23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

4161 ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰਨ ਦਾ ਸਖ਼ਤ ਵਿਰੋਧ

Ad Position 21
No active advertisement
ਅਜੀਤ ਡੈਸਕ 08-05-2026
ਮੋਗਾ, 7 ਮਈ (ਸੁਰਿੰਦਰਪਾਲ ਸਿੰਘ)-ਬੇਰੁਜ਼ਗਾਰੀ ਨੂੰ ਖ਼ਤਮ ਕਰਨ ਦਾ ਨਾਅਰਾ ਲਾ ਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਰੁਜ਼ਗਾਰ ਦੇਣ ਦੀ ਥਾਂ ਰੁਜ਼ਗਾਰ ਖੋਹਣ ਲੱਗੀ ਹੈ | ਬੇਰੁਜ਼ਗਾਰਾਂ ਦੇ ਹੱਕ 'ਚ ਹਰਾ ਪੈੱਨ ਚਲਾਉਣ ਦੇ ਵਾਅਦੇ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਦੋਂ 300 ਦੇ ਕਰੀਬ ਪੰਜਾਬ ਦੇ ਅਧਿਆਪਕਾਂ ਨੂੰ ਨੌਕਰੀ ਤੋਂ ਕੱਢਣ ਲਈ ਲਾਲ ਪੈੱਨ ਚਲਾਇਆ ਤਾਂ ਅਧਿਆਪਕਾਂ ਵਿਚ ਗ਼ੁੱਸੇ ਦੀ ਲਹਿਰ ਦੌੜ ਗਈ | ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਨੇ ਦੱਸਿਆ ਸਾਲ 2021 ਵਿਚ ਪਿਛਲੀ ਸਰਕਾਰ ਵਲੋਂ 4161 ਮਾਸਟਰ ਕੇਡਰ ਦੀ ਭਰਤੀ ਦਾ ਨੋਟੀਫ਼ਿਕੇਸ਼ਨ ਜਾਰੀ ਕੀਤਾ ਸੀ, ਬਾਅਦ ਵਿਚ ਆਮ ਆਦਮੀ ਸਰਕਾਰ ਨੇ ਜਨਵਰੀ 2023 ਵਿਚ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡੇ ਸਨ | ਫਿਰ ਵੀ ਲੰਬਾ ਸਮਾਂ ਅਧਿਆਪਕਾਂ ਨੂੰ ਸਕੂਲ ਵਿਚ ਭੇਜਣ ਲਈ ਭਗਵੰਤ ਮਾਨ ਸਰਕਾਰ ਟਾਲ-ਮਟੋਲ ਕਰਦਿਆਂ 2023 ਵਿਚ ਜੁਆਇਨ ਕਰਵਾਇਆ ਸੀ ਪਰ ਬੀਤੇ ਕੱਲ੍ਹ ਸਿੱਖਿਆ ਵਿਭਾਗ ਨੇ 4161 ਮਾਸਟਰ ਕੇਡਰ ਦੇ 300 ਦੇ ਕਰੀਬ ਅਧਿਆਪਕਾਂ ਨੂੰ ਨੌਕਰੀ ਤੋਂ ਕੱਢਣ ਦੇ ਨੋਟਿਸ ਜਾਰੀ ਕਰ ਦਿੱਤੇ ਹਨ | ਨਾਲ ਹੀ ਇਨ੍ਹਾਂ ਅਧਿਆਪਕਾਂ ਦਾ ਪਰਖਕਾਲ ਰੋਕਣ ਲਈ ਵੀ ਕਹਿ ਦਿੱਤਾ ਗਿਆ ਹੈ | ਸਰਕਾਰ ਦੇ ਇਸ ਨੋਟਿਸ ਦਾ ਤਿੱਖਾ ਵਿਰੋਧ ਕਰਦਿਆਂ ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਔਜਲਾ, ਮੀਤ ਪ੍ਰਧਾਨ ਸੁਖਵਿੰਦਰ ਸੁੱਖੀ, ਸੰਯੁਕਤ ਸਕੱਤਰ ਦਲਜੀਤ ਸਮਰਾਲਾ, ਵਿੱਤ ਸਕੱਤਰ ਜਸਵਿੰਦਰ ਬਠਿੰਡਾ, ਪ੍ਰੈੱਸ ਸਕੱਤਰ ਲਖਵੀਰ ਮੁਕਤਸਰ ਅਤੇ ਸਹਾਇਕ ਪ੍ਰੈੱਸ ਸਕੱਤਰ ਰਾਜਵਿੰਦਰ ਸਿੰਘ ਬਹਿਣੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ 4161 ਮਾਸਟਰ ਕੇਡਰ ਦੇ ਜਿਨ੍ਹਾਂ ਅਧਿਆਪਕਾਂ ਨੂੰ ਇਹ ਨੋਟਿਸ ਜਾਰੀ ਕੀਤੇ ਹਨ ਇਨ੍ਹਾਂ ਨੂੰ ਤੁਰੰਤ ਵਾਪਸ ਲਿਆ ਜਾਵੇ | ਆਗੂਆਂ ਨੇ ਕਿਹਾ ਕਿ ਉਹ ਕਿਸੇ ਵੀ ਹਾਲਤ ਵਿਚ ਕਿਸੇ ਵੀ ਅਧਿਆਪਕ ਦੀ ਨੌਕਰੀ ਨਹੀਂ ਖੁੱਸਣ ਦੇਣਗੇ |
Ad Position 22
No active advertisement
ਪਿਛਲੀ ਖ਼ਬਰ ਬੀ.ਕੇ.ਯੂ. ਕ੍ਰਾਂਤੀਕਾਰੀ ਨੇ ਸਰਕਾਰੀ ਬੱਸਾਂ ਵਿਚ ਠੇਕੇ 'ਤੇ ਕੰਮ ਕਰਦੇ ਕਾਮਿਆਂ ਦੇ ਘੋਲ ਦੀ ਕੀਤੀ ਹਮਾਇਤ ਅਗਲੀ ਖ਼ਬਰ ਅਧਿਆਪਕ ਦਲ ਪੰਜਾਬ ਜ਼ਿਲ੍ਹਾ ਮੋਗਾ ਵਲੋਂ 4161 ਅਧੀਨ ਭਰਤੀ ਅਧਿਆਪਕਾਂ ਦੇ ਸਮਰਥਨ ਦਾ ਐਲਾਨ
Ad Position 24