ਧਰਮਕੋਟ, 6 ਮਈ (ਪਰਮਜੀਤ ਸਿੰਘ)-ਪਿੰਡ ਚੁੱਘਾ ਖੁਰਦ ਵਿਖੇ ਸਥਿਤ ਉਦਾਸੀਨ ਡੇਰਾ ਬਾਬਾ ਸ੍ਰੀ ਚੰਦ ਜੀ ਵਿਚ ਧੂਣਾ ਦਿਵਸ ਸਮਾਗਮ ਬੜੀ ਹੀ ਸ਼ਰਧਾ ਅਤੇ ਭਗਤੀ ਭਾਵਨਾ ਨਾਲ ਮਨਾਇਆ ਗਿਆ¢ ਇਹ ਸਮਾਗਮ ਮੁੱਖ ਸੇਵਾਦਾਰ ਬਾਬਾ ਭੋਲਾ ਭਗਤ ਜੀ ਦੀ ਦੇਖ-ਰੇਖ ਹੇਠ ਕਰਵਾਇਆ ਗਿਆ | ਜਿਸ ਵਿਚ ਇਲਾਕੇ ਭਰ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ¢ ਸਮਾਗਮ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ | ਜਿਨ੍ਹਾਂ ਦÏਰਾਨ ਰਾਗੀ, ਢਾਡੀ, ਕਵੀਸ਼ਰ ਅਤੇ ਕੀਰਤਨੀ ਜਥਿਆਂ ਨੇ ਗੁਰਬਾਣੀ ਕੀਰਤਨ ਅਤੇ ਇਤਿਹਾਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ¢ ਇਸ ਮੌਕੇ ਸੰਤ ਮਹਾਂਪੁਰਸ਼ਾਂ ਨੇ ਕਥਾ-ਵਿਚਾਰਾਂ ਕਰਦਿਆਂ ਕਿਹਾ ਕਿ ਮਨੁੱਖਤਾ ਨੂੰ ਆਤਮਿਕ ਸ਼ਾਂਤੀ ਲਈ ਬਾਬਾ ਸ਼੍ਰੀ ਚੰਦ ਮਹਾਰਾਜ ਦੇ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ¢ ਮੁੱਖ ਸੇਵਾਦਾਰ ਬਾਬਾ ਭੋਲਾ ਭਗਤ ਜੀ ਨੇ ਸਮਾਗਮ ਵਿਚ ਪਹੁੰਚੀਆਂ ਸਾਰੀਆਂ ਸੰਗਤਾਂ ਦਾ ਦਿਲੋਂ ਧੰਨਵਾਦ ਕੀਤਾ | ਸਮਾਗਮ ਵਿਚ ਕਮਲ ਚੁੱਘਾ, ਅਵਤਾਰ ਸਿੰਘ, ਅਜਮੇਰ ਸਿੰਘ, ਮਨਜੀਤ ਸਿੰਘ, ਗੁਰਮੀਤ ਸਿੰਘ ਮੋਗਾ, ਸੋਨੂੰ ਮੋਗਾ, ਜਗਪ੍ਰੀਤ ਸਿੰਘ, ਪਰਗਟ ਸਿੰਘ ਧਰਮਕੋਟ, ਕੁਨਾਲ ਸ਼ਰਮਾ (ਗੋਲਡੀ), ਸਾਹਿਬ ਜੋਤ ਸਿੰਘ, ਬਿੱਟਾ ਮਖੂ, ਤਜਿੰਦਰ ਸਿੰਘ, ਪੱਪਾ ਮੋਗਾ, ਤਰਨੀ ਬੁੱਟਰ, ਬੋਹੜ ਗਿੱਲ, ਮੰਦਰ ਦਾਇਆ, ਸੁਖਮੰਦਰ ਸਿੰਘ, ਹੁਸ਼ਿਆਰ ਸਿੰਘ, ਕੰਮਾਂ ਦਾਇਆ, ਮਾਸਟਰ ਭਗਵੰਤ ਸਿੰਘ ਦਾਇਆ, ਕਰਮ, ਰਾਣਾ ਰਾਊਕੇ ਅਤੇ ਸੰਦੀਪ ਸਿੰਘ ਧਰਮਕੋਟ ਸਮੇਤ ਹੋਰ ਕਈ ਪ੍ਰਮੁੱਖ ਸ਼ਖਸੀਅਤਾਂ ਮੌਜੂਦ ਸਨ¢