16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਦਾ ਵਫ਼ਦ 8 ਨੂੰ ਮਿਲੇਗਾ ਡਾਇਰੈਕਟਰ ਪੈਨਸ਼ਨ ਵੰਡ ਖ਼ਜਾਨਾ ਤੇ ਲੇਖਾ ਅਫ਼ਸਰ ਨੂੰ

Ad Position 21
No active advertisement
ਅਜੀਤ ਡੈਸਕ 07-05-2026
ਮੋਗਾ, 6 ਮਈ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੁਆਰਾ ਪੈਨਸ਼ਨ ਪੋਰਟਲ ਲਾਗੂ ਹੋਣ ਕਰਕੇ ਅਤੇ ਡਿਜੀਟਲ ਲਾਈਵ ਸਰਟੀਫਿਕੇਟ ਅੱਪਡੇਟ ਨਾ ਹੋਣ ਦਾ ਬਹਾਨਾ ਲਾ ਕੇ ਪੰਜਾਬ ਦੇ ਲੱਖਾਂ ਪੈਨਸ਼ਨਰ ਦੀ ਅਪ੍ਰੈਲ ਮਹੀਨੇ ਦੀ ਪੈਨਸ਼ਨ ਅੱਜ ਤੱਕ ਨਾ ਪੈਣ ਕਰਕੇ ਪੈਨਸ਼ਨਰਾਂ ਵਿਚ ਭਾਰੀ ਰੋਸ ਤੇ ਗ਼ੁੱਸਾ ਹੈ, ਜੁਆਇੰਟ ਫ਼ਰੰਟ ਦੇ ਕਨਵੀਨਰਾਂ ਕਰਮ ਸਿੰਘ ਧਨੋਆ, ਡਾ. ਐਨ.ਕੇ. ਕਲਸੀ , ਅਵਿਨਾਸ਼ ਸ਼ਰਮਾ, ਭਜਨ ਸਿੰਘ ਗਿੱਲ ਅਤੇ ਸੁਖਵਿੰਦਰ ਸਿੰਘ ਸੈਣੀ ਨੇ ਇਕ ਪੈੱ੍ਰਸ ਬਿਆਨ ਜਾਰੀ ਕਰਕੇ ਦੱਸਿਆ ਕਿ ਪੰਜਾਬ ਸਰਕਾਰ ਨੇ ਪੈਨਸ਼ਨਰਾਂ ਨੂੰ ਵਡੇਰੀ ਉਮਰ ਹੋਣ ਕਰਕੇ ਵੀ ਮੁਆਫ਼ ਨਹੀਂ ਕੀਤਾ ਅਤੇ ਜਾਣ ਬੁੱਝ ਕੇ ਪੈਨਸ਼ਨ ਪੋਰਟਲ ਦੀਆਂ ਗੁੰਝਲਦਾਰ ਟੈਕਨੀਕਲ ਗੱਲਾਂ ਵਿਚ ਉਲਝਾ ਕੇ ਪੈਨਸ਼ਨਰਾਂ ਨੂੰ ਜਾਣ ਬੁੱਝ ਕੇ ਖੱਜਲ ਖੁਆਰ ਅਤੇ ਮਾਨਸਿਕ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਪੈਨਸ਼ਨਰ ਜੁਆਇੰਟ ਫ਼ਰੰਟ ਦੇ ਮੈਂਬਰਾਂ ਕੁਲਵਰਨ ਸਿੰਘ, ਸੁਖਦੇਵ ਸਿੰਘ ਪੰਨੂੰ, ਬੀ. ਐਸ. ਸੈਣੀ, ਖਜਾਨ ਚੰਦ, ਧਨਵੰਤ ਸਿੰਘ ਭੱਠਲ, ਦੇਵ ਰਾਜ, ਸੁਰਿੰਦਰ ਰਾਮ ਕੁੱਸਾ, ਹਰਜੀਤ ਸਿੰਘ ਤਰਖਾਣ ਮਾਜਰਾ, ਪ੍ਰੇਮ ਚੰਦ ਸ਼ਰਮਾ ਪੰਜੋਲਾ ਅਤੇ ਨਾਹਰ ਸਿੰਘ ਨੇ ਪੰਜਾਬ ਸਰਕਾਰ ਦੇ ਪੈਨਸ਼ਨਰ ਵਿਰੋਧੀ ਰਵੱਈਏ ਦੇ ਖ਼ਿਲਾਫ਼ 8 ਮਈ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਵਿਤ ਤੇ ਯੋਜਨਾ ਭਵਨ ਸੈਕਟਰ 33 ਏ ਚੰਡੀਗੜ੍ਹ ਵਿਖੇ ਡਾਇਰੈਕਟਰ ਪੈਨਸ਼ਨ ਵੰਡ ਖਜਾਨਾ ਅਤੇ ਲੇਖਾ ਨੂੰ ਮਾਸ ਡੈਪੂਟੇਸ਼ਨ ਰਾਹੀਂ ਪੈਨਸ਼ਨਾਂ ਨੂੰ ਆ ਰਹੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਮਿਲੇਗਾ ਜਿਸ ਵਿਚ ਫ਼ਰੰਟ ਵਿਚ ਹਰੇਕ ਜਥੇਬੰਦੀ ਦੇ ਘੱਟੋ ਘੱਟ 15 ਸਾਥੀ ਜ਼ਰੂਰ ਸ਼ਾਮਲ ਹੋਣਗੇ, ਜੋ ਮੰਗ ਪੱਤਰ ਪੇਸ਼ ਕਰਕੇ ਪੈਨਸ਼ਨ ਪੋਰਟਲ ਰਾਹੀਂ ਖੱਜਲ ਖੁਆਰੀ ਬੰਦ ਕਰਨ ਅਤੇ ਪੈਨਸ਼ਨਾਂ ਹਰ ਮਹੀਨੇ ਦੀ ਆਖ਼ਰੀ ਮਿਤੀ ਤੋਂ ਪਹਿਲਾਂ ਪਾਉਣ ਦੀ ਮੰਗ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਦਿਵਯ ਜਯੋਤੀ ਸੰਸਥਾਨ ਵਲੋਂ ਮੋਗਾ ਆਸ਼ਰਮ 'ਚ ਮਹਿਲਾ ਸਸ਼ਕਤੀਕਰਨ ਪ੍ਰੋਜੈਕਟ ਸੰਤੁਲਨ ਤਹਿਤ ਵਰਕਸ਼ਾਪ ਅਗਲੀ ਖ਼ਬਰ ਆਲ ਇੰਡੀਆ ਵਾਲਮੀਕਿ ਖ਼ਾਲਸਾ ਦਲ ਵਲੋਂ ਸੰਤ ਪ੍ਰਗਟ ਨਾਥ 'ਸਿਰੋਪਾਓ' ਨਾਲ ਸਨਮਾਨਿਤ
Ad Position 24