11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਹੇਮਕੁੰਟ ਸਕੂਲ ਦੇ ਐਨ.ਸੀ.ਸੀ. ਕੈਡਿਟਸ ਨੇ 'ਆਪਰੇਸ਼ਨ ਸੰਧੂਰ ਦਿਵਸ' ਮਨਾਇਆ

Ad Position 21
No active advertisement
ਅਜੀਤ ਡੈਸਕ 09-05-2026
ਕੋਟ ਈਸੇ ਖਾਂ, 8 ਮਈ (ਗੁਰਮੀਤ ਸਿੰਘ ਖ਼ਾਲਸਾ)-ਇਲਾਕੇ ਦੀ ਨਾਮਵਰ ਸੰਸਥਾ ਸ੍ਰੀ ਹੇਮਕੁੰਟ ਸੀਨੀ. ਸੈਕੰ. ਸਕੂਲ ਕੋਟ ਈਸੇ ਖਾਂ ਵਿਖੇ ਐਨ.ਸੀ.ਸੀ. ਲੜਕੇ ਅਤੇ ਲੜਕੀਆਂ ਦੇ ਯੂਨਿਟ ਚੱਲ ਰਹੇ ਹਨ | ਜਿੱਥੇ ਪੜ੍ਹਾਈ ਅਤੇ ਖੇਡਾਂ ਦੇ ਨਾਲ ਨਾਲ ਸਮੇਂ-ਸਮੇਂ ਹੋਰ ਕਈ ਪ੍ਰਕਾਰ ਦੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ | ਇਸ ਤਹਿਤ ਸਕੂਲ ਦੇ ਐਨ.ਸੀ.ਸੀ. ਕੈਂਡਿਟਸ ਵਲੋਂ ''ਓਪਰੇਸ਼ਨ ਸੰਧੂਰ ਦਿਵਸ'' ਮਨਾਇਆ ਗਿਆ | ਇਹ ਦਿਵਸ ਮਨਾਉਣ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਦੇਸ਼ ਦੀ ਸੁਰੱਖਿਆ, ਫ਼ੌਜ ਦੀ ਬਹਾਦਰੀ ਅਤੇ ਰਾਸ਼ਟਰੀ ਏਕਤਾ ਬਾਰੇ ਜਾਣੂੰ ਕਰਵਾਉਣਾ ਸੀ | ਇਸ ਮੌਕੇ ਐਨ.ਸੀ.ਸੀ. ਅਫ਼ਸਰ ਨਾਇਕ ਆਕੁੰਸ਼ ਕੁਮਾਰ ਵਲੋਂ ਕੈਂਡਿਟਸ ਨੂੰ ''ਓਪਰੇਸ਼ਨ ਸੰਧੂਰ'' ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਓਪਰੇਸ਼ਨ ਦੇਸ਼ ਦੀ ਸੁਰੱਖਿਆ ਅਤੇ ਸੇਵਾ ਭਾਵਨਾ ਦਾ ਪ੍ਰਤੀਕ ਹੈ, ਜਿਸ ਵਿਚ ਐਨ.ਸੀ.ਸੀ. ਕੈਂਡਿਟਸ ਨੇ ਵੀ ਅਨੁਸ਼ਾਸਨ ਅਤੇ ਦੇਸ਼ ਪ੍ਰੇਮ ਦੀ ਮਿਸਾਲ ਪੇਸ਼ ਕੀਤੀ | ਇਸ ਦੌਰਾਨ ਕੈਂਡਿਟਸ ਵਲੋਂ ਦੇਸ਼ ਭਗਤੀ ਨਾਲ ਸਬੰਧਿਤ ਪੋਸਟਰ ਮੇਕਿੰਗ ਅਤੇ ਸਲੋਗਨ ਰਾਈਟਿੰਗ ਗਤੀਵਿਧੀਆਂ ਕਰਵਾਈਆਂ ਗਈਆ | ਵਿਦਿਆਰਥੀਆਂ ਨੂੰ ''ਓਪਰੇਸ਼ਨ ਸੰਧੂਰ'' ਨਾਲ ਸਬੰਧਿਤ ਇਕ ਪ੍ਰੇਰਣਾ ਦਾਇਕ ਫ਼ਿਲਮ ਵੀ ਦਿਖਾਈ ਗਈ, ਜਿਸ ਰਾਹੀ ਉਨ੍ਹਾਂ ਨੂੰ ਫ਼ੌਜ ਦੀ ਬਹਾਦਰੀ, ਤਿਆਗ ਅਤੇ ਦੇਸ਼ ਪ੍ਰਤੀ ਸਮਰਪਣ ਦੀ ਭਾਵਨਾ ਬਾਰੇ ਜਾਣਨ ਦਾ ਮੌਕਾ ਮਿਲਿਆ | ਏ.ਐਨ.ਓ. ਸਿਮਰਨਜੀਤ ਕੌਰ ਅਤੇ ਮੈਡਮ ਗੀਤਾ ਦੀ ਦੇਖ-ਰੇਖ ਹੇਠ ਕੈਂਡਿਟਸ ਨੇ ਇਸ ਗਤੀਵਿਧੀ ਵਿਚ ਬਹੁਤ ਹੀ ਉਤਸ਼ਾਹ ਪੂਰਵਕ ਭਾਗ ਲਿਆ | ਇਸ ਮੌਕੇ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਅਤੇ ਐਮ.ਡੀ. ਰਣਜੀਤ ਕੌਰ ਸੰਧੂ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਐਨ.ਸੀ.ਸੀ, ਕੈਂਡਿਟਸ ਵਿਚ ਅਨੁਸ਼ਾਸਨ ਅਤੇ ਦੇਸ਼ ਪ੍ਰੇਮ ਦੀ ਭਾਵਨਾ ਪੈਦਾ ਕਰਦੀ ਹੈ | ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਦੇਸ਼ ਦੀ ਸੇਵਾ ਲਈ ਪ੍ਰੇਰਿਤ ਕਰਦੇ ਹਨ | ਪਿ੍ੰਸੀਪਲ ਰਮਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਦੇਸ਼ ਦਿੰਦੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਦੇਸ਼ ਦੀ ਤਰੱਕੀ ਅਤੇ ਸੁਰੱਖਿਆ ਲਈ ਹਮੇਸ਼ਾ ਜਾਗਰੂਕ ਰਹਿਣਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਗਲੋਬਲ ਵਿਜ਼ਡਮ ਕਾਨਵੈਂਟ ਸਕੂਲ ਧਰਮਕੋਟ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ 'ਚੋਂ ਪੁਜ਼ੀਸ਼ਨਾਂ ਹਾਸਿਲ ਕੀਤੀਆਂ ਅਗਲੀ ਖ਼ਬਰ ਲੋਕ ਸਾਹਿਤ ਅਕਾਦਮੀ ਮੋਗਾ ਦਾ ਸਮਾਗਮ ਭਲਕੇ
Ad Position 24