16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਖੇਤੀ ਖਰਚੇ ਘਟਾਉਣ ਤੇ ਪਾਣੀ ਦੀ ਬੱਚਤ ਲਈ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨ-ਡਾ. ਅਮਿ੍ੰਤਪਾਲ ਸਿੰਘ ਮੁੱਖ ਖੇਤੀਬਾੜੀ ਅਫ਼ਸਰ

Ad Position 21
No active advertisement
ਅਜੀਤ ਡੈਸਕ 07-05-2026
ਮੋਗਾ, 6 ਮਈ (ਜਸਪਾਲ ਸਿੰਘ ਬੱਬੀ)-ਡਾ. ਅੰਮਿ੍ਤਪਾਲ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਨੇ ਦੱਸਿਆ ਕਿ ਧਰਤੀ ਹੇਠਲੇ ਪਾਣੀ ਦੀ ਬੱਚਤ ਕਰਨ ਸਬੰਧੀ ਇਸ ਵਾਰ ਵੀ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੀ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ 15 ਤੋਂ 20 ਪ੍ਰਤੀਸ਼ਤ ਪਾਣੀ ਦੀ ਬੱਚਤ ਹੁੰਦੀ ਹੈ, ਜ਼ਮੀਨਦੋਜ਼ ਪਾਣੀ ਦਾ 10 ਤੋਂ 12 ਪ੍ਰਤੀਸ਼ਤ ਰੀਚਾਰਜ ਹੁੰਦਾ ਹੈ | ਅਗਲੀ ਫ਼ਸਲ ਲਈ ਖੇਤ ਦੀ ਤਿਆਰੀ ਸੌਖੀ ਹੋ ਜਾਂਦੀ ਹੈ | ਮਜ਼ਦੂਰੀ ਦੀ ਬੱਚਤ ਹੁੰਦੀ ਹੈ ਅਤੇ ਬਿਮਾਰੀਆਂ ਘੱਟ ਲੱਗਦੀਆਂ ਹਨ | ਇਸ ਨਾਲ ਖੇਤ ਜਲਦੀ ਵਿਹਲਾ ਹੋ ਜਾਂਦਾ ਹੈ ਅਤੇ ਪ੍ਰਤੀ ਏਕੜ ਝਾੜ ਵੀ ਵੱਧ ਨਿਕਲਦਾ ਹੈ | ਇਸ ਲਈ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਜ਼ਰੂਰ ਕਰਨ | ਉਨ੍ਹਾਂ ਕਿਹਾ ਕਿ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕਰਨ ਲਈ ਆਖ਼ਰੀ ਮਿਤੀ 15 ਜੂਨ 2026 ਹੈ | ਇਸ ਲਈ ਕਿਸਾਨ 15 ਜੂਨ ਤੱਕ ਰਜਿਸਟਰੇਸ਼ਨ ਕਰ ਲੈਣ | ਖੇਤੀਬਾੜੀ ਵਿਭਾਗ ਵਲੋਂ ਕਿਸਾਨ ਸਿਖਲਾਈ ਕੈਂਪਾਂ ਵਿਚ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਤਕਨੀਕਾਂ ਨੂੰ ਕਿਸਾਨਾਂ ਤੱਕ ਪਹੁੰਚਾਇਆ ਜਾ ਰਿਹਾ ਹੈ ਅਤੇ ਹਰ ਤਰ੍ਹਾਂ ਦੀ ਜਾਣਕਾਰੀ ਕਿਸਾਨਾਂ ਨੂੰ ਦਿੱਤੀ ਜਾ ਰਹੀ ਹੈ | ਇਸ ਲਈ ਕਿਸਾਨ ਤਕਨੀਕੀ ਜਾਣਕਾਰੀ ਦਾ ਫ਼ਾਇਦਾ ਜ਼ਰੂਰ ਲੈਣ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਕਿਸਾਨ ਨੂੰ ਸਿੱਧੀ ਬਿਜਾਈ ਜਾਂ ਰਜਿਸਟਰੇਸ਼ਨ ਕਰਨ ਵਿਚ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਬਲਾਕ ਖੇਤੀਬਾੜੀ ਅਫ਼ਸਰਾਂ ਨਾਲ ਜਾਂ ਦਫ਼ਤਰ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਰਾਬਤਾ ਕਾਇਮ ਕਰ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਪਲਾਸਟਿਕ ਲਿਫ਼ਾਫ਼ਿਆਂ ਨੂੰ ਬਣਾਉਣ, ਸਟੋਰ ਕਰਨ, ਵੇਚਣ 'ਤੇ ਵਰਤੋਂ 'ਤੇ ਪੂਰਨ ਪਾਬੰਦੀ ਅਗਲੀ ਖ਼ਬਰ ਮੋਗਾ-ਲੁਧਿਆਣਾ ਮੁੱਖ ਮਾਰਗ ਦੇ ਬੁੱਘੀਪੁਰਾ ਚੌਕ ਦੇ ਦੋਵੇਂ ਪਾਸੇ ਪਏ ਵੱਡੇ-ਵੱਡੇ ਖੱਡੇ ਦੇ ਰਹੇ ਹਨ ਹਾਦਸਿਆਂ ਨੂੰ ਸੱਦਾ...
Ad Position 24