11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਦਸਮੇਸ਼ ਹਾਈ ਸਕੂਲ ਵਿਖੇ ਮਾਂ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 09-05-2026
ਮੋਗਾ, 8 ਮਈ (ਸੁਰਿੰਦਰਪਾਲ ਸਿੰਘ)-ਮੋਗਾ ਦੀ ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਹਾਈ ਸਕੂਲ ਮੋਗਾ ਵਿਖੇ ਮਾਂ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਗਏ | ਬੱਚਿਆਂ ਨੇ ਆਪਣੀਆਂ ਮਾਵਾਂ ਲਈ ਗੀਤ, ਕਵਿਤਾਵਾਂ ਅਤੇ ਨਾਟਕ ਪੇਸ਼ ਕਰ ਕੇ ਸਭ ਦਾ ਮਨ ਮੋਹ ਲਿਆ | ਸਕੂਲ ਦੇ ਡਾਇਰੈਕਟਰ ਗੁਰਬੀਰ ਸਿੰਘ ਜੱਸਲ ਅਤੇ ਵਾਈਸ ਪਿ੍ੰਸੀਪਲ ਸੁਰਿੰਦਰ ਕੌਰ ਜੱਸਲ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਮਾਂ ਦਾ ਸਥਾਨ ਦੁਨੀਆ ਵਿਚ ਸਭ ਤੋਂ ਉੱਚਾ ਹੁੰਦਾ ਹੈ | ਮਾਂ ਸਾਨੂੰ ਪਿਆਰ, ਸਹਿਣਸ਼ੀਲਤਾ ਅਤੇ ਸਚਾਈ ਦਾ ਪਾਠ ਪੜ੍ਹਾਉਂਦੀ ਹੈ | ਇਸ ਦਿਨ ਨੂੰ ਮਨਾਉਣ ਦਾ ਮਕਸਦ ਮਾਵਾਂ ਪ੍ਰਤੀ ਸਤਿਕਾਰ ਅਤੇ ਧੰਨਵਾਦ ਪ੍ਰਗਟ ਕਰਨਾ ਹੈ | ਮੰਚ ਦਾ ਸੰਚਾਲਨ ਦਸਵੀਂ ਜਮਾਤ ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਨੇ ਕੀਤਾ | ਮਾਂ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਵਿਚ ਚੌਥੀ ਕਲਾਸ ਤੋਂ ਲੈ ਕੇ ਦਸਵੀਂ ਕਲਾਸ ਤੱਕ ਦੇ ਬੱਚਿਆਂ ਨੇ ਹਿੱਸਾ ਲਿਆ ਜਿਸ ਵਿਚ ਕਵਿਤਾਵਾਂ, ਡਾਂਸ ਤੇ ਸਪੀਚ ਵੀ ਸ਼ਾਮਿਲ ਸੀ | ਇਸ ਪ੍ਰੋਗਰਾਮ ਦੀ ਤਿਆਰੀ ਮੈਡਮ ਸੁਖਬੀਰ ਅਤੇ ਮੈਡਮ ਤਾਰਾ ਦੀ ਅਗਵਾਈ ਵਿਚ ਕਰਵਾਈ ਗਈ | ਸਮਾਗਮ ਦੇ ਅੰਤ ਵਿਚ ਸਾਰੇ ਵਿਦਿਆਰਥੀਆਂ ਨੇ ਆਪਣੀਆਂ ਮਾਵਾਂ ਦਾ ਸਤਿਕਾਰ ਕਰਨ ਅਤੇ ਹਰ ਸਮੇਂ ਉਨ੍ਹਾਂ ਦੀ ਸੇਵਾ ਕਰਨ ਦਾ ਵਚਨ ਲਿਆ |
Ad Position 22
No active advertisement
ਪਿਛਲੀ ਖ਼ਬਰ ਲੋਕ ਸਾਹਿਤ ਅਕਾਦਮੀ ਮੋਗਾ ਦਾ ਸਮਾਗਮ ਭਲਕੇ ਅਗਲੀ ਖ਼ਬਰ ਪੀ.ਯੂ. ਦੇ ਵਿਦਿਆਰਥੀਆਂ ਨੇ ਸਟੂਡੈਂਟ ਸੈਂਟਰ 'ਚ ਖਾਣ-ਪੀਣ ਦੀਆਂ ਚੀਜ਼ਾਂ ਦੀਆਂ ਕੀਮਤਾਂ ਸੰਬੰਧੀ ਸੂਚੀ ਲਗਾਉਣ ਦੀ ਕੀਤੀ...
Ad Position 24