ਮੋਗਾ, 6 ਮਈ (ਸੁਰਿੰਦਰਪਾਲ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਰਾਮੂੰਵਾਲਾ ਹਰਚੋਕਾ ਤੋਂ ਬੁੱਟਰ ਤੱਕ ਬਣੀ ਨਵੀਂ ਸੜਕ ਦਾ ਉਦਘਾਟਨ ਰਿਬਨ ਕੱਟ ਕੇ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਲਈ ਚੰਗੀਆਂ ਸੜਕਾਂ ਦਾ ਹੋਣਾ ਬੇਹੱਦ ਜ਼ਰੂਰੀ ਹੈ | ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਸੜਕਾਂ ਦੇ ਨਿਰਮਾਣ ਵੱਲ ਵਿਸ਼ੇਸ਼ ਤਵੱਜੋ ਦੇ ਰਹੀ ਹੈ | ਚੰਗੀਆਂ ਸੜਕਾਂ ਸਦਕਾ ਆਵਾਜਾਈ ਸੁਚਾਰੂ ਢੰਗ ਨਾਲ ਹੁੰਦੀ ਹੈ ਜਿਸ ਨਾਲ ਸਮੇਂ ਅਤੇ ਪੈਸੇ ਦੀ ਬੱਚਤ ਹੁੰਦੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਭਰ 'ਚ ਹਜ਼ਾਰਾਂ ਮੀਲ ਲੰਬੀਆਂ ਸੜਕਾਂ ਦਾ ਨਿਰਮਾਣ ਕੀਤਾ ਗਿਆ ਜਾਂ ਉਨ੍ਹਾਂ ਤੇ ਪ੍ਰੀਮਿਕਸ ਪਾਈ ਗਈ ਹੈ | ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਮਾਰਕੀਟ ਕਮੇਟੀ ਬੱਧਨੀ ਕਲਾਂ ਪਰਮਜੀਤ ਸਿੰਘ ਬੁੱਟਰ, ਬਲਾਕ ਪ੍ਰਧਾਨ ਗੁਰਵਿੰਦਰ ਸਿੰਘ ਰਾਮੂੰਵਾਲਾ ਸਰਪੰਚ, ਬਲਾਕ ਸੰਮਤੀ ਮੈਂਬਰ ਹਰਦੀਪ ਸਿੰਘ, ਸਰਪੰਚ ਪਵਨਦੀਪ ਸਿੰਘ, ਸਰਪੰਚ ਲਖਵੀਰ ਸਿੰਘ ਰਾਮੂੰਵਾਲਾ ਕਲਾਂ, ਸਰਪੰਚ ਜਗਤਾਰ ਸਿੰਘ ਬੁੱਟਰ, ਕੋਆਪ੍ਰੇਟਿਵ ਸੁਸਾਇਟੀ ਪ੍ਰਧਾਨ ਡਾ. ਹਰਦੀਪ ਸਿੰਘ, ਗੁਰਦੀਪ ਸਿੰਘ, ਇਕਬਾਲ ਸਿੰਘ, ਜਸਕਰਨ ਸਿੰਘ ਤੇ ਬਲਦੇਵ ਸਿੰਘ ਆਦਿ ਵੀ ਮੌਜੂਦ ਸਨ |