16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਯੂ.ਕੇ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਮੋਗਾ ਜ਼ੋਨ ਟੂਰਨਾਮੈਂਟ 'ਚ ਹਾਸਲ ਕੀਤਾ ਤੀਸਰਾ ਸਥਾਨ

Ad Position 21
No active advertisement
ਅਜੀਤ ਡੈਸਕ 07-05-2026
ਧਰਮਕੋਟ, 6 ਮਈ (ਪਰਮਜੀਤ ਸਿੰਘ)-ਇਲਾਕੇ ਦੀ ਨਾਮਵਰ ਸੰਸਥਾ ਯੂ.ਕੇ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਤੇ ਵਿਦਿਆਰਥਣਾਂ ਦੀ ਟੀਮ ਅੰਡਰ-17 ਨੇ ਸੀ.ਆਈ.ਐਸ.ਈ. ਵਲੋਂ ਮੋਗਾ ਜੋਨ ਟੂਰਨਾਮੈਂਟ 2026 ਕੋਟਕਪੂਰਾ ਵਿਖੇ ਬਲੂਮਿੰਗਡੇਲ ਸਕੂਲ ਵਿਚ ਹੋਈਆਂ ਬਾਸਕਿੱਟ ਬਾਲ ਖੇਡਾਂ ਵਿਚ ਤੀਸਰਾ ਸਥਾਨ ਹਾਸਲ ਕਰਕੇ ਆਪਣੇ ਸਕੂਲ ਦਾ ਨਾਂ ਰੌਸ਼ਨ ਕੀਤਾ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਮੈਡਮ ਪਵਨਦੀਪ ਕੌਰ ਤੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਭੇਜ ਸਿੰਘ ਬਾਸੀ, ਨੀਰਜ ਖੋਸਲਾ, ਮੈਡਮ ਨਿਧੀ ਖੋਸਲਾ, ਖੇਡ ਦੀ ਕੋਚ ਰਮਨਦੀਪ ਕੌਰ ਤੇ ਟੀਮ ਅੰਡਰ-17 ਦੇ ਵਿਦਿਆਰਥੀ ਅਤੇ ਵਿਦਿਆਰਥਣਾਂ ਨੂੰ ਉਨ੍ਹਾਂ ਦੀ ਹੌਸਲਾ ਅਫਜਾਈ, ਕਾਮਯਾਬੀ ਅਤੇ ਜਿੱਤ ਲਈ ਮੁਬਾਰਕਾਂ ਦਿੰਦੇ ਹੋਏ ਉਨ੍ਹਾਂ ਨੂੰ ਸਟੇਟ ਲੈਵਲ ਤੇ ਵੀ ਉੱਚਾ ਸਥਾਨ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਅਤੇ ਬਾਕੀ ਬੱਚਿਆਂ ਨੂੰ ਵੀ ਖੇਡ ਦੀ ਮਹੱਤਤਾ ਦੱਸਦੇ ਹੋਏ ਵੱਧ ਤੋਂ ਵੱਧ ਖੇਡਾਂ ਵਿਚ ਭਾਗ ਲੈਣ ਲਈ ਪ੍ਰੇਰਿਆ | ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਸਮੂਹ ਸਟਾਫ਼ ਦੇ ਮੈਂਬਰ ਸ਼ਾਮਲ ਸੀ |
Ad Position 22
No active advertisement
ਪਿਛਲੀ ਖ਼ਬਰ ਮੋਗਾ ਦੇ ਪਿੰਡ ਖੋਸਾ ਰਣਧੀਰ ਦੇ ਛਿੰਦਰਪਾਲ ਸਿੰਘ ਨੇ ਇੰਗਲੈਂਡ 'ਚ ਦੌੜੀ ਮੈਰਾਥਨ ਅਗਲੀ ਖ਼ਬਰ ਬਾਘਾ ਪੁਰਾਣਾ 'ਚ ਡਰੱਗ ਤੇ ਸਮਾਜਿਕ ਆਰਥਿਕ ਜਨਗਣਨਾ ਦੀ ਸ਼ੁਰੂਆਤ
Ad Position 24