23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਅਧਿਆਪਕ ਦਲ ਪੰਜਾਬ ਜ਼ਿਲ੍ਹਾ ਮੋਗਾ ਵਲੋਂ 4161 ਅਧੀਨ ਭਰਤੀ ਅਧਿਆਪਕਾਂ ਦੇ ਸਮਰਥਨ ਦਾ ਐਲਾਨ

Ad Position 21
No active advertisement
ਅਜੀਤ ਡੈਸਕ 08-05-2026
ਮੋਗਾ, 7 ਮਈ (ਜਸਪਾਲ ਸਿੰਘ ਬੱਬੀ)-ਅਧਿਆਪਕ ਦਲ ਪੰਜਾਬ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਕੁਲਵਿੰਦਰ ਸਿੰਘ, ਜਨਰਲ ਸਕੱਤਰ ਤੇਜਿੰਦਰ ਸਿੰਘ ਰੌਂਤਾ ਨੇ 4161 ਭਰਤੀ ਅਧੀਨ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਲੋਂ ਜਾਰੀ ਨੋਟਿਸ ਦਾ ਵਿਰੋਧ ਕਰਦਿਆਂ ਉਨ੍ਹਾਂ ਨੂੰ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ | ਇਸ ਮੌਕੇ ਸੂਬਾ ਆਗੂ ਹਰਜੰਟ ਸਿੰਘ ਬੌਡੇ, ਗੁਰਜੀਤ ਸਿੰਘ ਮਾਛੀਕੇ, ਜਤਿੰਦਰਪਾਲ ਸਿੰਘ ਅਤੇ ਜ਼ਿਲ੍ਹਾ ਮੋਗਾ ਦੇ ਸੁਖਦਰਸ਼ਨ ਸਿੰਘ ਬਲਾਕ ਪ੍ਰਧਾਨ, ਰਾਜਵਿੰਦਰ ਸਿੰਘ ਜਰਨਲ ਸਕੱਤਰ ਬਲਾਕ ਨਿਹਾਲ ਸਿੰਘ ਵਾਲਾ, ਕਿਰਨਦੀਪ ਸਿੰਘ ਮਾਛੀ ਕੇ, ਰੂਪ ਸਿੰਘ, ਲੈਕਚਰਾਰ ਜਗਸੀਰ ਸਿੰਘ ਬੌਡੇ, ਸੰਦੀਪ ਸਿੰਘ ਲੋਹਾਰਾ, ਅਮਰਿੰਦਰ ਸਿੰਘ, ਸੁਖਵੀਰ ਸਿੰਘ, ਕਰਮਜੀਤ ਸਿੰਘ ਦੀਨਾ, ਬਲਵਿੰਦਰ ਸਿੰਘ ਧੀਮਾਨ, ਕੁਲਦੀਪ ਸਿੰਘ ਰੌਲੀ, ਚਰਨ ਸਿੰਘ ਠੱਠੀ ਭਾਈ ਆਦਿ ਅਧਿਆਪਕ ਆਗੂਆਂ 4161 ਭਰਤੀ ਅਧੀਨ ਤਿੰਨ ਸਾਲਾਂ ਤੋਂ ਸੇਵਾ ਨਿਭਾ ਰਹੇ ਅਧਿਆਪਕਾਂ ਨੂੰ ਰਿਜ਼ਲਟ ਰਿਵਾਈਜ਼ ਹੋਣ ਕਰਕੇ ਨੌਕਰੀ ਤੋਂ ਬਾਹਰ ਕੀਤੇ ਜਾਣ ਵਾਲੇ ਅਧਿਆਪਕਾਂ ਦਾ ਡਟ ਕੇ ਸਾਥ ਦੇਣ ਦਾ ਐਲਾਨ ਕੀਤਾ ਹੈ | ਇਸ ਮੌਕੇ ਸਾਂਝਾ ਅਧਿਆਪਕ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਜਦੋਂ ਇਕ 4161 ਅਧਿਆਪਕਾਂ ਦੀਆਂ ਅਸਾਮੀਆਂ ਦਾ ਨਤੀਜਾ ਘੋਸ਼ਿਤ ਕੀਤਾ ਗਿਆ ਉਸ ਸਮੇਂ ਉਮੀਦਵਾਰਾਂ ਨੇ ਜੋ ਅੰਕ ਪ੍ਰਾਪਤ ਕੀਤੇ ਸਨ ਕੁਝ ਸਮੇਂ ਬਾਅਦ ਕਿਸੇ ਕੇਸ ਨਾਲ ਸੰਬੰਧਿਤ ਹੋਣ ਕਰਕੇ ਇਨ੍ਹਾਂ ਦੇ ਨਤੀਜੇ ਰਿਵਾਈਜ਼ ਕੀਤੇ ਗਏ ਉਨ੍ਹਾਂ ਦੇ ਨਤੀਜਿਆਂ ਦੇ ਰਿਵਾਈਜ਼ ਕਰਨ ਤੋਂ ਬਾਅਦ ਇਹਨਾਂ ਵਲੋਂ ਪ੍ਰਾਪਤ ਅੰਕਾਂ ਵਿਚ ਵਾਧਾ ਹੋ ਗਿਆ | ਹੁਣ ਦੁਬਾਰਾ ਫਿਰ ਵਿਭਾਗ ਵਲੋਂ ਰਿਜ਼ਲਟ ਰਿਵਾਈਜ਼ ਕੀਤਾ ਜਿਸ ਵਿਚ ਅੰਕ ਘੱਟ ਗਏ ਤੇ ਲਗਭਗ ਤਿੰਨ ਸਾਲਾਂ ਬਾਅਦ ਇਨ੍ਹਾਂ ਨੂੰ ਵਿਭਾਗ ਵਿਚੋਂ ਬਾਹਰ ਕੱਢਿਆ ਜਾ ਰਿਹਾ ਹੈ | ਅਧਿਆਪਕ ਆਗੂਆਂ ਨੇ ਕਿਹਾ ਕਿ ਇਹ ਬਿਲਕੁਲ ਹੀ ਬੇਇਨਸਾਫ਼ੀ ਹੈ, ਜਦੋਂ ਤਿੰਨ ਸਾਲਾਂ ਤੋਂ ਸੇਵਾ ਨਿਭਾ ਰਹੇ ਅਧਿਆਪਕਾਂ ਨੂੰ ਦੁਬਾਰਾ ਬੇਰੁਜ਼ਗਾਰੀ ਦੇ ਹਨੇਰੇ ਵੱਲ ਧੱਕਿਆ ਜਾ ਰਿਹਾ ਹੈ | ਉਨ੍ਹਾਂ ਅਧਿਆਪਕਾਂ ਦੇ ਹੱਕ ਵਿਚ ਨਿੱਤਰਨ ਦਾ ਐਲਾਨ ਕਰਦਿਆਂ ਕਿਹਾ ਕਿ ਕਿਸੇ ਵੀ 4161 ਅਧਿਆਪਕ ਨਾਲ ਬੇਇਨਸਾਫ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਧਿਆਪਕ ਦਲ ਮੋਗਾ ਵਲੋਂ ਤਿੱਖਾ ਸੰਘਰਸ਼ ਕਰੇਗਾ | ਉਨ੍ਹਾਂ ਸਕੂਲ ਮੁਖੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿਚ ਕਾਹਲ ਨਾ ਦਿਖਾਉਣ ਅਤੇ ਪੀੜਤ ਅਧਿਆਪਕਾਂ ਦਾ ਸਾਥ ਦੇਣ |
Ad Position 22
No active advertisement
ਪਿਛਲੀ ਖ਼ਬਰ 4161 ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰਨ ਦਾ ਸਖ਼ਤ ਵਿਰੋਧ ਅਗਲੀ ਖ਼ਬਰ ਭਾਜਪਾ ਵਿਧਾਨ ਸਭਾ ਚੋਣਾਂ 'ਚ ਵਿਰੋਧੀਆਂ ਨੂੰ ਹਰਾ ਕੇ ਸੂਬੇ 'ਚ ਆਪਣੀ ਸਰਕਾਰ ਕਾਇਮ ਕਰੇਗੀ-ਬੀਬੀ ਘਨੌਰੀ
Ad Position 24