16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਮੋਗਾ 'ਚ ਭਾਜਪਾ ਵਿਚ ਪ੍ਰਮੁੱਖ ਹਸਤੀਆਂ ਦੀ ਸ਼ਮੂਲੀਅਤ ਨਾਲ ਸੰਗਠਨ ਹੋਇਆ ਮਜ਼ਬੂਤ <br/>

Ad Position 21
No active advertisement
ਅਜੀਤ ਡੈਸਕ 07-05-2026
ਮੋਗਾ, 6 ਮਈ (ਸੁਰਿੰਦਰਪਾਲ ਸਿੰਘ)-ਮੋਗਾ ਭਾਰਤੀ ਜਨਤਾ ਪਾਰਟੀ ਦੀ ਵੱਧ ਰਹੀ ਲੋਕਪਿ੍ਯਤਾ ਦਾ ਅਸਰ ਹੁਣ ਜ਼ਮੀਨੀ ਪੱਧਰ 'ਤੇ ਵੀ ਸਾਫ਼ ਤੌਰ 'ਤੇ ਵੇਖਣ ਨੂੰ ਮਿਲ ਰਿਹਾ ਹੈ | ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਵਿਕਾਸ-ਕੇਂਦਰਿਤ ਕਾਰਜਸ਼ੈਲੀ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਵਰਗਾਂ ਦੇ ਲੋਕ ਲਗਾਤਾਰ ਭਾਜਪਾ ਨਾਲ ਜੁੜ ਰਹੇ ਹਨ | ਇਸੀ ਕੜੀ ਤਹਿਤ ਭਾਜਪਾ ਜ਼ਿਲ੍ਹਾ ਦਫ਼ਤਰ ਵਿਚ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਦੀ ਅਗਵਾਈ ਹੇਠ ਇਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਸ਼ਹਿਰ ਦੀਆਂ ਕਈ ਪ੍ਰਮੁੱਖ ਹਸਤੀਆਂ ਨੇ ਭਾਜਪਾ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ | ਭਾਜਪਾ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਰੋਹਿਤ ਪਾਸੀ, ਨੀਨੂ ਪਾਸੀ, ਧੈਰਿਅ ਪਾਸੀ, ਸੰਜੇ ਗਰਗ, ਹਰਵਿੰਦਰ ਸਿੰਘ ਅਤੇ ਗਗਨਦੀਪ ਸਿੰਘ ਮੁੱਖ ਤੌਰ 'ਤੇ ਸ਼ਾਮਲ ਰਹੇ | ਸਾਰੇ ਨਵੇਂ ਸ਼ਾਮਲ ਹੋਏ ਮੈਂਬਰਾਂ ਨੇ ਕਿਹਾ ਕਿ ਉਹ ਕਾਫੀ ਸਮੇਂ ਤੋਂ ਭਾਜਪਾ ਦੀਆਂ ਨੀਤੀਆਂ, ਪਾਰਦਰਸ਼ੀ ਕਾਰਜਪ੍ਰਣਾਲੀ ਅਤੇ ਰਾਸ਼ਟਰ ਹਿਤ ਨੂੰ ਬਰਕਰਾਰ ਰੱਖਣ ਵਾਲੀ ਸੋਚ ਤੋਂ ਪ੍ਰਭਾਵਿਤ ਸਨ | ਉਨ੍ਹਾਂ ਦਾ ਮੰਨਣਾ ਹੈ ਕਿ ਪ੍ਰਧਾਨ ਮੰਤਰੀ ਦੇ ਅਗਵਾਈ ਹੇਠ ਦੇਸ਼ ਵਿਚ ਹੋ ਰਹੇ ਵਿਕਾਸ ਕਾਰਜਾਂ ਨਾਲ ਆਮ ਲੋਕਾਂ ਦਾ ਭਰੋਸਾ ਭਾਜਪਾ 'ਤੇ ਲਗਾਤਾਰ ਮਜ਼ਬੂਤ ਹੋਇਆ ਹੈ | ਉਨ੍ਹਾਂ ਕਿਹਾ ਕਿ ਭਾਜਪਾ ਸਭ ਦਾ ਸਾਥ, ਸਭ ਦਾ ਵਿਕਾਸ ਸਭ ਦਾ ਵਿਸ਼ਵਾਸ ਦੇ ਮੂਲ ਮੰਤਰ 'ਤੇ ਕੰਮ ਕਰਦਿਆਂ ਸਮਾਜ ਦੇ ਹਰ ਵਰਗ ਤੱਕ ਯੋਜਨਾਵਾਂ ਦਾ ਲਾਭ ਪਹੁੰਚਾ ਰਹੀ ਹੈ | ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਸਾਰੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਭਾਜਪਾ ਇਕ ਵਿਚਾਰਧਾਰਾ ਆਧਾਰਿਤ ਪਾਰਟੀ ਹੈ, ਉਨ੍ਹਾਂ ਵਿਸ਼ਵਾਸ ਜਤਾਇਆ ਕਿ ਨਵੇਂ ਮੈਂਬਰ ਪਾਰਟੀ ਨੂੰ ਹੋਰ ਮਜ਼ਬੂਤ ਕਰਨਗੇ ਅਤੇ ਮੋਗਾ ਵਿਚ ਭਾਜਪਾ ਦੇ ਜਨਾਧਾਰ ਨੂੰ ਹੋਰ ਵਧਾਉਣਗੇ | ਡਾ. ਕਮਲ ਨੇ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਸਿਰਫ਼ ਚੋਣਾਂ ਜਿੱਤਣ ਤੱਕ ਸੀਮਤ ਨਹੀਂ ਹਨ, ਸਗੋਂ ਸਮਾਜ ਦੇ ਆਖ਼ਰੀ ਵਿਅਕਤੀ ਤੱਕ ਵਿਕਾਸ ਪਹੁੰਚਾਉਣ ਦੇ ਲਕਸ਼ ਨਾਲ ਬਣਾਈਆਂ ਜਾਂਦੀਆਂ ਹਨ | ਇਸ ਮੌਕੇ ਗੁਰਮੇਲ ਸਿੰਘ ਸਰਾਂ, ਸਰਕਲ ਪ੍ਰਧਾਨ ਅਮਿਤ ਗੁਪਤਾ, ਦਵਿੰਦਰ ਸਿੰਘ ਗਿੱਲ, ਨਿਰਮਲ ਸਿੰਘ, ਸਤਿੰਦਰਪ੍ਰੀਤ ਸਿੰਘ ਰੱਤੀਆਂ ਸਮੇਤ ਵੱਡੀ ਗਿਣਤੀ ਵਿਚ ਸਮਰਥਕ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਮਾਤਾ ਦਮੋਦਰੀ ਸਕੂਲ ਡਰੋਲੀ ਭਾਈ 'ਚ ਇਨਵੈਸਟਿਚਰ ਸਮਾਰੋਹ ਮਨਾਇਆ ਅਗਲੀ ਖ਼ਬਰ ਰਾਜੀਵ ਕੁਮਾਰ ਕਾਲੜਾ ਬੌਬੀ ਨੂੰ ਕਾਂਗਰਸ ਦਾ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ <br/>
Ad Position 24