23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਬੀ.ਕੇ.ਯੂ. ਕ੍ਰਾਂਤੀਕਾਰੀ ਨੇ ਸਰਕਾਰੀ ਬੱਸਾਂ ਵਿਚ ਠੇਕੇ 'ਤੇ ਕੰਮ ਕਰਦੇ ਕਾਮਿਆਂ ਦੇ ਘੋਲ ਦੀ ਕੀਤੀ ਹਮਾਇਤ

Ad Position 21
No active advertisement
ਅਜੀਤ ਡੈਸਕ 08-05-2026
ਮੋਗਾ, 7 ਮਈ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਆਗੂ ਮਨਜੀਤ ਸਿੰਘ ਸੈਦੋਕੇ ਨੇ ਜਾਣਕਾਰੀ ਦਿੱਤੀ ਕਿ ਬਾਘਾ ਪੁਰਾਣਾ-1 ਬਲਾਕ ਦੀ ਮੀਟਿੰਗ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਵੈਰੋਕੇ ਦੀ ਪ੍ਰਧਾਨਗੀ ਵਿਚ ਕੀਤੀ ਗਈ | ਮੀਟਿੰਗ ਵਿਚ ਲਾਭ ਸਿੰਘ ਰੋਡੇ, ਅਮਨਾ ਵੈਰੋਕੇ, ਸੁਖਜੀਤ ਸਿੰਘ ਬਾਘਾ ਪੁਰਾਣਾ, ਬਲਵਿੰਦਰ ਸਿੰਘ ਮੌੜ, ਮਨਜੀਤ ਸਿੰਘ ਲਧਾਈਕੇ, ਸੁਖਜੀਤ ਸਿੰਘ ਵੈਰੋਕੇ ਆਦਿ ਆਗੂ ਹਾਜ਼ਰ ਸਨ | ਮੀਟਿੰਗ ਵਿਚ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਬੱਸਾਂ ਵਿਚ ਠੇਕੇ 'ਤੇ ਕੰਮ ਕਰਦੇ ਡਰਾਈਵਰਾਂ ਅਤੇ ਕੰਡਕਟਰਾਂ ਦੀ ਯੂਨੀਅਨ ਵਲੋਂ ਮਿਲੀ ਚਿੱਠੀ 'ਤੇ ਚਰਚਾ ਕੀਤੀ | ਕਾਮੇ ਲੰਮੇ ਸਮੇਂ ਤੋਂ ਨੌਕਰੀਆਂ ਨੂੰ ਪੱਕੀਆਂ ਕਰਾਉਣ ਲਈ ਅਤੇ ਹੋਰ ਮੰਗਾਂ ਲਈ ਲੜਦੇ ਆ ਰਹੇ ਹਨ | ਉਨ੍ਹਾਂ ਨੇ ਸਾਡੀ ਜਥੇਬੰਦੀ ਕੋਲੋਂ ਮੰਗ ਕੀਤੀ ਕਿ ਉਨ੍ਹਾਂ ਦੇ ਘੋਲ ਦੀ ਹਮਾਇਤ ਕੀਤੀ ਜਾਵੇ | ਟਰਾਂਸਪੋਰਟ ਕਾਮਿਆਂ ਨੇ ਦੱਸਿਆ ਸੰਗਰੂਰ ਡੀਪੂ ਦੇ ਉਨ੍ਹਾਂ ਦੇ ਕਰਮਚਾਰੀ ਸੰਘਰਸ਼ ਕਰਨ ਕਰ ਕੇ ਜੇਲ੍ਹਾਂ ਵਿਚ ਡੱਕੇ ਹੋਏ ਹਨ | ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ ਉਨ੍ਹਾਂ ਦੇ ਸੰਘਰਸ਼ ਦੀ ਹਮਾਇਤ ਕੀਤੀ ਜਾਵੇ | ਸਰਕਾਰੀ ਬੱਸਾਂ ਦੇ ਕਾਮਿਆਂ ਨੇ 10 ਮਈ ਨੂੰ ਟਰਾਂਸਪੋਰਟ ਮੰਤਰੀ ਦੇ ਦਿੜ੍ਹਬਾ ਇਲਾਕੇ ਵਿਚ ਰੋਸ ਮਾਰਚ ਕੀਤਾ ਜਾ ਰਿਹਾ ਹੈ | 18 ਮਈ ਨੂੰ ਸੰਕੇਤਕ ਹੜਤਾਲ ਕਰ ਕੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਅੱਗੇ ਧਰਨੇ ਦਿੱਤੇ ਜਾ ਰਹੇ ਹਨ | 25, 26, 27 ਮਈ ਨੂੰ ਤਿੰਨ ਦਿਨਾਂ ਹੜਤਾਲ ਕਰ ਕੇ ਚੰਡੀਗੜ੍ਹ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨਾ ਦਿੱਤਾ ਜਾ ਰਿਹਾ ਹੈ | ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਬਾਘਾ ਪੁਰਾਣਾ ਬਲਾਕ-1 ਟਰਾਂਸਪੋਰਟ ਕਾਮਿਆਂ ਦੇ ਘੋਲ ਦੀ ਹਮਾਇਤ ਕਰਦਾ ਹੈ | ਸੁਖਜੀਤ ਸਿੰਘ ਬਾਘਾ ਪੁਰਾਣਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਜੇਲ੍ਹਾਂ 'ਚ ਬੰਦ ਕਾਮਿਆਂ ਨੂੰ ਛੱਡ ਕੇ ਗੱਲਬਾਤ ਰਾਹੀਂ ਮਸਲਾ ਹੱਲ ਕੀਤਾ ਜਾਵੇ | ਆਗੂ ਨੇ ਸੱਦਾ ਦਿੱਤਾ ਕਿ 18 ਮਈ ਨੂੰ ਮੋਗਾ ਦੀ ਵਿਧਾਇਕ ਦੇ ਘਰ ਅੱਗੇ ਲਾਏ ਜਾ ਰਹੇ ਧਰਨੇ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਪੁੱਜੋ |
Ad Position 22
No active advertisement
ਪਿਛਲੀ ਖ਼ਬਰ ਦੀ ਪੰਜਾਬ ਰਾਜ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਵਲੋਂ ਕਿਸਾਨਾਂ ਦੇ ਹੱਕ 'ਚ ਹੜਤਾਲ ਅਗਲੀ ਖ਼ਬਰ 4161 ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰਨ ਦਾ ਸਖ਼ਤ ਵਿਰੋਧ
Ad Position 24