10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਐਸ.ਐਫ.ਸੀ. ਕਾਨਵੈਂਟ ਸਕੂਲ 'ਚ ਅੰਤਰਰਾਸ਼ਟਰੀ 'ਮਾਂ ਦਿਵਸ' ਮਨਾਇਆ

Ad Position 21
No active advertisement
ਅਜੀਤ ਡੈਸਕ 09-05-2026
ਧਰਮਕੋਟ, 8 ਮਈ (ਪਰਮਜੀਤ ਸਿੰਘ)-ਮੋਗਾ ਇਲਾਕੇ ਦੀ ਮਸ਼ਹੂਰ ਸੰਸਥਾ ਐਸ.ਐਫ.ਸੀ. ਕਾਨਵੈਂਟ ਸਕੂਲ ਜਲਾਲਾਬਾਦ (ਪੂਰਬੀ) ਜੋ ਕਿ ਆਈ.ਸੀ.ਐਸ.ਈ. ਬੋਰਡ ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਹੈ, ਵਿਚ ਅੱਜ ਅੰਤਰਰਾਸ਼ਟਰੀ ਮਾਂ ਦਿਵਸ ਮਨਾਇਆ ਗਿਆ | ਸਭ ਤੋਂ ਪਹਿਲਾਂ ਸਕੂਲ ਦੀ ਪ੍ਰਾਰਥਨਾ ਸਭਾ ਵਿਚ ਬੱਚਿਆਂ ਅਤੇ ਅਧਿਆਪਕਾਂ ਵਲੋਂ ਭਾਸ਼ਣ, ਕਵਿਤਾਵਾਂ ਅਤੇ ਗੀਤ ਪੇਸ਼ ਕੀਤੇ ਗਏ | ਇਸ ਤੋਂ ਇਲਾਵਾ ਮਾਂ ਦਿਵਸ ਨਾਲ ਸਬੰਧਿਤ ਬੱਚਿਆਂ ਵਲੋਂ ਨਾਚ, ਨਾਟਕ ਅਤੇ ਕੋਰੀਓਗ੍ਰਾਫ਼ੀ ਵੀ ਪੇਸ਼ ਕੀਤੀ ਗਈ | ਇਸ ਤੋਂ ਬਾਅਦ ਕੇ.ਜੀ. ਤੋਂ ਲੈ ਕੇ 12 ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਕੇ.ਜੀ. ਵਿੰਗ ਦੇ ਬੱਚਿਆਂ ਨੇ ਆਪਣੇ ਮਨਪਸੰਦ ਚਿੱਤਰ ਬਣਾ ਕੇ ਉਨ੍ਹਾਂ ਵਿਚ ਵੱਖ-ਵੱਖ ਰੰਗ ਭਰੇ | ਤੀਜੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ''ਗਰੀਟਿੰਗ ਕਾਰਡ ਮੇਕਿੰਗ'' ਅਤੇ ਨੌਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ''ਕੁਲਾਜ ਮੇਕਿੰਗ'' ਗਤੀਵਿਧੀ ਕਰਵਾਈ ਗਈ | ਇਸ ਦੌਰਾਨ ਬੱਚੇ ਆਪਣੇ ਆਪ ਨੂੰ ਬਹੁਤ ਹੀ ਖ਼ੁਸ਼ ਅਤੇ ਉਤਸ਼ਾਹਿਤ ਮਹਿਸੂਸ ਕਰ ਰਹੇ ਸਨ | ਇਸ ਮੌਕੇ ਸਕੂਲ ਪਿ੍ੰਸੀਪਲ ਸ਼੍ਰੀਮਤੀ ਮਨੀਸ਼ਾ ਕੌਸ਼ਿਕ ਨੇ ਸਭ ਨੂੰ ਮਾਂ ਦਿਵਸ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਮਦਰਜ਼ ਡੇ ਮੁੱਖ ਤੌਰ 'ਤੇ ਮਾਂ ਦੇ ਨਿਸ਼ਕਾਮ ਪਿਆਰ, ਤਿਆਗ, ਸਮਰਪਣ ਅਤੇ ਸਮਾਜ ਵਿਚ ਉਨ੍ਹਾਂ ਦੇ ਅਤੁੱਲ ਯੋਗਦਾਨ ਨੂੰ ਸਨਮਾਨ ਦੇਣ ਲਈ ਮਨਾਇਆ ਜਾਂਦਾ ਹੈ | ਇਹ ਦਿਨ ਮਾਂ ਪ੍ਰਤੀ ਆਪਣਾ ਧੰਨਵਾਦ ਅਤੇ ਪਿਆਰ ਪ੍ਰਗਟ ਕਰਨ ਦਾ ਵਿਸ਼ੇਸ਼ ਮੌਕਾ ਹੁੰਦਾ ਹੈ | ਇਸ ਮੌਕੇ ਸਕੂਲ ਦੇ ਸੀ.ਐਮ.ਡੀ. ਅਭਿਸ਼ੇਕ ਜਿੰਦਲ, ਸ਼ੀਨਮ ਜਿੰਦਲ ਅਤੇ ਸਰੋਜ ਰਾਣੀ ਜਿੰਦਲ ਨੇ ਵੀ ਸਭ ਨੂੰ ਮਾਂ ਦਿਵਸ ਦੀਆਂ ਹਾਰਦਿਕ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਸਾਨੂੰ ਆਪਣੇ ਮਾਤਾ-ਪਿਤਾ ਦਾ ਆਦਰ-ਸਤਿਕਾਰ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਵਲੋਂ ਦਿਖਾਏ ਰਸਤੇ 'ਤੇ ਚੱਲਣਾ ਚਾਹੀਦਾ ਹੈ | ਉਨ੍ਹਾਂ ਦੇ ਤਜਰਬਿਆਂ ਤੋਂ ਸਿੱਖ ਕੇ ਹੀ ਅਸੀਂ ਆਪਣੀ ਜ਼ਿੰਦਗੀ ਨੂੰ ਆਸਾਨ ਅਤੇ ਤਰੱਕੀ ਦੇ ਰਾਹ 'ਤੇ ਲੈ ਕੇ ਜਾ ਸਕਦੇ ਹਾਂ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਮੋਗਾ ਦੇ ਡਾ. ਗੁਰਿੰਦਰਜੀਤ ਸਿੰਘ ਭੁੱਲਰ ਨੇ ਬਤੌਰ ਪਿ੍ੰਸੀਪਲ ਆਪਣੀ ਜ਼ਿੰਮੇਵਾਰੀ ਸੰਭਾਲੀ ਅਗਲੀ ਖ਼ਬਰ ਮਾਲਵੇ ਦੇ ਮਜ਼ਦੂਰ ਆਗੂ ਵਿਜੇ ਧੀਰ ਐਡਵੋਕੇਟ ਨਾਲ ਪੰਜਾਬ ਰੋਡਵੇਜ਼ ਕਰਮਚਾਰੀ ਦਲ ਸੂਬਾ ਆਗੂਆਂ ਨੇ ਮੀਟਿੰਗ ਕੀਤੀ
Ad Position 24