16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਐਡਵੋਕੇਟ ਅਮਿਤ ਅਗਰਵਾਲ ਨੂੰ ਭਾਜਪਾ ਦੇ ਕੋ-ਕਨਵੀਨਰ ਨਿਯੁਕਤ ਹੋਣ 'ਤੇ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 07-05-2026
ਬਾਘਾ ਪੁਰਾਣਾ, 6 ਮਈ (ਟਿੰਕੂ ਕਾਠਪਾਲ)-ਬਾਘਾ ਪੁਰਾਣਾ ਦੇ ਸਥਾਨਕ ਰਾਜਨੀਤਿਕ ਮਾਹÏਲ ਵਿਚ ਉਸ ਸਮੇਂ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਨੌਜਵਾਨ ਆਗੂ ਅਤੇ ਐਡਵੋਕੇਟ ਅਮਿਤ ਅਗਰਵਾਲ ਨੂੰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਣ ਉਪਰੰਤ ਪਾਰਟੀ ਵਲੋਂ ਪੰਜਾਬ ਕੋ-ਕਨਵੀਨਰ ਵਜੋਂ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਗਈ¢ ਉਨ੍ਹਾਂ ਦੀ ਇਸ ਨਿਯੁਕਤੀ ਨਾਲ ਭਾਜਪਾ ਵਰਕਰਾਂ ਅਤੇ ਸਮਰਥਕਾਂ ਵਿਚ ਖਾਸ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ¢ ਇਸ ਖੁਸ਼ੀ ਦੇ ਮੌਕੇ 'ਤੇ ਸ਼ਿਵ ਮੰਦਰ ਬਾਘਾ ਪੁਰਾਣਾ ਦੇ ਮੰਡਲ ਪ੍ਰਧਾਨ ਬਲਵਿੰਦਰ ਗਰਗ, ਅਸ਼ਵਨੀ ਸ਼ਰਮਾ, ਬਿਮਲ ਗੋਇਲ, ਸੰਦੀਪ ਗੋਇਲ ਠੰਡੂ, ਅਰੁਣ ਬਾਂਸਲ, ਮਿਲਨ ਗਰਗ, ਸੰਦੀਪ ਗੋਇਲ, ਤੀਰਥ ਬਾਂਸਲ, ਦੀਪਕ ਗਰਗ, ਬੌਬੀ, ਅਮਨ ਤਨੇਜਾ, ਸੁਨੀਲ ਕੁਮਾਰ ਸੋਮੀ, ਗੌਰਵ ਕਾਲਾ, ਪ੍ਰਵੀਨ ਗੋਇਲ ਨੇ ਵਿਸ਼ੇਸ਼ ਤੌਰ 'ਤੇ ਐਡਵੋਕੇਟ ਅਮਿਤ ਅਗਰਵਾਲ ਦੇ ਦਫਤਰ ਪਹੁੰਚੇ¢ ਉਨ੍ਹਾਂ ਨੇ ਫੁਲਾਂ ਦੇ ਗੁਲਦਸਤੇ ਭੇਟ ਕਰਕੇ ਅਗਰਵਾਲ ਨੂੰ ਵਧਾਈ ਦਿੱਤੀ | ਮੰਡਲ ਮੈਂਬਰਾਂ ਅਤੇ ਕਮੇਟੀ ਦੇ ਆਗੂਆਂ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਅਮਿਤ ਅਗਰਵਾਲ ਵਰਗੇ ਮਿਹਨਤੀ, ਇਮਾਨਦਾਰ ਅਤੇ ਸੁਲਝੇ ਹੋਏ ਵਿਅਕਤੀ ਦਾ ਭਾਜਪਾ ਨਾਲ ਜੁੜਨਾ ਪਾਰਟੀ ਲਈ ਮਜ਼ਬੂਤੀ ਦਾ ਕਾਰਨ ਬਣੇਗਾ¢ ਉਨ੍ਹਾਂ ਨੇ ਕਿਹਾ ਕਿ ਅਗਰਵਾਲ ਦੀ ਨਿਯੁਕਤੀ ਨਾਲ ਨੌਜਵਾਨ ਵਰਗ ਨੂੰ ਵੀ ਰਾਜਨੀਤੀ ਵਿਚ ਅੱਗੇ ਆਉਣ ਲਈ ਪੇ੍ਰਰਨਾ ਮਿਲੇਗੀ¢ ਇਸ ਮੌਕੇ ਸ਼ਿਵ ਮੰਦਰ ਮੰਡਲ ਦੇ ਪ੍ਰਮੁੱਖ ਮੈਂਬਰਾਂ ਤੋਂ ਇਲਾਵਾ ਸ਼ਹਿਰ ਦੇ ਕਈ ਪਤਵੰਤੇ ਵਿਅਕਤੀ ਵੀ ਮੌਜੂਦ ਸਨ ਜਿਨ੍ਹਾਂ ਨੇ ਅਮਿਤ ਅਗਰਵਾਲ ਦੇ ਨੂੰ ਸ਼ੁਭਕਾਮਨਾਵਾਂ ਦਿੱਤੀਆਂ¢ ਐਡਵੋਕੇਟ ਅਮਿਤ ਅਗਰਵਾਲ ਨੇ ਸਭ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ |
Ad Position 22
No active advertisement
ਪਿਛਲੀ ਖ਼ਬਰ ਬੀ.ਐੱਡ.ਕਾਲਜ ਢੁੱਡੀਕੇ ਵਿਖੇ ਰੁਜ਼ਗਾਰ ਮੇਲਾ ਲਗਾਇਆ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਮੋਗਾ ਦਾ ਵਫਦ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਨੂੰ ਮਿਲਿਆ
Ad Position 24