09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਨੌਜਵਾਨ ਭਾਰਤ ਸਭਾ, ਕਿਰਤੀ ਕਿਸਾਨ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂਆਂ ਉੱਪਰ ਦਰਜ ਝੂਠਾ ਪਰਚਾ ਰੱਦ ਕਰਨ ਦੀ ਮੰਗ

Ad Position 21
No active advertisement
ਅਜੀਤ ਡੈਸਕ 09-05-2026
ਮੋਗਾ, 8 ਮਈ (ਸੁਰਿੰਦਰਪਾਲ ਸਿੰਘ)-ਖੁਖਰਾਣਾ ਪਿੰਡ ਦੀ ਅਨਾਜ ਮੰਡੀ ਵਿਚ ਕਣਕ ਦੀ ਲਿਫ਼ਟਿੰਗ ਨਾ ਹੋਣ ਕਰ ਕੇ 25 ਅਪ੍ਰੈਲ ਨੂੰ ਕਿਰਤੀ ਕਿਸਾਨ ਯੂਨੀਅਨ, ਨੌਜਵਾਨ ਭਾਰਤ ਸਭਾ, ਪੇਂਡੂ ਮਜ਼ਦੂਰ ਯੂਨੀਅਨ ਵਲੋਂ ਸੜਕ 'ਤੇ ਰੋਸ ਪ੍ਰਦਰਸ਼ਨ ਤੋਂ ਖ਼ਫ਼ਾ ਹੋ ਕੇ ਪੁਲਿਸ ਪ੍ਰਸ਼ਾਸਨ ਨੇ ਨੌਜਵਾਨ ਭਾਰਤ ਸਭਾ ਦੇ ਸੂਬਾ ਜਨਰਲ ਸਕੱਤਰ ਕਰਮਜੀਤ ਮਾਣੂੰਕੇ, ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਮੰਗਾ ਵੈਰੋਕੇ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਮੁਖ਼ਤਿਆਰ ਸਿੰਘ ਕਾਹਨ ਸਿੰਘ ਵਾਲਾ, ਕੁਲਦੀਪ ਸਿੰਘ ਖੁਖਰਾਣਾ, ਏ.ਆਈ.ਐਸ.ਐਫ. ਦੇ ਆਗੂ ਸੁਖਜਿੰਦਰ ਮਹੇਸ਼ਰੀ ਸਮੇਤ 9 ਵਿਅਕਤੀਆਂ ਅਤੇ 40 ਤੋਂ 45 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਝੂਠਾ ਪਰਚਾ ਦਰਜ ਕੀਤਾ ਹੈ | ਅੱਜ ਇਹ ਪਰਚਾ ਰੱਦ ਕਰਾਉਣ ਲਈ ਕਿਰਤੀ ਕਿਸਾਨ ਯੂਨੀਅਨ, ਨੌਜਵਾਨ ਭਾਰਤ ਸਭਾ, ਪੇਂਡੂ ਮਜ਼ਦੂਰ ਯੂਨੀਅਨ, ਸਫ਼ਾਈ ਸੇਵਕ ਯੂਨੀਅਨ ਪੰਜਾਬ, ਮਿਊਾਸੀਪਲ ਇੰਪਲਾਈਜ਼ ਫੈਡਰੇਸ਼ਨ ਦਾ ਵਫ਼ਦ ਐਸ.ਐਸ.ਪੀ. ਮੋਗਾ ਨੂੰ ਮਿਲਿਆ | ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਨੇ ਪਰਚਾ ਰੱਦ ਕਰਨ ਦਾ ਭਰੋਸਾ ਦਿੱਤਾ | ਆਗੂਆਂ ਨੇ ਕਿਹਾ ਜੇਕਰ ਪਰਚਾ ਰੱਦ ਨਾ ਹੋਇਆ ਤਾਂ ਇਸ ਦੇ ਖ਼ਿਲਾਫ਼ ਸੰਘਰਸ਼ ਵਿੱਢਿਆ ਜਾਵੇਗਾ | ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਨੌਜਵਾਨ ਭਾਰਤ ਸਭਾ ਦੇ ਜ਼ਿਲ੍ਹਾ ਪ੍ਰਧਾਨ ਰਾਜਦੀਪ ਸਿੰਘ, ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਆਗੂ ਅਵਤਾਰ ਸਿੰਘ ਨੇ ਦੱਸਿਆ ਕਿ ਭਗਵੰਤ ਮਾਨ ਨੇ ਕਣਕ ਦੀ ਖ਼ਰੀਦ ਕਰ ਕੇ ਤੁਰੰਤ ਚੁਕਾਉਣ ਦਾ ਭਰੋਸਾ ਦਿੱਤਾ ਸੀ, ਜੋ ਵਫ਼ਾ ਨਹੀਂ ਹੋਇਆ | ਪੂਰੇ ਜ਼ਿਲ੍ਹੇ ਵਿਚ ਮੰਡੀਆਂ ਵਿਚ ਕਣਕ ਦੇ ਅੰਬਾਰ ਲੱਗੇ ਹੋਏ ਹਨ | ਹਾਲੇ ਵੀ ਕੋਈ ਹੱਲ ਹੋਣ ਦਾ ਸੰਭਾਵਨਾ ਨਹੀਂ ਲੱਗਦੀ | ਇਹੀ ਮੰਗ ਕਰਨ ਲਈ ਖੁਖਰਾਣਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ, ਹਾਲਾਂਕਿ ਪ੍ਰਸ਼ਾਸਨ ਨੇ ਮੰਗਾਂ ਮੰਨ ਲਈਆਂ ਤੇ ਰੋਸ ਪ੍ਰਦਰਸ਼ਨ ਸਮਾਪਤ ਕਰ ਦਿੱਤਾ ਗਿਆ ਸੀ ਪਰ ਪੁਲਿਸ ਨੇ ਰੰਜਸ਼ ਦੇ ਤਹਿਤ ਆਗੂਆਂ ਉੱਪਰ ਝੂਠਾ ਪਰਚਾ ਦਰਜ ਕਰ ਦਿੱਤਾ, ਜੋ ਬਰਦਾਸ਼ਤ ਯੋਗ ਨਹੀਂ | ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਆਗੂ ਸਤਨਾਮ ਅਨਜਾਨ, ਬੰਟੀ ਬੋਹਤ, ਜਸਵੀਰ ਸਿੰਘ ਗਿੱਲ, ਰਜਿੰਦਰ ਰਿਆੜ ਨੇ ਕਿਹਾ ਕਿ ਪਰਚੇ ਰੱਦ ਕਰਾਉਣ ਤੱਕ ਅਸੀਂ ਟਿਕ ਕੇ ਨਹੀਂ ਬੈਠਾਂਗੇ |
Ad Position 22
No active advertisement
ਪਿਛਲੀ ਖ਼ਬਰ ਕੈਲੇਫੋਰਨੀਆ ਪਬਲਿਕ ਸਕੂਲ ਵਿਖੇ ਮਾਂ ਦਿਵਸ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਦੇ ਪੁਰਜ਼ੋਰ ਯਤਨਾਂ ਸਦਕਾ ਵੱਡੀ ਗਿਣਤੀ ਵਿਚ ਜ਼ਿਲ੍ਹਾ ਵਾਸੀ ਦਿਖਾ ਰਹੇ ਸਵੈ ਗਣਨਾ ਵਿਚ ਦਿਲਚ...
Ad Position 24