16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਸਫ਼ਾਈ ਸੇਵਕ ਯੂਨੀਅਨ ਨਿਹਾਲ ਸਿੰਘ ਵਾਲਾ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ

Ad Position 21
No active advertisement
ਅਜੀਤ ਡੈਸਕ 07-05-2026
ਨਿਹਾਲ ਸਿੰਘ ਵਾਲਾ, 6 ਮਈ (ਸੁਖਦੇਵ ਸਿੰਘ ਖ਼ਾਲਸਾ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਆਪਣੀਆਂ ਮੰਗਾਂ ਨੂੰ ਲੈ ਕੇ ਨਗਰ ਪੰਚਾਇਤ ਨਿਹਾਲ ਸਿੰਘ ਵਾਲਾ ਦੇ ਸਫ਼ਾਈ ਕਰਮਚਾਰੀਆਂ ਵਲੋਂ ਨਗਰ ਪੰਚਾਇਤ ਦਫ਼ਤਰ ਵਿਖੇ ਹੜਤਾਲ ਅਰੰਭ ਕਰ ਦਿੱਤੀ ਹੈ | ਸਫ਼ਾਈ ਕਰਮਚਾਰੀਆਂ ਵਲੋਂ ਨਿਹਾਲ ਸਿੰਘ ਵਾਲਾ ਦੇ ਸਮੁੱਚੇ ਸ਼ਹਿਰ ਅੰਦਰ ਸਾਫ਼-ਸਫ਼ਾਈ ਦਾ ਕੰਮ ਮੁਕੰਮਲ ਤੌਰ 'ਤੇ ਠੱਪ ਕਰ ਦਿੱਤਾ ਗਿਆ ਤੇ ਆਪਣੀਆਂ ਮੰਗਾਂ ਲਈ ਸੰਘਰਸ਼ ਅਰੰਭ ਕਰ ਦਿੱਤਾ ਹੈ, ਜਿਸ ਕਾਰਨ ਸ਼ਹਿਰ ਅੰਦਰ ਗੰਦਗੀ ਦਾ ਜਮਵੜਾ ਹੋਣਾ ਸ਼ੁਰੂ ਹੋ ਗਿਆ ਹੈ | ਇਸ ਮੌਕੇ ਸਫ਼ਾਈ ਕਰਮਚਾਰੀ ਯੂਨੀਅਨ ਦੇ ਆਗੂਆਂ ਪ੍ਰਧਾਨ ਰੱਤੀ ਰਾਮ ਅਤੇ ਸਕੱਤਰ ਤਿ੍ਸ਼ਨਾ ਨੇ ਸੰਬੋਧਨ ਕਰਦਿਆਂ ਸੂਬਾ ਸਰਕਾਰ ਪਾਸ ਆਪਣੀਆਂ ਹੱਕੀਂ ਮੰਗਾਂ ਰੱਖਦਿਆਂ ਕਿਹਾ ਕਿ ਬਰਾਬਰ ਤਨਖ਼ਾਹ ਬਰਾਬਰ ਕੰਮ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਚਾਰ ਸਾਲ ਦੀ ਪਾਲਿਸੀ ਨੂੰ ਖ਼ਤਮ ਕਰਕੇ ਤੁਰੰਤ ਕੱਚੇ ਸਫ਼ਾਈ ਸੇਵਕ ਅਤੇ ਸੀਵਰਮੈਨਾਂ ਨੂੰ ਰੈਗੂਲਰ ਕੀਤਾ ਜਾਵੇ ਆਦਿ | ਸਫ਼ਾਈ ਕਰਮਚਾਰੀ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਜਿੰਨਾਂ ਚਿਰ ਉਨ੍ਹਾਂ ਦੀਆਂ ਮੰਗਾਂ ਵੱਲ ਸਰਕਾਰ ਵਲੋਂ ਕੋਈ ਧਿਆਨ ਨਹੀਂ ਦਿੱਤਾ ਜਾਂਦਾ ਉਨ੍ਹਾਂ ਚਿਰ ਤੱਕ ਇਹ ਸੰਘਰਸ਼ ਕਰਦਿਆਂ ਹੜਤਾਲ ਜਾਰੀ ਰਹੇਗੀ |
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕ ਯੂਨੀਅਨ ਬਾਘਾ ਪੁਰਾਣਾ ਵਲੋਂ ਹੜਤਾਲ ਕਰਕੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵਲੋਂ ਐਚ.ਆਈ.ਵੀ./ਏਡਜ਼ ਰੋਕਥਾਮ ਸੰਬੰਧੀ ਮੀਟਿੰਗ
Ad Position 24