ਮੋਗਾ, 6 ਮਈ (ਸੁਰਿੰਦਰਪਾਲ ਸਿੰਘ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਮੋਗਾ-2 ਦੀ ਮੀਟਿੰਗ ਪਿੰਡ ਡਰੋਲੀ ਭਾਈ ਵਿਖੇ ਪ੍ਰਧਾਨ ਡਾ. ਪਰਮਜੀਤ ਸਿੰਘ ਵੱਡਾਘਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਚੇਅਰਮੈਨ ਡਾ. ਲਖਵਿੰਦਰ ਸਿੰਘ, ਸਕੱਤਰ ਡਾ. ਬੋਹੜ ਸਿੰਘ, ਕੈਸ਼ੀਅਰ ਡਾ. ਸਾਹਿਬ ਸਿੰਘ ਸਮੇਤ ਵੱਖ-ਵੱਖ ਪਿੰਡਾਂ ਤੋਂ ਡਾਕਟਰ ਸਾਥੀਆਂ ਨੇ ਹਿੱਸਾ ਲਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਪਰਮਜੀਤ ਸਿੰਘ ਨੇ ਕਿਹਾ ਕਿ 11 ਅਪ੍ਰੈਲ ਦੀ ਸੰਗਰੂਰ ਵਿਖੇ ਜੋ ਇਕੱਠੇ ਹੋ ਕੇ ਸਰਕਾਰ ਖ਼ਿਲਾਫ਼ ਆਪਣੀਆਂ ਮੰਗਾਂ ਨੂੰ ਪੂਰੀਆਂ ਕਰਵਾਉਣ ਲਈ ਇਕ ਸਫਲ ਰੈਲੀ ਕੀਤੀ ਤੇ ਉਸ ਤੋਂ ਬਾਅਦ 16 ਅਪ੍ਰੈਲ ਨੂੰ ਸਰਕਾਰ ਨੇ ਸੂਬਾ ਕਮੇਟੀ ਨਾਲ ਮੀਟਿੰਗ ਕਰ ਕੇ ਜੋ ਭਰੋਸਾ ਦਿੱਤਾ ਕਿ ਤੁਹਾਨੂੰ ਸ਼ਾਰਟ ਟਰਮ ਟਰੇਨਿੰਗ ਦੇ ਕੇ ਤੁਹਾਡੀ ਮੰਗ ਨੂੰ ਪੂਰਾ ਕੀਤਾ ਜਾਵੇਗਾ | ਸਰਕਾਰ ਤੋਂ ਮਿਲੇ ਇਸ ਹਾਂ-ਪੱਖੀ ਹੁੰਗਾਰੇ ਦਾ ਅਸੀਂ ਸਵਾਗਤ ਕਰਦੇ ਹਾਂ ਤੇ ਅਪੀਲ ਵੀ ਕਰਦੇ ਹਾਂ ਕਿ ਵਾਅਦੇ ਨੂੰ ਅਮਲ ਵਿਚ ਲਿਆਂਦਾ ਜਾਵੇ | ਇਸ ਉਪਰੰਤ ਪਿੰਡ ਡਰੋਲੀ ਭਾਈ ਦੇ ਮੌਜੂਦਾ ਸਰਪੰਚ ਕੁਲਦੀਪ ਸਿੰਘ ਸੰਘਾ, ਸ਼ਿੰਦਰ ਸਿੰਘ ਪੰਚਾਇਤ ਮੈਂਬਰ, ਜਗਤਾਰ ਸਿੰਘ ਪੰਚਾਇਤ ਮੈਂਬਰ, ਕਮਲ ਸਿੰਘ ਤੇ ਰਾਮ ਸਿੰਘ ਮੀਟਿੰਗ ਵਿਚ ਪਹੁੰਚੇ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸਰਪੰਚ ਕੁਲਦੀਪ ਸਿੰਘ ਨੇ ਕਿਹਾ ਕਿ ਪਿੰਡਾਂ ਦੇ ਵਿਚ ਜੋ ਆਰ.ਐਮ.ਪੀ. ਡਾਕਟਰ ਸਿਹਤ ਸਹੂਲਤਾਂ ਦੇ ਰਹੇ ਹਨ, ਉਸ ਦੀ ਅਸੀਂ ਪ੍ਰਸੰਸਾ ਕਰਦੇ ਹਾਂ ਕਿਉਂਕਿ ਪਿੰਡ ਦੇ ਗ਼ਰੀਬ ਲੋਕਾਂ ਕੋਲ ਸ਼ਹਿਰਾਂ ਦੇ ਵੱਡੇ ਹਸਪਤਾਲਾਂ ਵਿਚ ਇਲਾਜ ਲਈ ਪੂਰੇ ਪੈਸੇ ਹੀ ਨਹੀਂ ਹੁੰਦੇ ਤੇ ਪਿੰਡਾਂ ਦੇ ਡਾਕਟਰਾਂ ਤੋਂ ਬਿਨਾਂ ਪੈਸਿਆਂ ਤੋਂ ਵੀ ਮਰੀਜ਼ ਦਾ ਇਲਾਜ ਹੋ ਜਾਂਦਾ ਹੈ | ਉਨ੍ਹਾਂ ਸਰਕਾਰ ਦੁਆਰਾ ਨਸ਼ਿਆਂ ਦੇ ਵਿਰੁੱਧ ਚਲਾਈ ਗਈ ਮੁਹਿੰਮ ਵਿਚ ਸਾਰਿਆਂ ਨੂੰ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਤਾਂ ਕਿ ਪੰਜਾਬ ਦੀ ਜਵਾਨੀ ਨੂੰ ਬਰਬਾਦ ਹੋਣ ਤੋਂ ਬਚਾਇਆ ਜਾ ਸਕੇ | ਇਸ ਮੌਕੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਨਵੇਂ ਸਾਲ ਦੇ ਕਲੰਡਰ ਨੂੰ ਸਰਪੰਚ ਕੁਲਦੀਪ ਸਿੰਘ ਦੁਆਰਾ ਰਿਲੀਜ਼ ਕੀਤਾ ਗਿਆ | ਡਾਕਟਰ ਸਾਥੀਆਂ ਵਲੋਂ ਸਰਪੰਚ ਕੁਲਦੀਪ ਸਿੰਘ ਤੇ ਸਾਥੀਆਂ ਨੂੰ ਸਨਮਾਨਿਤ ਕੀਤਾ ਗਿਆ | ਮੀਟਿੰਗ ਵਿਚ ਡਾ. ਭਗਤ ਸਿੰਘ, ਡਾ. ਰਣਜੀਤ ਸਿੰਘ, ਡਾ. ਬੋਹੜ ਸਿੰਘ ਵਲੋਂ ਵੀ ਆਪਣੇ ਵਿਚਾਰ ਪੇਸ਼ ਕੀਤੇ ਗਏ | ਇਸ ਮੌਕੇ ਡਾ. ਬਲਦੇਵ ਸਿੰਘ, ਡਾ. ਸਰਬਜੀਤ ਸਿੰਘ, ਡਾ. ਕਸ਼ਮੀਰ ਸਿੰਘ, ਡਾ. ਕਿਸਨ ਪੱਪੂ, ਡਾ. ਲਖਵੀਰ ਸਿੰਘ, ਡਾ. ਧਰਮਪਾਲ ਜੋਸ਼ੀ, ਡਾ. ਮਹਿੰਦਰਪਾਲ ਜੋਸ਼ੀ, ਡਾ. ਗੁਰਮੇਲ ਸਿੰਘ, ਡਾ. ਤਜਿੰਦਰ ਸਿੰਘ, ਡਾ. ਸੁਖਦੇਵ ਸਿੰਘ, ਡਾ. ਸੁਖਜਿੰਦਰ ਸਿੰਘ, ਡਾ. ਗੁਰਤੇਜ ਸਿੰਘ, ਡਾ. ਗੁਰਮੀਤ ਸਿੰਘ, ਡਾ. ਗੁਰਪਾਲ ਸਿੰਘ, ਡਾ. ਨਛੱਤਰ ਸਿੰਘ, ਡਾ. ਰਮਨ ਕੁਮਾਰ, ਡਾ. ਸੁਖਜਿੰਦਰ ਸਿੰਘ, ਡਾ. ਜਗਜੀਤ ਸਿੰਘ, ਡਾ. ਕੁਲਵਿੰਦਰ ਸਿੰਘ, ਡਾ. ਪ੍ਰਦੀਪ ਸਿੰਘ ਆਦਿ ਹਾਜ਼ਰ ਸਨ |