09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਮੋਗਾ ਵਿਚ ਗੰਦਗੀ ਦੇ ਢੇਰਾਂ 'ਤੇ ਭਾਜਪਾ ਵਲੋਂ ਤਿੱਖਾ ਵਿਰੋਧ, ਡਾ. ਹਰਜੋਤ ਨੇ ਸਰਕਾਰ ਨੂੰ ਘੇਰਿਆ

Ad Position 21
No active advertisement
ਅਜੀਤ ਡੈਸਕ 09-05-2026
ਮੋਗਾ, 8 ਮਈ (ਸੁਰਿੰਦਰਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਪੂਰੇ ਸ਼ਹਿਰ ਵਿਚ ਲੱਗ ਰਹੇ ਗੰਦਗੀ ਦੇ ਢੇਰਾਂ 'ਤੇ ਚਿੰਤਾ ਜਤਾਉਂਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੋਰਚੇ 'ਤੇ ਪੂਰੀ ਤਰ੍ਹਾਂ ਨਾਕਾਮ ਸਾਬਤ ਹੋ ਰਹੀ ਹੈ | ਡਾ. ਹਰਜੋਤ ਕਮਲ ਨੇ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਪੂਰੀ ਤਰ੍ਹਾਂ ਬੇਪਰਵਾਹ ਬਣੀ ਹੋਈ ਹੈ | ਸਫ਼ਾਈ ਕਰਮਚਾਰੀ ਯੂਨੀਅਨ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੀ ਹੈ, ਪਰ ਸਰਕਾਰ ਦੇ ਨੁਮਾਇੰਦੇ ਉਨ੍ਹਾਂ ਨਾਲ ਮਿਲਣ ਲਈ ਵੀ ਤਿਆਰ ਨਹੀਂ ਹਨ | ਲਗਾਤਾਰ ਪ੍ਰਦਰਸ਼ਨਾਂ ਅਤੇ ਧਰਨਿਆਂ ਦੇ ਬਾਵਜੂਦ ਵੀ ਸਰਕਾਰ ਵਲੋਂ ਕੋਈ ਠੋਸ ਕਦਮ ਨਹੀਂ ਚੁੱਕਿਆ ਜਾ ਰਿਹਾ, ਜਿਸ ਕਾਰਨ ਅੱਜ ਪੂਰੇ ਪੰਜਾਬ ਵਿਚ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਜਾਰੀ ਹੈ ਅਤੇ ਮੋਗਾ ਸ਼ਹਿਰ ਗੰਦਗੀ ਨਾਲ ਭਰਿਆ ਪਿਆ ਹੈ | ਉਨ੍ਹਾਂ ਕਿਹਾ ਕਿ ਹੜਤਾਲਾਂ ਪਹਿਲਾਂ ਵੀ ਹੁੰਦੀਆਂ ਰਹੀਆਂ ਹਨ, ਪਰ ਪਿਛਲੀ ਸਰਕਾਰ ਦੇ ਸਮੇਂ ਕੌਂਸਲਰਾਂ ਅਤੇ ਪ੍ਰਸ਼ਾਸਨ ਵਲੋਂ ਹੋਰ ਪ੍ਰਬੰਧ ਕਰ ਕੇ ਸ਼ਹਿਰ ਵਿਚ ਸਫ਼ਾਈ ਪ੍ਰਬੰਧ ਬਣਾਈ ਰੱਖਣ ਦੀ ਕੋਸ਼ਿਸ਼ ਕੀਤੀ ਜਾਂਦੀ ਸੀ | ਮੌਜੂਦਾ ਸਰਕਾਰ ਨੂੰ ਵੀ ਤੁਰੰਤ ਪ੍ਰਭਾਵ ਨਾਲ ਗੰਦਗੀ ਦੇ ਢੇਰਾਂ ਦੀ ਸਫ਼ਾਈ ਕਰਵਾ ਕੇ ਸ਼ਹਿਰ ਵਾਸੀਆਂ ਨੂੰ ਰਾਹਤ ਦੇਣੀ ਚਾਹੀਦੀ ਹੈ | ਡਾ. ਹਰਜੋਤ ਕਮਲ ਨੇ ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਲੜਾਈ ਸਰਕਾਰ ਨਾਲ ਹੈ, ਇਸ ਲਈ ਉਹ ਸਰਕਾਰ ਦੇ ਨੁਮਾਇੰਦਿਆਂ ਦੇ ਘਰਾਂ ਦੇ ਬਾਹਰ ਧਰਨਾ-ਪ੍ਰਦਰਸ਼ਨ ਕਰਨ, ਪਰ ਆਮ ਲੋਕਾਂ ਨੂੰ ਪਰੇਸ਼ਾਨੀ ਨਾ ਹੋਣ ਦੇਣ | ਉਨ੍ਹਾਂ ਕਿਹਾ ਕਿ ਅਜਿਹੀ ਵਿਵਸਥਾ ਬਣਾਈ ਜਾਵੇ ਜਿਸ ਨਾਲ ਆਮ ਲੋਕਾਂ ਨੂੰ ਰਾਹਤ ਮਿਲੇ ਅਤੇ ਸਰਕਾਰ ਦੇ ਨੁਮਾਇੰਦਿਆਂ ਨੂੰ ਵੀ ਹੜਤਾਲ ਦਾ ਅਸਲ ਅਸਰ ਮਹਿਸੂਸ ਹੋਵੇ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸ਼ਹਿਰ ਵਿਚ ਗੰਦਗੀ ਦੇ ਢੇਰ ਚੁੱਕਣੇ ਬੰਦ ਹੋ ਗਏ ਹਨ, ਉਸ ਦਾ ਸਰਕਾਰ ਦੇ ਨੁਮਾਇੰਦਿਆਂ 'ਤੇ ਕੋਈ ਅਸਰ ਦਿਖਾਈ ਨਹੀਂ ਦੇ ਰਿਹਾ ਜਦਕਿ ਇਸ ਹੜਤਾਲ ਦਾ ਸਭ ਤੋਂ ਵੱਧ ਨੁਕਸਾਨ ਆਮ ਲੋਕਾਂ ਨੂੰ ਝੱਲਣਾ ਪੈ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਸਾਉਣੀ ਦੀਆਂ ਫ਼ਸਲਾਂ ਸੰਬੰਧੀ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਲੱਗਾ ਕੈਂਪ ਦਾ ਉਦਘਾਟਨ ਡਾ. ਗਿੱਲ ਸੰਯੁਕਤ ਡਾਇ... ਅਗਲੀ ਖ਼ਬਰ ਟੀ.ਐਲ.ਐਫ. ਸਕੂਲ ਦੇ ਵਿਦਿਆਰਥੀ ਆਰਵ ਕਾਂਸਲ ਨੇ ਯੂ.ਸੀ.ਐਮ.ਐਸ. ਚੈਂਪੀਅਨਸ਼ਿਪ ਵਿਚ ਆਪਣੀ ਛਾਪ ਛੱਡੀ
Ad Position 24