11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਦੁੱਧ ਤੇ ਦੁੱਧ ਤੋਂ ਬਣੇ ਖਾਣ ਵਾਲੇ ਪਦਾਰਥਾਂ ਦੀ ਸ਼ੁੱਧਤਾ ਅਤੀ ਜ਼ਰੂਰੀ-ਸਿਵਲ ਸਰਜਨ

Ad Position 21
No active advertisement
ਅਜੀਤ ਡੈਸਕ 09-05-2026

ਮੋਗਾ, 8 ਮਈ (ਗੁਰਤੇਜ ਸਿੰਘ ਬੱਬੀ)-ਸਿਹਤਮੰਦ ਪੰਜਾਬ ਦੀ ਸਿਰਜਨਾ ਲਈ ਹਰ ਨਾਗਰਿਕ ਨੂੰ ਵਧੀਆ ਖਾਣ ਪੀਣ ਦੀਆਂ ਵਸਤੂਆਂ ਅਤੇ ਦੁੱਧ ਅਤੇ ਦੁੱਧ ਤੋਂ ਤੋ ਬਣੇ ਖਾਣ ਵਾਲੇ ਪਦਾਰਥਾਂ ਦੀ ਸ਼ੁੱਧਤਾ ਸਬੰਧੀ ਸਿਹਤ ਮੰਤਰੀ ਤੇ ਪਰਿਵਾਰ ਭਲਾਈ ਪੰਜਾਬ ਡਾ. ਬਲਵੀਰ ਸਿੰਘ ਦੇ ਹੁਕਮਾ ਅਨੁਸਾਰ ਸਟੇਟ ਫੂਡ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਡਾ. ਅਸ਼ੋਕ ਸਿੰਗਲਾ ਦੀ ਅਗਵਾਈ ਅਨੁਸਾਰ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੰਦੀਪ ਕੁਮਾਰ ਨੇ ਫੂਡ ਸੇਫ਼ਟੀ ਵਿਭਾਗ ਵਲੋਂ ਮਿਲਾਵਟ ਖੋਰੀ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਗਈ | ਸਿਵਲ ਸਰਜਨ ਡਾ. ਅਸ਼ੋਕ ਸਿੰਗਲਾ ਨੇ ਕਿਹਾ ਕਿ ਦੁੱਧ ਤੋਂ ਬਣੇ ਖਾਣ ਵਾਲੇ ਪਦਾਰਥ 'ਚ ਸਫ਼ਾਈ ਅਤੇ ਸ਼ੁੱਧਤਾ ਤੀ ਜਰੂਰੀ ਹੈ | ਇਸ ਮੌਕੇ ਡਾ. ਸੰਦੀਪ ਕੁਮਾਰ ਜ਼ਿਲ੍ਹਾ ਸਿਹਤ ਅਫ਼ਸਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਫੂਡ ਸੇਫ਼ਟੀ ਟੀਮ ਵਲੋਂ ਅੱਜ ਸਵੇਰੇ ਸਮੇਂ ਵਿਸ਼ੇਸ਼ ਨਾਕਾਬੰਦੀ ਕਰਕੇ ਦੁੱਧ ਅਤੇ ਦੁੱਧ ਤੋਂ ਬਣੇ ਖਾਦ ਪਦਾਰਥਾਂ ਦੀ ਗੰਭੀਰਤਾ ਨਾਲ ਜਾਂਚ ਕੀਤੀ ਗਈ | ਇਸ ਟੀਮ ਵਿਚ ਫੂਡ ਸੇਫ਼ਟੀ ਅਫ਼ਸਰ ਯੋਗੇਸ਼ ਗੋਇਲ ਅਤੇ ਫੂਡ ਸੇਫ਼ਟੀ ਅਫ਼ਸਰ ਲਵਦੀਪ ਸਿੰਘ ਸ਼ਾਮਲ ਸਨ | ਟੀਮ ਵਲੋਂ ਬਰਨਾਲਾ ਰੋਡ ਨਿਹਾਲ ਸਿੰਘ ਵਾਲਾ, ਬਾਘਾ ਪੁਰਾਣਾ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਨਾਕੇ ਲਗਾ ਕੇ ਦੁੱਧ ਦੀ ਸਪਲਾਈ ਕਰਨ ਵਾਲੇ ਵਾਹਨਾਂ, ਡੇਅਰੀ ਵਿਕੇ੍ਰਤਾਵਾਂ ਅਤੇ ਹੋਰ ਖਾਦ ਪਦਾਰਥਾਂ ਦੀ ਚੈਕਿੰਗ ਕੀਤੀ ਗਈ | ਚੈਕਿੰਗ ਦੌਰਾਨ ਦੁੱਧ ਦੇ ਕੁੱਲ 13 ਸੈਂਪਲ ਭਰੇ ਗਏ, ਜਿਨ੍ਹਾਂ ਨੂੰ ਜਾਂਚ ਲਈ ਸਰਕਾਰੀ ਲੈਬਾਰਟਰੀ ਭੇਜਿਆ ਗਿਆ ਹੈ | ਅਧਿਕਾਰੀਆਂ ਨੇ ਦੱਸਿਆ ਕਿ ਲੈਬਾਰਟਰੀ ਰਿਪੋਰਟ ਪ੍ਰਾਪਤ ਹੋਣ ਉਪਰੰਤ ਜੇਕਰ ਕੋਈ ਸੈਂਪਲ ਮਿਆਰਾਂ ਅਨੁਸਾਰ ਨਾ ਪਾਇਆ ਗਿਆ ਤਾਂ ਸੰਬੰਧਿਤ ਵਿਕੇ੍ਰਤਾਵਾਂ ਖ਼ਿਲਾਫ਼ ਫੂਡ ਸੇਫ਼ਟੀ ਐਂਡ ਸਟੈਂਡਰਡ ਐਕਟ ਤਹਿਤ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਫੂਡ ਸੇਫ਼ਟੀ ਅਧਿਕਾਰੀਆਂ ਨੇ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਕਿਸੇ ਵੀ ਤਰ੍ਹਾਂ ਦਾ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਮਿਲਾਵਟ ਖੋਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ | ਉਨ੍ਹਾਂ ਦੁਕਾਨਦਾਰਾਂ, ਡੇਅਰੀ ਮਾਲਕਾਂ ਅਤੇ ਖਾਦ ਪਦਾਰਥਾਂ ਦੇ ਕਾਰੋਬਾਰੀਆਂ ਨੂੰ ਸਾਫ਼-ਸੁਥਰੇ ਅਤੇ ਮਿਆਰੀ ਖਾਦ ਪਦਾਰਥ ਹੀ ਵੇਚਣ ਲਈ ਹਦਾਇਤ ਕੀਤੀ | ਵਿਭਾਗ ਵਲੋਂ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਖਾਦ ਪਦਾਰਥ ਵਿਚ ਮਿਲਾਵਟ ਸੰਬੰਧੀ ਕੋਈ ਸ਼ੱਕ ਹੋਵੇ ਤਾਂ ਉਹ ਤੁਰੰਤ ਫੂਡ ਸੇਫ਼ਟੀ ਵਿਭਾਗ ਨੂੰ ਸੂਚਿਤ ਕਰਨ, ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ | ਅਧਿਕਾਰੀਆਂ ਨੇ ਦੱਸਿਆ ਕਿ ਲੋਕਾਂ ਨੂੰ ਖ਼ਾਲਿਸ ਅਤੇ ਸੁਰੱਖਿਅਤ ਖਾਦ ਪਦਾਰਥ ਮੁਹੱਈਆ ਕਰਵਾਉਣ ਲਈ ਇਸ ਤਰ•ਾਂ ਦੀਆਂ ਚੈਕਿੰਗ ਮੁਹਿੰਮਾਂ ਭਵਿੱਖ ਵਿਚ ਵੀ ਲਗਾਤਾਰ ਜਾਰੀ ਰਹਿਣਗੀਆਂ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਲੋਹਗੜ੍ਹ ਦੀ ਹਾਜ਼ਰੀ 'ਚ ਲਛਮਣ ਦਾਸ ਚੁੰਬਰ ਨੇ ਕਾਂਗਰਸ 'ਚ ਕੀਤੀ ਘਰ ਵਾਪਸੀ ਆਉਣ ਵਾਲੀਆਂ ਨਗਰ ਚੋਣਾਂ... ਅਗਲੀ ਖ਼ਬਰ ਯੂ.ਟੀ. ਚੰਡੀਗੜ੍ਹ ਦੀ ਤਾਲਮੇਲ ਕਮੇਟੀ ਦੇ ਵਫ਼ਦ ਵਲੋਂ ਓ.ਐਸ.ਡੀ. ਵਿਜੀਲੈਂਸ ਨਾਲ ਮੁਲਾਕਾਤ <br/>
Ad Position 24