ਧਰਮਕੋਟ, 8 ਮਈ (ਪਰਮਜੀਤ ਸਿੰਘ)-ਮੋਗਾ ਜ਼ਿਲੇ੍ਹ ਦੀ ਨਾਮਵਰ ਵਿੱਦਿਅਕ ਸੰਸਥਾ ਗਲੋਬਲ ਵਿਜ਼ਡਮ ਕਾਨਵੈਂਟ ਸਕੂਲ ਵਿਖੇ ਅੱਜ ਮਾਂ ਦਿਵਸ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਡਾ. ਗੁਰਨਾਮ ਸਿੰਘ ਭੁੱਲਰ ਅਤੇ ਮੈਨੇਜਿੰਗ ਡਾਇਰੈਕਟਰ ਬਲਜੀਤ ਕੌਰ ਭੁੱਲਰ ਅਤੇ ਪਿ੍ੰਸੀਪਲ ਸਮੀਤਾ ਸਿੰਘ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਇਸ ਮੌਕੇ ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਨੂੰ ਆਪਣੇ ਮਾਪਿਆਂ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਮਾਂ ਦਾ ਦਰਜਾ ਸਭ ਤੋਂ ਉੱਚਾ ਹੁੰਦਾ ਹੈ ਅਤੇ ਮਾਂ ਦੀ ਮਮਤਾ ਦਾ ਕਰਜ਼ਾ ਕੋਈ ਵੀ ਨਹੀਂ ਉਤਾਰ ਸਕਦਾ | ਬੱਚਿਆਂ ਨੂੰ ਆਪਣੀ ਮਾਂ ਤੋਂ ਆਸ਼ੀਰਵਾਦ ਲੈ ਕੇ ਜੀਵਨ ਵਿਚ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ ਗਿਆ | ਮਾਂ ਦਿਵਸ ਨੂੰ ਸਮਰਪਿਤ ਸਕੂਲ ਵਿਚ ਸਭਿਆਚਾਰ ਪ੍ਰੋਗਰਾਮ ਕਰਵਾਇਆ ਗਿਆ | ਵਿਦਿਆਰਥੀਆਂ ਵਲੋਂ ਪੰਜਾਬੀ ਭੰਗੜਾ, ਕਵਿਤਾਵਾਂ, ਭਾਸ਼ਣ, ਡਾਂਸ ਅਤੇ ਹੋਰ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਗਏ | ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਪ੍ਰੋਗਰਾਮਾਂ ਦਾ ਮਕਸਦ ਬੱਚਿਆਂ ਵਿਚ ਆਪਣੇ ਮਾਪਿਆਂ ਪ੍ਰਤੀ ਪਿਆਰ ਅਤੇ ਸਤਿਕਾਰ ਦੀ ਭਾਵਨਾ ਪੈਦਾ ਕਰਨਾ ਹੈ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਮੌਜੂਦ ਰਹੇ |