09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਡਾ. ਅਸ਼ੋਕ ਸਿੰਗਲਾ ਨੂੰ ਨਵੇਂ ਸਿਵਲ ਸਰਜਨ ਵਜੋਂ ਸੰਭਾਲੀ ਜ਼ਿੰਮੇਵਾਰੀ ਮੌਕੇ ਆਈ.ਐਮ.ਏ. ਮੋਗਾ ਵਲੋਂ ਨਿੱਘਾ ਸਵਾਗਤ

Ad Position 21
No active advertisement
ਅਜੀਤ ਡੈਸਕ 09-05-2026
ਮੋਗਾ, 8 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਇੰਡੀਅਨ ਮੈਡੀਕਲ ਐਸੋਸੀਏਸ਼ਨ ਮੋਗਾ ਵਲੋਂ ਨਵੇਂ ਨਿਯੁਕਤ ਸਿਵਲ ਸਰਜਨ ਮੋਗਾ ਡਾ. ਅਸ਼ੋਕ ਸਿੰਗਲਾ ਦਾ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਆਈ.ਐਮ.ਏ. ਮੋਗਾ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਡਾ. ਸਿੰਗਲਾ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਪ੍ਰਗਟ ਕੀਤੀਆਂ ਗਈਆਂ | ਇਸ ਦੌਰਾਨ ਆਈ.ਐਮ.ਏ. ਪ੍ਰਧਾਨ ਡਾ. ਸੰਜੀਵ ਮਿੱਤਲ, ਡਾ. ਪ੍ਰੇਮ ਸਿੰਘ, ਡਾ. ਕਪਿਲ ਵੋਹਰਾ ਮੋਗਾ ਨੇ ਕਿਹਾ ਕਿ ਡਾ. ਅਸ਼ੋਕ ਸਿੰਗਲਾ ਇਕ ਇਮਾਨਦਾਰ, ਤਜਰਬੇਕਾਰ ਅਤੇ ਮਰੀਜ਼ਾਂ ਪ੍ਰਤੀ ਸਮਰਪਿਤ ਅਧਿਕਾਰੀ ਹਨ ਅਤੇ ਉਨ੍ਹਾਂ ਦੀ ਅਗਵਾਈ ਹੇਠ ਜ਼ਿਲੇ੍ਹ ਦੀਆਂ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤੀ ਮਿਲੇਗੀ | ਉਨ੍ਹਾਂ ਨੇ ਭਰੋਸਾ ਦਿੱਤਾ ਕਿ ਆਈ.ਐਮ.ਏ. ਮੋਗਾ ਵਲੋਂ ਸਿਹਤ ਵਿਭਾਗ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ | ਡਾ. ਅਸ਼ੋਕ ਸਿੰਗਲਾ ਨੇ ਆਈ.ਐਮ.ਏ. ਮੋਗਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਜ਼ਿਲ੍ਹਾ ਵਾਸੀਆਂ ਨੂੰ ਬਿਹਤਰ ਅਤੇ ਸੁਚੱਜੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ | ਇਸ ਮੌਕੇ ਆਈ.ਐਮ.ਏ. ਮੋਗਾ ਦੇ ਅਹੁਦੇਦਾਰ, ਡਾਕਟਰਾਂ ਅਤੇ ਹੋਰ ਮੈਂਬਰ ਵੀ ਹਾਜ਼ਰ ਸਨ | ਇਸੇ ਦੌਰਾਨ ਹੀ ਸਿਵਲ ਹਸਪਤਾਲ ਮੋਗਾ ਦੇ ਸਟਾਫ਼ ਵਲੋਂ ਵੀ ਗੁਲਦਸਤੇ ਭੇਟ ਕਰਕੇ ਸਵਾਗਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਦੇ ਪੁਰਜ਼ੋਰ ਯਤਨਾਂ ਸਦਕਾ ਵੱਡੀ ਗਿਣਤੀ ਵਿਚ ਜ਼ਿਲ੍ਹਾ ਵਾਸੀ ਦਿਖਾ ਰਹੇ ਸਵੈ ਗਣਨਾ ਵਿਚ ਦਿਲਚ... ਅਗਲੀ ਖ਼ਬਰ ਡਾ. ਹਰਮਨਦੀਪ ਸ਼ਰਮਾ ਨੂੰ ਅਮਰੀਕਾ ਵਿਚ ਵੱਕਾਰੀ ਆਊਟ ਸਟੈਂਡਿੰਗ ਯੰਗ ਇਨਵੈਸਟੀਗੇਟਰ ਐਵਾਰਡ ਮਿਲਿਆ
Ad Position 24