16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਸਕੂਲ ਜਾਣ ਤੋਂ ਬਾਅਦ ਸਾਡਾ ਪੂਰਾ ਧਿਆਨ ਪੜ੍ਹਾਈ ਤੇ ਖੇਡਾਂ ਤੱਕ ਹੀ ਸੀਮਤ ਹੋਣਾ ਚਾਹੀਦਾ-ਓ.ਪੀ.ਕੁਮਾਰ

Ad Position 21
No active advertisement
ਅਜੀਤ ਡੈਸਕ 07-05-2026
ਮੋਗਾ, 6 ਮਈ (ਅਸ਼ੋਕ ਬਾਂਸਲ)-ਸੋਸ਼ਲ ਵੈੱਲਫੇਅਰ ਕਲੱਬ ਮੋਗਾ ਵਲੋਂ ਪੀ.ਐਮ. ਸੀਨੀਅਰ ਸੈਕੰਡਰੀ ਸਕੂਲ ਗੋਧੇਵਾਲਾ ਵਿਚ ਨੈਤਿਕ ਸਿੱਖਿਆ ਅਤੇ ਕੈਰੀਅਰ ਗਾਈਡੈਂਸ ਦੇ ਸਬੰਧ ਵਿਚ ਸੈਮੀਨਾਰ ਕੀਤਾ ਗਿਆ¢ ਇਸ ਮੌਕੇ ਕਲੱਬ ਦੇ ਪ੍ਰਧਾਨ ਓ.ਪੀ. ਕੁਮਾਰ ਨੇ ਬੱਚਿਆਂ ਨੂੰ ਦੱਸਿਆ ਕਿ ਜਦੋਂ ਅਸੀਂ ਸਕੂਲ ਵਿਚ ਪੜ੍ਹਨ ਲਈ ਆਉਂਦੇ ਹਾਂ ਤਾਂ ਸਾਨੂੰ ਪੂਰਾ ਧਿਆਨ ਪੜ੍ਹਾਈ 'ਤੇ ਹੀ ਕੇਂਦਰਿਤ ਕਰਨਾ ਚਾਹੀਦਾ ਹੈ¢ ਉਨ੍ਹਾਂ ਨੇ ਬੱਚਿਆਂ ਨੂੰ ਕਿਹਾ ਕਿ ਸਾਨੂੰ ਆਪਣੇ ਆਪ ਨੂੰ ਨਸ਼ਿਆਂ ਦੀ ਲਤ ਤੋਂ ਦੂਰ ਰੱਖਣ ਲਈ ਖੇਡਾਂ ਵਿਚ ਵੀ ਰੁਚੀ ਲੈਣੀ ਚਾਹੀਦੀ ਹੈ¢ ਖੇਡਾਂ ਸਾਨੂੰ ਸਰੀਰਕ ਤੌਰ 'ਤੇ ਵੀ ਤੰਦਰੁਸਤ ਬਣਾਉਂਦੀਆਂ ਹਨ ਅਤੇ ਬੇਕਾਰ ਦੀਆਂ ਗੱਲਾਂ ਵੱਲ ਵੀ ਸਾਡਾ ਧਿਆਨ ਭਟਕਣ ਨਹੀਂ ਦਿੰਦੀਆਂ¢ ਇਕ ਤੰਦਰੁਸਤ ਸਰੀਰ ਵਿਚ ਹੀ ਤੰਦਰੁਸਤ ਦਿਮਾਗ ਨਿਵਾਸ ਕਰਦਾ ਹੈ¢ ਇਸ ਮੌਕੇ ਇੰਜੀਨੀਅਰ ਝਲਮਨ ਦਾਸ ਨੇ ਕਿਹਾ ਕਿ ਸਾਨੂੰ ਨਵੀਆਂ ਤਕਨੀਕਾਂ ਜਿਵੇਂ ਡਰੋਨ ਟੈਕਨੌਲੋਜੀ, ਆਰਟੀਫੀਸ਼ੀਅਲ ਇੰਟੈਲੀਜੈਂਸ, ਇਲੈਕਟਿ੍ਕ ਵਹੀਕਲ ਅਤੇ ਸੋਲਰ ਸਿਸਟਮ ਬਾਰੇ ਜਾਣਕਾਰੀ ਹਾਸਲ ਕਰਨੀ ਹੀ ਪਵੇਗੀ¢ ਰਾਜਵਿੰਦਰ ਸਿੰਘ ਨੇ ਬੱਚਿਆਂ ਨੂੰ ਸਮਝਾਇਆ ਕਿ ਸਾਨੂੰ ਹਮੇਸ਼ਾ ਅਨੁਸ਼ਾਸਨ ਵਿਚ ਰਹਿਣ ਦਾ ਪਾਬੰਦ ਹੋਣਾ ਚਾਹੀਦਾ ਹੈ¢ ਇਸ ਮੌਕੇ ਰਜਿੰਦਰ ਕੁਮਾਰ ਅਤੇ ਪ੍ਰੇਮ ਸਿੰਗਲ ਵਲੋਂ ਪ੍ਰਸ਼ਨ-ਉੱਤਰ ਮੁਕਾਬਲੇ ਵੀ ਕਰਵਾਏ ਗਏ | ਪਿ੍ੰਸੀਪਲ ਰਾਜੇਸ਼ ਕੁਮਾਰ ਨੇ ਕਿਹਾ ਕਿ ਬੱਚਿਆਂ ਨੂੰ ਨਵੇਂ ਯੁੱਗ ਦੀ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ ਅਤੇ ਮੈਡਮ ਬਰਿੰਦਰ ਕÏਰ ਤੇ ਦਵਿੰਦਰ ਕÏਰ ਨੇ ਕਿਹਾ ਕਿ ਇਹ ਉਪਰਾਲਾ ਬਹੁਤ ਹੀ ਗਿਆਨ ਵਰਧਕ ਹੈ¢ ਇਸ ਮੌਕੇ ਕਲੱਬ ਵਲੋਂ ਅਜੈ ਸਿੰਗਲਾ, ਰਾਜਵਿੰਦਰ ਸਿੰਘ, ਸੁਰਜੀਤ ਸਿੰਘ, ਪਰਮਜੀਤ ਪੰਮਾ, ਅਤੇ ਸੁਸ਼ੀਲ ਗਰਗ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਟੀ.ਐਲ.ਐਫ. ਸਕੂਲ ਦੇ ਛੋਟੇ ਵਿਦਿਆਰਥੀ 'ਮੁਫ਼ਤ ਖੇਡ ਰਾਹੀਂ ਤਣਾਅ-ਮੁਕਤ ਵਾਤਾਵਰਨ ਦਾ ਆਨੰਦ ਮਾਣਦੇ ਹਨ- ਚੇਅਰਮੈਨ ਇੰਜੀਨ... ਅਗਲੀ ਖ਼ਬਰ ਸੜਕਾਂ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ ਸਰਕਾਰ-ਵਿਧਾਇਕ ਬਿਲਾਸਪੁਰ
Ad Position 24