ਧਰਮਕੋਟ, 6 ਮਈ (ਪਰਮਜੀਤ ਸਿੰਘ)-ਕਾਂਗਰਸ ਪਾਰਟੀ ਨੂੰ ਹਲਕਾ ਧਰਮਕੋਟ ਵਿਚ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਧਾਨ ਕਾਂਗਰਸ ਹਰੀ ਸਿੰਘ ਖਾਈ ਦੀ ਰਹਿਨੁਮਾਈ ਹੇਠ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਰਾਜੀਵ ਕੁਮਾਰ ਕਾਲੜਾ ਬੌਬੀ ਧਰਮਕੋਟ ਨੂੰ ਕਾਂਗਰਸ ਪਾਰਟੀ ਦਾ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ ਗਿਆ¢ ਇਸ ਨਿਯੁਕਤੀ ਨਾਲ ਕਾਂਗਰਸੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ ਅਤੇ ਆਗੂਆਂ ਵਲੋਂ ਰਾਜੀਵ ਕੁਮਾਰ ਬੌਬੀ ਨੂੰ ਵਧਾਈਆਂ ਦਿੱਤੀਆਂ ਗਈਆਂ¢ ਇਸ ਮੌਕੇ ਵਿਸ਼ੇਸ਼ ਤੌਰ 'ਤੇ ਲਾਭ ਸਿੰਘ ਆਹਲੂਵਾਲੀਆ ਪਹੁੰਚੇ ਜਿਨ੍ਹਾਂ ਦਾ ਹਲਕਾ ਧਰਮਕੋਟ ਵਿਚ ਭਰਵਾਂ ਸਵਾਗਤ ਅਤੇ ਸਨਮਾਨ ਕੀਤਾ ਗਿਆ¢ ਸਮਾਗਮ ਦੌਰਾਨ ਕਾਂਗਰਸ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਡਿੰਪਲ, ਰਵਿੰਦਰ ਸਿੰਘ ਰਵੀ ਗਰੇਵਾਲ, ਸਮਾਜ ਸੇਵੀ ਕੁਲਵਿੰਦਰ ਸਿੰਘ ਬੱਡੂਵਾਲ, ਬਲਰਾਜ ਸਿੰਘ ਬੁੱਟਰ ਸਮੇਤ ਵੱਡੀ ਗਿਣਤੀ ਵਿਚ ਪਿੰਡਾਂ ਦੇ ਪੰਚ, ਸਰਪੰਚ, ਕਾਂਗਰਸੀ ਵਰਕਰ ਅਤੇ ਸ਼ਹਿਰ ਵਾਸੀ ਮੌਜੂਦ ਸਨ¢ ਨਵ-ਨਿਯੁਕਤ ਸ਼ਹਿਰੀ ਪ੍ਰਧਾਨ ਰਾਜੀਵ ਕੁਮਾਰ ਕਾਲੜਾ ਬੌਬੀ ਨੇ ਪਾਰਟੀ ਹਾਈਕਮਾਨ, ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਅਤੇ ਸਮੂਹ ਕਾਂਗਰਸੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ¢ ਪੈੱ੍ਰਸ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਕਾਂਗਰਸ ਹਰੀ ਸਿੰਘ ਖਾਈ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਪੂਰੀ ਤਰ੍ਹਾਂ ਨਿਰਾਸ਼ ਹੋ ਚੁੱਕੇ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਵੱਡੇ ਪੱਧਰ 'ਤੇ ਜਿੱਤ ਦਰਜ ਕਰਕੇ ਸਰਕਾਰ ਬਣਾਵੇਗੀ¢ ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਹਮੇਸ਼ਾ ਪੰਜਾਬ ਅਤੇ ਪੰਜਾਬੀਅਤ ਦੇ ਹਿਤਾਂ ਲਈ ਕੰਮ ਕਰਦੀ ਆਈ ਹੈ ਅਤੇ ਅੱਗੇ ਵੀ ਕਰਦੀ ਰਹੇਗੀ¢