ਠੱਠੀ ਭਾਈ, 6 ਮਈ (ਜਗਰੂਪ ਸਿੰਘ ਮਠਾੜੂ)-ਬ੍ਰਹਮ ਗਿਆਨੀ ਸੱਚਖੰਡ ਵਾਸੀ ਸੰਤ ਬਾਬਾ ਹਜ਼ੂਰਾ ਸਿੰਘ ਜੀ ਤੋਂ ਵਰੋਸਾਏ ਡੇਰਾ ਭੋਰੇਵਾਲਾ ਸੁਖਾਨੰਦ ਦੇ ਗੱਦੀ ਨਸ਼ੀਨ ਸੰਤ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਪਬਲਿਕ ਸਕੂਲ ਸੁਖਾਨੰਦ ਵਿਖੇ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ¢ ਇਸ ਸਮੇਂ ਸਕੂਲ ਡਾਇਰੈਕਟਰ ਨੇ ਬੱਚਿਆਂ ਨੂੰ ਗੁਰੂ ਅਮਰਦਾਸ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੇ ਸਿਧਾਂਤਾਂ 'ਤੇ ਚੱਲਣ ਲਈ ਬੱਚਿਆਂ ਨੂੰ ਪ੍ਰੇਰਤ ਕੀਤਾ¢ ਇਸ ਮੌਕੇ ਬੱਚਿਆਂ ਨੇ ਧਾਰਮਿਕ ਕਵਿਤਾਵਾਂ ਅਤੇ ਗੀਤ ਪੇਸ਼ ਕੀਤੇ¢ ਪ੍ਰਕਾਸ਼ ਪੁਰਬ ਨਾਲ ਸਬੰਧਿਤ ਲੇਖ ਲਿਖਣ ਮੁਕਾਬਲੇ ਕਰਵਾਏ ਗਏ | ਇਸ ਮੌਕੇ ਸਮੂਹ ਸਟਾਫ ਅਤੇ ਪ੍ਰਬੰਧਕ ਕਮੇਟੀ ਮੈਂਬਰ ਬਾਬਾ ਜਗਦੇਵ ਸਿੰਘ ਜੱਗਾ ਅਤੇ ਸਮੂਹ ਕਮੇਟੀ ਮੈਂਬਰ ਹਾਜ਼ਰ ਸਨ¢