16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਸਫ਼ਾਈ ਸੇਵਕ ਯੂਨੀਅਨ ਬਾਘਾ ਪੁਰਾਣਾ ਵਲੋਂ ਹੜਤਾਲ ਕਰਕੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

Ad Position 21
No active advertisement
ਅਜੀਤ ਡੈਸਕ 07-05-2026
ਬਾਘਾ ਪੁਰਾਣਾ, 6 ਮਈ (ਟਿੰਕੂ ਕਾਠਪਾਲ)-ਨਗਰ ਕੌਂਸਲ ਦਫ਼ਤਰ ਦੇ ਬਾਹਰ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਨਗਰ ਕੌਂਸਲ ਕਰਮਚਾਰੀਆਂ ਵਲੋਂ ਹੜਤਾਲ ਕਰਕੇ ਧਰਨਾ ਲਗਾ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਹੜਤਾਲ ਦਾ ਕਾਰਨ ਮੁਲਾਜ਼ਮਾਂ ਦੀਆਂ ਪਿਛਲੇ ਸਮੇਂ ਤੋਂ ਪੰਜਾਬ ਸਰਕਾਰ ਕੋਲ ਰੱਖੀਆਂ ਹੱਕੀ ਮੰਗਾਂ ਨਾ ਮੰਨੇ ਜਾਣਾ ਹੈ | ਸਫ਼ਾਈ ਸੇਵਕ ਯੂਨੀਅਨ ਦੇ ਪੰਜਾਬ ਸਫ਼ਾਈ ਸੇਵਕ ਯੂਨੀਅਨ ਮੁੱਖ ਸਲਾਹਕਾਰ ਮਾਤਾਦੀਨ, ਪ੍ਰਧਾਨ ਮਨਜੀਤ ਸਿੰਘ ਸੈਕਟਰੀ ਹਰਿੰਦਰਪਾਲ ਵਾਈਸ ਪ੍ਰਧਾਨ ਭਾਗ ਮੱਲ ਅਤੇ ਚੇਅਰਮੈਨ ਦਲੀਪ ਕੁਮਾਰ ਨੇ ਦੱਸਿਆ ਕਿ ਇਹ ਜਾਇਜ਼ ਮੰਗਾਂ ਸਰਕਾਰ ਲਗਾਤਾਰ ਚਾਰ ਸਾਲਾਂ ਤੋਂ ਮੁੱਕਰਦੀ ਆ ਰਹੀ ਹੈ | ਇਸ ਮੌਕੇ ਸਫ਼ਾਈ ਸੇਵਕ ਯੂਨੀਅਨ ਦੇ ਕਲਾਕਾਰ ਰਣਜੀਤ ਸਿੰਘ, ਪੈੱ੍ਰਸ ਸਕੱਤਰ ਨਟਵਰ ਲਾਲ, ਪੱਪੂ ਸਿੰਘ ਮੇਟ ਰਾਜ ਕੁਮਾਰ ਮੇਟ ਵੀਰ ਪ੍ਰਕਾਸ਼, ਹਰਦੀਪ ਸਿੰਘ ਪ੍ਰਧਾਨ, ਸੂਬਾ ਸੈਕਟਰੀ ਲਛਮਣ ਸਿੰਘ, ਜ਼ਿਲ੍ਹਾ ਪ੍ਰਧਾਨ ਰਾਜਨ ਬੱਗਾ, ਸੰਦੀਪ ਸਿੰਘ, ਅਮਨਦੀਪ ਕੌਰ, ਡੋਲੀ ਗੋਇਲ, ਖੁਸ਼ਪ੍ਰੀਤ ਕੌਰ ਪ੍ਰਭਜੀਤ ਕੌਰ, ਪ੍ਰਨੀਤ ਕੌਰ, ਜਬਰਜੰਗ ਸਿੰਘ ਅਤੇ ਅਮਰਜੀਤ ਸਿੰਘ ਅਤੇ ਹੋਰ ਵੱਡੀ ਗਿਣਤੀ ਵਿਚ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡੀ.ਐਮ. ਕਾਲਜ ਮੈਨੇਜਿੰਗ ਕਮੇਟੀ ਅਧੀਨ ਚਲਦੀਆਂ ਸੰਸਥਾਵਾਂ ਨੂੰ ਬਚਾਉਣ ਲਈ ਸਿਵਲ ਸੁਸਾਇਟੀ ਮੋਗਾ ਦਾ ਵਫ਼ਦ ਡੀ.ਸੀ. ਨੂੰ... ਅਗਲੀ ਖ਼ਬਰ ਸਫ਼ਾਈ ਸੇਵਕ ਯੂਨੀਅਨ ਨਿਹਾਲ ਸਿੰਘ ਵਾਲਾ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ
Ad Position 24