23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਹੋਟਲ ਮਾਲਕਾਂ ਨੂੰ ਅਹਿਮ ਆਦੇਸ਼ ਜਾਰੀ ਹੋਟਲ ਮਾਲਕ ਕਮਰੇ ਵਿਚ ਠਹਿਰਨ ਵਾਲੇ ਹਰੇਕ ਵਿਅਕਤੀ ਦਾ ਆਈ.ਡੀ. ਪਰੂਫ਼ ਜ਼ਰੂਰ ਲੈਣ

Ad Position 21
No active advertisement
ਅਜੀਤ ਡੈਸਕ 08-05-2026
ਮੋਗਾ, 7 ਮਈ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਹੋਏ ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ ਸਮੂਹ ਹੋਟਲ ਮਾਲਕਾਂ ਨੂੰ ਮਹੱਤਵਪੂਰਨ ਹਦਾਇਤਾਂ ਜਾਰੀ ਕੀਤੀਆਂ ਹਨ | ਉਨ੍ਹਾਂ ਕਿਹਾ ਕਿ ਹੋਟਲ ਵਿਚ ਠਹਿਰਨ ਵਾਲੇ ਹਰੇਕ ਵਿਅਕਤੀ ਦੀ ਸ਼ਨਾਖ਼ਤ ਲਈ ਆਈ.ਡੀ. ਪਰੂਫ਼ ਜਿਵੇਂ ਕਿ ਆਧਾਰ ਕਾਰਡ, ਪੈਨ ਕਾਰਡ, ਪਾਸਪੋਰਟ, ਵੋਟਰ ਕਾਰਡ ਆਦਿ ਜ਼ਰੂਰ ਲਿਆ ਜਾਵੇ | ਜੇਕਰ ਇਕ ਤੋਂ ਵੱਧ ਵਿਅਕਤੀਆਂ ਵਲੋਂ ਇਕ ਕਮਰਾ ਲਿਆ ਜਾਂਦਾ ਹੈ ਤਾਂ ਕਮਰੇ ਵਿਚ ਠਹਿਰਨ ਵਾਲੇ ਹਰ ਇਕ ਵਿਅਕਤੀ ਦਾ ਆਈ.ਡੀ. ਪਰੂਫ਼ ਲਿਆ ਜਾਵੇ | ਇਹ ਯਕੀਨੀ ਬਣਾਇਆ ਜਾਵੇ ਕਿ ਹੋਟਲ ਵਿਚ ਠਹਿਰਨ ਵਾਲੇ ਵਿਅਕਤੀਆਂ ਵਲੋਂ ਜੋ ਮੋਬਾਈਲ ਨੰਬਰ ਦਿੱਤਾ ਜਾਂਦਾ ਹੈ ਉਹ ਉਨ੍ਹਾਂ ਵਿਅਕਤੀਆਂ ਪਾਸ ਚਾਲੂ ਹਾਲਤ ਵਿਚ ਹੋਵੇ | ਇਸ ਦੀ ਪੁਸ਼ਟੀ ਲਈ ਦਿੱਤੇ ਗਏ ਮੋਬਾਈਲ ਨੰਬਰ 'ਤੇ ਕਾਲ ਕਰ ਕੇ ਪਤਾ ਲਗਾਇਆ ਜਾ ਸਕਦਾ ਹੈ | ਹੋਟਲਾਂ ਵਿਚ ਠਹਿਰਨ ਵਾਲਿਆਂ ਦੀ ਸੂਚਨਾ ਸਮੇਂ-ਸਮੇਂ ਸਿਰ ਆਪਣੇ ਨਜ਼ਦੀਕੀ ਥਾਣੇ ਵਿਚ ਦਰਜ ਕਰਵਾਈ ਜਾਵੇ | ਜੇਕਰ ਹੋਟਲ ਮਾਲਕਾਂ ਵਲੋਂ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਉਨ੍ਹਾਂ ਖ਼ਿਲਾਫ਼ ਜ਼ਾਬਤੇ ਅਨੁਸਾਰ ਕਾਰਵਾਈ ਕੀਤੀ ਜਾਵੇਗੀ | ਇਸ ਤੋਂ ਇਲਾਵਾ ਜੇਕਰ ਹੋਟਲ ਵਿਚ ਠਹਿਰਨ ਵਾਲੇ ਵਿਅਕਤੀ/ਵਿਅਕਤੀਆਂ ਵਲੋਂ ਉਕਤ ਜਾਣਕਾਰੀ ਦੇਣ ਤੋਂ ਮਨਾਹੀ ਕੀਤੀ ਜਾਂਦੀ ਹੈ ਤਾਂ ਹੋਟਲ ਮਾਲਕ/ਸਟਾਫ਼ ਇਸ ਬਾਰੇ ਨਜ਼ਦੀਕੀ ਥਾਣੇ ਵਿਚ ਸੂਚਨਾ ਦੇਣ | ਉਨ੍ਹਾਂ ਕਿਹਾ ਕਿ ਹੋਟਲਾਂ ਵਿਚ ਅਣਪਛਾਤੇ ਵਿਅਕਤੀਆਂ ਦੀ ਜਾਣਕਾਰੀ ਰੱਖਣੀ ਅਤਿ ਜ਼ਰੂਰੀ ਹੈ ਤਾਂ ਜੋ ਵਧਦੇ ਜੁਰਮਾਂ ਨੂੰ ਰੋਕਿਆ ਜਾ ਸਕੇ | ਇਹ ਹੁਕਮ 30 ਜੂਨ 2026 ਤੱਕ ਲਾਗੂ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 'ਚ 993 ਰੁਪਏ ਦੇ ਕੀਤੇ ਵਾਧੇ ਵਿਰੁੱਧ ਮਜ਼ਦੂਰ ਜਥੇਬੰਦੀਆਂ ਵਲੋਂ ਰੋਸ ਮੁਜ਼ਾਹਰਾ ਅਗਲੀ ਖ਼ਬਰ ਨੈਸ਼ਨਲ ਲੋਕ ਅਦਾਲਤ 9 ਮਈ ਨੂੰ -ਮਿਸ ਨੀਲਮ ਅਰੋੜਾ ਜ਼ਿਲ੍ਹਾ ਤੇ ਸੈਸ਼ਨ ਜੱਜ
Ad Position 24