16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਗੁਰਦੁਆਰਾ ਖੁਮਾਣੀਸਰ ਸਾਹਿਬ ਚੰਦ ਪੁਰਾਣਾ ਵਿਖੇ ਸੰਗਤਾਂ ਵਲੋਂ ਸਰੋਵਰ ਦੀ ਸੇਵਾ ਕੀਤੀ

Ad Position 21
No active advertisement
ਅਜੀਤ ਡੈਸਕ 07-05-2026
ਬਾਘਾ ਪੁਰਾਣਾ, 6 ਮਈ (ਗੁਰਮੀਤ ਸਿੰਘ ਮਾਣੂੰਕੇ)-ਮੀਰੀ ਪੀਰੀ ਦੇ ਮਾਲਕ ਛੇਵੇਂ ਗੁਰੂ ਹਰਗੋਬਿੰਦ ਸਾਹਿਬ ਦੀ ਚਰਨਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਖੁਮਾਣੀਸਰ ਸਾਹਿਬ ਜੈ ਸਿੰਘ ਵਾਲਾ ਰੋਡ ਚੰਦ ਪੁਰਾਣਾ (ਮੋਗਾ) ਵਿਖੇ ਸੰਗਤਾਂ ਵਲੋਂ ਗੁਰਦੁਆਰਾ ਸਾਹਿਬ 'ਚ ਸਥਿਤ ਸਰੋਵਰ ਦੀ ਸੇਵਾ ਮੁੱਖ ਸੇਵਾਦਾਰ ਬਾਬਾ ਬਲਵਿੰਦਰ ਸਿੰਘ ਚੰਦ ਪੁਰਾਣਾ ਦੀ ਰਹਿਨੁਮਾਈ ਹੇਠ ਕੀਤੀ ਗਈ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਬਲਵਿੰਦਰ ਸਿੰਘ ਚੰਦ ਪੁਰਾਣਾ ਨੇ ਦੱਸਿਆ ਕਿ ਹਰੇਕ ਮੱਸਿਆ, ਪੁੰਨਿਆਂ ਅਤੇ ਹੋਰ ਸਿੱਖ ਧਾਰਮਿਕ ਦਿਹਾੜੇ ਮੌਕੇ ਪੰਜਾਬ 'ਚੋਂ ਦੂਰੋ-ਨੇੜੇਓ ਵੱਡੀ ਗਿਣਤੀ 'ਚ ਪਹੁੰਚੀਆਂ ਸੰਗਤਾਂ ਸਰੋਵਰ 'ਚ ਇਸਨਾਨ ਕਰਨ ਉਪਰੰਤ ਗੁਰਦੁਆਰਾ ਸਾਹਿਬ 'ਚ ਨਤਮਸਤਕ ਹੁੰਦੀਆਂ ਹਨ | ਇਸ ਪਵਿੱਤਰ ਸਰੋਵਰ ਦੀ ਲੰਮਾ ਸਮਾਂ ਪਹਿਲਾਂ ਸੇਵਾ (ਸਾਫ-ਸਫਾਈ) ਕੀਤੀ ਗਈ | ਇਸ ਪਵਿੱਤਰ ਸਰੋਵਰ ਦੀ ਸੇਵਾ ਕਰਨ ਤੋਂ ਪਹਿਲਾਂ ਸ਼੍ਰੀ ਸੁਖਮਨੀ ਸਾਹਿਬ ਜੀ ਦੀ ਬਾਣੀ ਦਾ ਉਚਾਰਣ ਕੀਤਾ ਗਿਆ ਜਿਸ ਉਪਰੰਤ ਅਰਦਾਸ ਬੇਨਤੀ ਕਰਦਿਆਂ ਸਵੇਰੇ 9 ਵਜੇ ਤੋਂ ਸਰੋਵਰ ਦੀ ਸੇਵਾ ਸੰਗਤਾਂ ਵਲੋਂ ਸ਼ੁਰੂ ਕੀਤੀ ਗਈ ਜਿਸ ਨੂੰ ਦੁਪਹਿਰ 2 ਵਜੇ ਸੰਪੂਰਨ ਕੀਤਾ ਗਿਆ ਜਿਸ ਉਪਰੰਤ ਗੁਰੂ ਅਤੁੱਟ ਲੰਗਰ ਵਰਤਾਇਆ ਗਿਆ | ਇਸ ਮੌਕੇ ਬਾਬਾ ਬਲਵਿੰਦਰ ਸਿੰਘ ਚੰਦ ਪੁਰਾਣਾ ਨੇ ਦੂਰੋ-ਨੇੜੇਓ ਵੱਡੀ ਗਿਣਤੀ 'ਚ ਪੁੱਜੀ ਸੰਗਤਾਂ ਧੰਨਵਾਦ ਕਰਦਿਆਂ ਗੁਰਦੁਆਰਾ ਸਾਹਿਬ ਦੇ ਦਰਬਾਰ ਸਾਹਿਬ ਦੀ ਉਸਾਰੀ ਅਧੀਨ ਚੱਲ ਰਹੀ ਸੇਵਾ 'ਚ ਤਨ, ਮਨ ਅਤੇ ਧਨ ਨਾਲ ਯੋਗਦਾਨ ਪਾਉਣ ਦੀ ਸੰਗਤਾਂ ਨੂੰ ਅਪੀਲ ਕੀਤੀ ਅਤੇ ਗੁਰਦੁਆਰਾ ਸਾਹਿਬ 'ਚ ਮੱਸਿਆ ਤੇ ਪੁੰਨਿਆਂ ਦੇ ਦਿਹਾੜੇ ਮੌਕੇ ਵੀ ਵੱਡੀ ਗਿਣਤੀ 'ਚ ਪੁੱਜਣ ਦਾ ਸੱਦਾ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਪੈਨਸ਼ਨਰਾਂ ਨਾਲ ਕਰ ਰਹੀ ਵੱਡਾ ਧੋਖਾ, ਲੋਕਾਂ ਦਾ ਭਰੋਸਾ ਟੁੱਟਿਆ-ਬਰਜਿੰਦਰ ਸਿੰਘ ਬਰਾੜ ਅਗਲੀ ਖ਼ਬਰ ਕਾਰਲ ਮਾਰਕਸ ਦਾ 209ਵਾਂ ਜਨਮ ਦਿਨ ਇਕ ਸਿਧਾਂਤਕ ਸੈਮੀਨਾਰ ਕਰ ਕੇ ਮਨਾਇਆ
Ad Position 24