ਮੋਗਾ, 6 ਮਈ (ਗੁਰਤੇਜ ਸਿੰਘ ਬੱਬੀ)-ਸਥਾਨਕ ਸ਼ਹਿਰ ਮੋਗਾ ਦੇ ਪ੍ਰੀਤ ਨਗਰ ਵਾਰਡ ਨੰਬਰ 27 ਵਿਚ ਉਸਾਰੀ ਅਧੀਨ ਗੁਰਦੁਆਰਾ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਉਸਾਰੀ ਦਾ ਕੰਮ ਸੰਗਤਾਂ ਅਤੇ ਮਹਾਂਪੁਰਸ਼ਾਂ ਦੇ ਸਹਿਯੋਗ ਨਾਲ ਲਗਾਤਾਰ ਜਾਰੀ ਹੈ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਸੇਵਾਦਾਰ ਗਿਆਨੀ ਸਵਰਨ ਸਿੰਘ, ਗੁਰਵਿੰਦਰ ਸਿੰਘ ਵਾਲੀਆ, ਰਣਜੀਤ ਸਿੰਘ ਅਤੇ ਰਜਿੰਦਰ ਸਿੰਘ ਨੇ ਦੱਸਿਆ ਕਿ ਪੁਰਾਣੇ ਗੁਰੂ ਘਰ ਦੀ ਹਾਲਤ ਖਸਤਾ ਹੋ ਗਈ ਸੀ ਅਤੇ ਉਸ ਦੀਆਂ ਛੱਤਾਂ ਵੀ ਚੋਣ ਲੱਗ ਪਈਆਂ ਸਨ ਜਿਸ ਕਰਕੇ ਹੁਣ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਨਵੇਂ ਗੁਰੂ ਘਰ ਦੀ ਉਸਾਰੀ ਆਰੰਭੀ ਗਈ ਹੈ¢ ਉਨ੍ਹਾਂ ਕਿਹਾ ਕਿ ਇਸ ਗੁਰੂ ਘਰ ਨੂੰ ਬਾਬਾ ਕੁਲਦੀਪ ਸਿੰਘ ਸੇਖਾ ਦਾ ਵਿਸ਼ੇਸ਼ ਸਹਿਯੋਗ ਹੈ ਅਤੇ ਹੋਰ ਲੋਕ ਵੀ ਉਸਾਰੀ ਦੇ ਯੋਗਦਾਨ ਵਿਚ ਅੱਗੇ ਆ ਰਹੇ ਹਨ¢