16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਪਲਾਸਟਿਕ ਲਿਫ਼ਾਫ਼ਿਆਂ ਨੂੰ ਬਣਾਉਣ, ਸਟੋਰ ਕਰਨ, ਵੇਚਣ 'ਤੇ ਵਰਤੋਂ 'ਤੇ ਪੂਰਨ ਪਾਬੰਦੀ

Ad Position 21
No active advertisement
ਅਜੀਤ ਡੈਸਕ 07-05-2026
ਮੋਗਾ, 6 ਮਈ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ-2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮੈਨੂਫੈਕਚਰਿੰਗ, ਯੂਜਿਜ ਐਂਡ ਡਿਸਪੋਜ਼ਲ ਕੰਟਰੋਲ ਐਕਟ-2005 ਮੁਤਾਬਿਕ ਜ਼ਿਲ੍ਹਾ ਮੋਗਾ ਵਿਚ 30 ਮਾਈਕਰੋਨ ਤੋਂ ਘੱਟ ਮੋਟਾਈ ਦੇ ਅਣਲੱਗ ਪਲਾਸਟਿਕ ਲਿਫ਼ਾਫ਼ਿਆਂ ਨੂੰ ਬਣਾਉਣ, ਸਟੋਰ ਕਰਨ, ਵੇਚਣ ਅਤੇ ਵਰਤੋਂ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਗਈ ਹੈ | ਜ਼ਿਲ੍ਹਾ ਮੈਜਿਸਟ੍ਰੇਟ ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿਚ ਪਲਾਸਟਿਕ ਲਿਫ਼ਾਫ਼ਿਆਂ ਦੀ ਸ਼ਰੇਆਮ ਵਰਤੋਂ ਕੀਤੀ ਜਾ ਰਹੀ ਹੈ | ਤਕਨਾਲੋਜੀ ਦਬਾਅ ਅਤੇ ਮੰਡੀਕਰਨ ਦੀਆਂ ਨਵੀਆਂ ਜੁਗਤਾਂ ਕਰ ਕੇ, ਵਰਤ ਕੇ ਸੁੱਟਣ ਵਾਲੀਆਂ, ਪੈਕ ਕਰਨ ਲਈ ਅਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਉਪਭੋਗੀ ਵਸਤੂਆਂ ਲਈ ਵੱਧ ਰਹੀ ਖਪਤ ਕਾਰਨ ਬਹੁਤ ਜ਼ਿਆਦਾ ਪਲਾਸਟਿਕ ਦੀ ਰੱਦੀ ਕੂੜਾ ਕਰਕਟ ਸੁੱਟਣ ਵਾਲੀਆਂ ਥਾਵਾਂ ਅਤੇ ਖੁੱਲ੍ਹੀਆਂ ਥਾਵਾਂ 'ਤੇ ਥਾਂ ਮੱਲ ਰਹੀ ਹੈ ਜਿਸ ਦੇ ਸਿੱਟੇ ਵਜੋਂ ਵਾਤਾਵਰਨ ਅਤੇ ਸਿਹਤ ਸਬੰਧੀ ਖ਼ਤਰਨਾਕ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ | ਪਲਾਸਟਿਕ ਲਿਫ਼ਾਫ਼ੇ ਸੀਵਰੇਜ ਪ੍ਰਣਾਲੀ ਨੂੰ ਖ਼ਾਸ ਤੌਰ 'ਤੇ ਨੁਕਸਾਨ ਪਹੁੰਚਾਉਂਦੇ ਹਨ | ਪਲਾਸਟਿਕ ਦੀ ਨਾ ਗਲਣਯੋਗ ਪ੍ਰਵਿਰਤੀ ਇਸ ਦੇ ਬੁਰੇ ਪ੍ਰਭਾਵਾਂ ਨੂੰ ਹੋਰ ਕਈ ਗੁਣਾ ਵਧਾ ਦਿੰਦੀ ਹੈ | ਇਸ ਤੋਂ ਇਲਾਵਾ ਪਸ਼ੂਆਂ ਵਲੋਂ ਪਲਾਸਟਿਕ ਲਿਫ਼ਾਫ਼ਿਆਂ ਦੀ ਰਹਿੰਦ ਖੂੰਹਦ ਖਾਧੇ ਜਾਣ ਕਾਰਨ ਗੰਭੀਰ ਸਮੱਸਿਆਵਾਂ ਪੈਦਾ ਹੁੰਦੀਆਂ ਹਨ ਅਤੇ ਉਨ੍ਹਾਂ ਦੀ ਮੌਤ ਵੀ ਹੋ ਜਾਂਦੀ ਹੈ ਜਿਸ ਨਾਲ ਆਮ ਜਨ ਜੀਵਨ ਵਿਚ ਭਾਰੀ ਵਿਘਨ ਪੈਂਦਾ ਹੈ | ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਤਹਿਤ ਮੋਗਾ ਅੰਦਰ ਸਥਿਤ ਸਮੂਹ ਪਬਲਿਕ ਪ੍ਰਾਪਰਟੀਜ਼ ਅਤੇ ਸਰਕਾਰੀ ਇਮਾਰਤਾਂ/ਥਾਵਾਂ 'ਤੇ ਕਿਸੇ ਵੀ ਕਿਸਮ ਦੇ ਪੋਸਟਰ, ਫ਼ੋਟੋਆਂ ਜਾਂ ਹੱਥ ਨਾਲ ਲਿਖਣ ਜਾਂ ਹੋਰ ਕਿਸੇ ਵੀ ਪ੍ਰਕਾਰ ਦੇ ਕਾਗ਼ਜ਼ਾਤ ਆਦਿ ਲਗਾਉਣ 'ਤੇ ਪਾਬੰਦੀ ਲਗਾਈ ਗਈ ਹੈ | ਇਹ ਦੋਵੇਂ ਹੁਕਮ 30 ਜੂਨ 2026 ਤੱਕ ਲਾਗੂ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਪਾਰਕ ਵਿਕਾਸ ਕਮੇਟੀ ਵਲੋਂ ਅਮਰ ਸਿੰਘ ਬੱਬੂ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਖੇਤੀ ਖਰਚੇ ਘਟਾਉਣ ਤੇ ਪਾਣੀ ਦੀ ਬੱਚਤ ਲਈ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨ-ਡਾ. ਅਮਿ੍ੰਤਪਾਲ ਸਿੰਘ ਮੁੱਖ ਖੇਤੀਬਾੜੀ ਅ...
Ad Position 24