ਕਿਸ਼ਨਪੁਰਾ ਕਲਾਂ, 8 ਮਈ (ਅਮੋਲਕ ਸਿੰਘ ਕਲਸੀ)-ਸੱਚਖੰਡ ਵਾਸੀ ਸੰਤ ਬਾਬਾ ਕਾਰਜ ਸਿੰਘ ਦੁਆਰਾ ਚਲਾਈ ਗਈ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ ਵਿਖੇ ਮਾਂ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਜਿਸ ਵਿਚ ਐਲ.ਕੇ.ਜੀ. ਕਲਾਸ ਦੇ ਵਿਦਿਆਰਥੀਆਂ ਵਲੋਂ ਡਾਂਸ ਪੇਸ਼ ਕੀਤਾ ਗਿਆ | ਚਾਰੇ ਹਾਊਸ ਦੇ ਇਕ-ਇਕ ਅਧਿਆਪਕ ਵਲੋਂ ਕਵਿਤਾ ਤੇ ਭਾਸ਼ਣ ਪੇਸ਼ ਕੀਤਾ ਗਿਆ | ਮਾਂ ਦਿਵਸ ਦੇ ਸੰਬੰਧ ਵਿਚ ਚਾਰ ਹਾਊਸ ਦੇ ਬੋਰਡ ਡੈਕੋਰੇਟ ਕੀਤੇ ਗਏ | ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਹਾਊਸ ਨੇ ਪਹਿਲਾ, ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਹਾਊਸ ਨੇ ਦੂਸਰਾ ਅਤੇ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਹਾਊਸ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸਕੂਲ ਦੇ ਚੇਅਰਮੈਨ ਜਸਵੰਤ ਸਿੰਘ ਭੁੱਲਰ, ਜਨਰਲ ਸਕੱਤਰ ਪ੍ਰਭਜੋਤ ਸਿੰਘ ਭੁੱਲਰ ਅਤੇ ਪਿ੍ੰਸੀਪਲ ਮੈਡਮ ਮਨਦੀਪ ਕੌਰ ਨੇ ਮਾਂ ਦਿਵਸ ਦੀਆ ਸਾਰਿਆਂ ਨੂੰ ਵਧਾਈ ਦਿੰਦੀਆਂ ਹੋਇਆ ਕਿਹਾ ਕਿ ਮਾਂ ਦਾ ਸਤਿਕਾਰ ਕਰਨਾ ਸਾਡਾ ਸਭ ਦਾ ਫ਼ਰਜ਼ ਹੈ | ਮਾਂ ਨੂੰ ਰੱਬ ਦਾ ਦਰਜਾ ਦਿੱਤਾ ਗਿਆ ਹੈ | ਇਸ ਸਮੇਂ ਸਮੂਹ ਸਟਾਫ਼ ਅਤੇ ਬੱਚੇ ਹਾਜ਼ਰ ਸਨ | ਇਹ ਪ੍ਰੋਗਰਾਮ ਮੈਡਮ ਪੁਨੀਤ ਰਾਣੀ ਸ਼ਰਮਾ ਵਲੋਂ ਤਿਆਰ ਕਰਵਾਇਆ ਗਿਆ | ਇਸ ਮੌਕੇ ਸਮੂਹ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |