16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਲਾਊਡ ਸਪੀਕਰਾਂ ਦੀ ਵਰਤੋਂ, ਆਰਕੈਸਟਰਾ ਤੇ ਆਵਾਜੀ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰਾਂ ਦੀ ਵਰਤੋਂ 'ਤੇ ਪਾਬੰਦੀ

Ad Position 21
No active advertisement
ਅਜੀਤ ਡੈਸਕ 07-05-2026
ਮੋਗਾ, 6 ਮਈ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ-ਕਮ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮੋਗਾ ਵਿਚ ਲਾਊਡ ਸਪੀਕਰਾਂ ਦੀ ਵਰਤੋਂ, ਆਰਕੈਸਟਰਾ ਅਤੇ ਦੂਜੇ ਆਵਾਜੀ ਸਬੰਧੀ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰਾਂ ਦੀ ਵਰਤੋਂ ਤੇ ਪਾਬੰਦੀ ਲਗਾਈ ਗਈ ਹੈ | ਇਨ੍ਹਾਂ ਪਾਬੰਦੀ ਆਦੇਸ਼ਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਕੋਈ ਵੀ ਵਿਅਕਤੀ ਸ਼ੋਰ ਪ੍ਰਦੂਸ਼ਣ (ਰੈਗੂਲੇਸ਼ਨ ਐਂਡ ਕੰਟਰੋਲ) ਰੂਲਜ਼ 2000 ਵਿਚ ਉਪਬੰਧਾਂ ਦੇ ਅਨੁਸਾਰ ਸਮਰੱਥ ਅਧਿਕਾਰੀ ਦੀ ਲਿਖਤੀ ਮਨਜ਼ੂਰੀ ਤੋਂ ਬਿਨਾਂ ਕਿਸੇ ਵੀ ਅਜਿਹੇ ਯੰਤਰ ਜਾਂ ਸ਼ੋਰ ਪ੍ਰਦੂਸ਼ਣ ਪੈਦਾ ਕਰਨ ਵਾਲੀ ਸਮਗਰੀ ਦੀ ਵਰਤੋਂ ਨਹੀਂ ਕਰੇਗਾ, ਜਿਸ ਦੀ ਆਵਾਜ਼ ਉਸ ਦੀ ਹਦੂਦ ਤੋਂ ਬਾਹਰ ਸੁਣਦੀ ਹੋਵੇ | ਪਰ ਇਹ ਹੁਕਮ ਉਨ੍ਹਾਂ ਲਾਊਡ ਸਪੀਕਰਾਂ ਤੇ ਲਾਗੂ ਨਹੀਂ ਹੋਵੇਗਾ ਜਿਨ੍ਹਾਂ ਦੀ ਵਰਤੋਂ ਸਰਕਾਰੀ ਮੰਤਵ ਲਈ ਕੀਤੀ ਜਾਂਦੀ ਹੈ | ਆਰਕੈਸਟਰਾ ਬੈਂਡ, ਡੀ.ਜੇ ਅਤੇ ਲਾਊਡ ਸਪੀਕਰ/ਐਂਪਲੀਫਾਇਰ/ਢੋਲ, ਡਰੰਮ ਅਤੇ ਹੋਰ ਕਿਸੇ ਵੀ ਤਰ੍ਹਾਂ ਦੇ ਆਵਾਜ਼ ਪੈਦਾ ਕਰਨ ਵਾਲੇ ਯੰਤਰਾਂ ਨੂੰ ਵਜਾਉਣ ਤੇ (ਜਨ ਹਿਤ ਐਮਰਜੈਂਸੀ ਦੇ ਹਾਲਾਤ ਛੱਡ ਕੇ) ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਪੂਰੀ ਪਾਬੰਦੀ ਹੋਵੇਗੀ | ਸਵੇਰੇ 6 ਵਜੇ ਤੋਂ ਰਾਤ 10 ਵਜੇ ਤੱਕ ਜੇਕਰ ਕਿਸੇ ਨੇ ਲਾਊਡ ਸਪੀਕਰ ਚਲਾਉਣਾ ਹੈ ਤਾਂ ਉਹ ਕੇਵਲ ਸਬੰਧਿਤ ਉਪ ਮੰਡਲ ਮੈਜਿਸਟ੍ਰੇਟ ਦੀ ਮਨਜ਼ੂਰੀ ਉਪਰੰਤ ਹੀ ਚਲਾਇਆ ਜਾ ਸਕੇਗਾ | ਪੈ੍ਰਸ਼ਰ ਹਾਰਨ/ਹੂਟਰ ਅਤੇ ਹੋਰ ਅਜਿਹੇ ਜ਼ਿਆਦਾ ਆਵਾਜ਼ ਪੈਦਾ ਕਰਨ ਵਾਲੇ ਹਾਰਨ (ਨਿਰਧਾਰਿਤ ਸੀਮਾ ਤੋਂ ਵੱਧ) ਨੂੰ ਵਜਾਉਣ ਤੇ ਪੂਰਨ ਤੌਰ ਤੇ ਪਾਬੰਦੀ ਹੋਵੇਗੀ | ਮੈਰਿਜ ਪੈਲੇਸਾਂ ਵਿਚ ਲਾਊਡ ਸਪੀਕਰਾਂ ਦੀ ਆਵਾਜ਼ ਮੈਰਿਜ ਪੈਲੇਸ ਤੋਂ ਬਾਹਰ ਨਹੀਂ ਜਾਣੀ ਚਾਹੀਦੀ | ਜੇਕਰ ਇਸ ਦੀ ਉਲੰਘਣਾ ਹੋਵੇਗੀ ਤਾਂ ਸਬੰਧਿਤ ਆਰਕੈਸਟਰਾ, ਡੀ.ਜੇ. ਅਤੇ ਮੈਰਿਜ ਪੈਲੇਸ ਆਦਿ ਸਾਰਿਆਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲਾਊਡ ਸਪੀਕਰਾਂ ਕਾਰਨ ਬਿਰਧ ਅਤੇ ਬਿਮਾਰ ਵਿਅਕਤੀਆਂ ਅਤੇ ਪੜ੍ਹਾਈ ਵਾਲੇ ਵਿਦਿਆਰਥੀਆਂ ਆਇਦ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ | ਸ਼ੋਰ ਸ਼ਰਾਬਾ ਅਤੇ ਪ੍ਰਦੂਸ਼ਣ ਦੇ ਫਲਸਰੂਪ ਆਮ ਲੋਕਾਂ ਦੀ ਮਾਨਸਿਕਤਾ ਅਤੇ ਬੱਚਿਆਂ ਦੀ ਸਿਹਤ 'ਤੇ ਪੈਂਦੇ ਭੈੜੇ ਅਸਰ ਤੋਂ ਇਲਾਵਾ ਅਣਅਧਿਕਾਰਤ ਤੌਰ ਤੇ ਚਲਾਏ ਜਾ ਰਹੇ ਲਾਊਡ ਸਪੀਕਰਾਂ ਕਾਰਨ ਉਤਪੰਨ ਹੋਣ ਵਾਲੀ ਸੰਭਾਵੀ ਕਾਨੂੰਨੀ ਵਿਵਸਥਾ ਨੂੰ ਧਿਆਨ ਵਿਚ ਰੱਖਦਿਆਂ ਇਹ ਹੁਕਮ ਜਾਰੀ ਕੀਤੇ ਗਏ ਹਨ ਅਤੇ 30 ਜੂਨ 2026 ਤੱਕ ਲਾਗੂ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਆਲ ਇੰਡੀਆ ਵਾਲਮੀਕਿ ਖ਼ਾਲਸਾ ਦਲ ਵਲੋਂ ਸੰਤ ਪ੍ਰਗਟ ਨਾਥ 'ਸਿਰੋਪਾਓ' ਨਾਲ ਸਨਮਾਨਿਤ ਅਗਲੀ ਖ਼ਬਰ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵਲੋਂ ਪਿੰਡ ਦੌਲਤਪੁਰਾ ਨੀਵਾਂ ਵਿਚ 46 ਲੱਖ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਖੇਡ ਗਰਾਊ...
Ad Position 24