰਕ ਅਤੇ ਭਵਿੱਖੀ ਰਣਨੀਤੀ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ | ਡਾ. ਹਰਜੋਤ ਕਮਲ ਨੇ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਕਰਨ ਲਈ ਜ਼ਮੀਨੀ ਪੱਧਰ 'ਤੇ ਕੰਮ ਕਰਨਾ ਬਹੁਤ ਜ਼ਰੂਰੀ ਹੈ ਅਤੇ ਇਸ ਮਾਮਲੇ ਵਿਚ ਸੁਖਜਿੰਦਰ ਸਿੰਘ ਵਾਂਦਰ ਵਲੋਂ ਸ਼ਾਨਦਾਰ ਯੋਗਦਾਨ ਦਿੱਤਾ ਜਾ ਰਿਹਾ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਹਰਜੋਤ ਕਮਲ ਨੇ ਕਿਹਾ ਕਿ ਸੁਖਜਿੰਦਰ ਸਿੰਘ ਵਾਂਦਰ ਪਾਰਟੀ ਦੇ ਇਕ ਮਿਹਨਤੀ ਅਤੇ ਵਫ਼ਾਦਾਰ ਆਗੂ ਹਨ ਜੋ ਦਿਨ-ਰਾਤ ਲੋਕਾਂ ਵਿਚ ਰਹਿ ਕੇ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਕੰਮ ਕਰ ਰਹੇ ਹਨ | ਉਨ੍ਹਾਂ ਨੇ ਕਿਹਾ ਕਿ ਵਾਂਦਰ ਵਲੋਂ ਹਲਕੇ ਦੇ ਹਰ ਪਿੰਡ, ਗਲੀ ਅਤੇ ਮਹੱਲੇ ਵਿਚ ਪਹੁੰਚ ਕਰਕੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਇਆ ਜਾ ਰਿਹਾ ਹੈ, ਜਿਸ ਦਾ ਨਤੀਜਾ ਹੈ ਕਿ ਪਾਰਟੀ ਨੂੰ ਖ਼ਾਸ ਕਰਕੇ ਪਿੰਡਾਂ ਵਿਚ ਵਧੀਆ ਸਮਰਥਨ ਮਿਲ ਰਿਹਾ ਹੈ | ਉਨ੍ਹਾਂ ਹੋਰ ਦੱਸਿਆ ਕਿ ਪਾਰਟੀ ਹਾਈ ਕਮਾਂਡ ਵਲੋਂ ਵੀ ਸੁਖਜਿੰਦਰ ਸਿੰਘ ਵਾਂਦਰ ਦੀਆਂ ਸੇਵਾਵਾਂ ਦੀ ਕਦਰ ਕੀਤੀ ਜਾ ਰਹੀ ਹੈ ਅਤੇ ਭਵਿੱਖ ਵਿਚ ਉਨ੍ਹਾਂ ਨੂੰ ਹੋਰ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾ ਸਕਦੀਆਂ ਹਨ | ਡਾ. ਕਮਲ ਨੇ ਵਿਸ਼ਵਾਸ ਜਤਾਇਆ ਕਿ ਆਉਣ ਵਾਲੀਆਂ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਬਾਘਾ ਪੁਰਾਣਾ ਹਲਕੇ ਵਿਚ ਮਜ਼ਬੂਤ ਪ੍ਰਦਰਸ਼ਨ ਕਰੇਗੀ | ਇਸ ਦੌਰਾਨ ਸੁਖਜਿੰਦਰ ਸਿੰਘ ਵਾਂਦਰ ਨੇ ਡਾ. ਹਰਜੋਤ ਕਮਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਇਸੇ ਤਰ੍ਹਾਂ ਨਿਰੰਤਰ ਮਿਹਨਤ ਕਰਦੇ ਰਹਿਣਗੇ | ਉਨ੍ਹਾਂ ਕਿਹਾ ਕਿ ਪਾਰਟੀ ਦੀ ਨੀਤੀ ਅਤੇ ਵਿਕਾਸੀ ਸੋਚ ਨੂੰ ਲੋਕਾਂ ਤੱਕ ਪਹੁੰਚਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ | ਇਸ ਮੌਕੇ ਹੋਰ ਭਾਜਪਾ ਆਗੂ ਅਤੇ ਵਰਕਰ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵਲੋਂ ਐਚ.ਆਈ.ਵੀ./ਏਡਜ਼ ਰੋਕਥਾਮ ਸੰਬੰਧੀ ਮੀਟਿੰਗ ਅਗਲੀ ਖ਼ਬਰ ਪਾਰਕ ਵਿਚ ਸੈਰ ਕਰਨ ਗਈ ਔਰਤ ਦੀ ਚੇਨ ਲਾਹੁਣ ਦੀ ਕੋਸ਼ਿਸ਼, ਔਰਤ ਨੇ ਬਹਾਦਰੀ ਨਾਲ ਕੀਤੀ ਨਾਕਾਮ
Ad Position 24