ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਮੋਗਾ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ

Ad Position 21
No active advertisement
ਅਜੀਤ ਡੈਸਕ 10-05-2026
ਮੋਗਾ, 9 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਅੱਜ ਜ਼ਿਲ੍ਹਾ ਮੋਗਾ ਵਿਚ ਅਤੇ ਸਬ-ਡਵੀਜ਼ਨਾਂ ਬਾਘਾ ਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਵਿਖੇ ਅਸ਼ਵਨੀ ਕੁਮਾਰ ਮਿਸ਼ਰਾ ਮਾਣਯੋਗ ਜੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਕਮ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਮਿਸ ਨੀਲਮ ਅਰੋੜਾ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਦੀ ਅਗਵਾਈ ਹੇਠ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ | ਇਸ ਲੋਕ ਅਦਾਲਤ ਵਿਚ ਵੱਖਰੇ-ਵੱਖਰੇ ਕੁੱਲ 19 ਬੈਂਚ ਬਣਾਏ ਗਏ | ਇਨ੍ਹਾਂ ਬੈਂਚਾਂ ਵਿਚ ਇਕ ਬੈਂਚ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਮੋਗਾ, 4 ਬੈਂਚ ਰੈਵੀਨਿਊ ਕੇਸਾਂ ਦੇ ਅਤੇ ਵੱਖ-ਵੱਖ 14 ਬੈਂਚ ਸੈਸ਼ਨ ਡਵੀਜ਼ਨ ਮੋਗਾ ਦੇ ਸਮੇਤ ਬਾਘਾ ਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਸਬ ਡਵੀਜ਼ਨਾਂ 'ਤੇ ਬਣਾਏ ਗਏ | ਇਸ ਲੋਕ ਅਦਾਲਤ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ.ਜੇ.ਐਮ. ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸਿਮਰਨ ਸਿੰਘ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿਚ ਵੱਖ-ਵੱਖ ਬੈਂਚਾਂ ਵਿਚ ਕੁੱਲ 7257 ਕੇਸ ਰੱਖੇ ਗਏ ਸਨ ਜਿਨ੍ਹਾਂ ਵਿਚੋਂ 3729 ਪ੍ਰੀ-ਲਿਟੀਗੇਟਿਵ ਅਤੇ 926 ਬਕਾਇਆ ਕੇਸਾਂ ਦਾ ਮੌਕੇ 'ਤੇ ਆਪਸੀ ਰਜ਼ਾਮੰਦੀ ਨਾਲ ਰਾਜ਼ੀਨਾਮਾ ਕਰਵਾਇਆ ਗਿਆ ਅਤੇ ਕੁੱਲ 17,17,26,450 ਰੁਪਏ ਦੇ ਅਵਾਰਡ ਪਾਸ ਕੀਤੇ ਗਏ | ਉਨ੍ਹਾਂ ਜਾਣਕਾਰੀ ਦਿੱਤੀ ਕਿ ਇਨ੍ਹਾਂ ਲੋਕ ਅਦਾਲਤਾਂ ਰਾਹੀਂ ਆਮ ਲੋਕਾਂ ਨੂੰ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ ਕਿਉਂਕਿ ਇਸ ਵਿਚ ਰਾਜ਼ੀਨਾਮਾ ਕਰਨ ਨਾਲ ਆਪਸੀ ਭਾਈਚਾਰਾ ਵੀ ਵਧਦਾ ਹੈ ਅਤੇ ਪੈਸੇ ਤੇ ਸਮੇਂ ਦੀ ਵੀ ਬੱਚਤ ਹੁੰਦੀ ਹੈ | ਉਨ੍ਹਾਂ ਨੇ ਇਹ ਜਾਣਕਾਰੀ ਵੀ ਦਿੱਤੀ ਕਿ ਲੋਕ ਅਦਾਲਤਾਂ ਦੇ ਫ਼ੈਸਲੇ ਦੇ ਖ਼ਿਲਾਫ਼ ਕੋਈ ਵੀ ਅਪੀਲ ਨਹੀਂ ਕੀਤੀ ਜਾ ਸਕਦੀ | ਉਨ੍ਹਾਂ ਦੱਸਿਆ ਕਿ ਅਗਲੀ ਨੈਸ਼ਨਲ ਲੋਕ ਅਦਾਲਤ ਮਿਤੀ 12 ਸਤੰਬਰ 2026 ਨੂੰ ਲਗਾਈ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ 1 ਕਿੱਲੋ ਅਫੀਮ ਅਤੇ ਆਊਡੀ ਕਾਰ ਸਮੇਤ ਚਾਰ ਵਿਅਕਤੀ ਕਾਬੂ ਅਗਲੀ ਖ਼ਬਰ ਟਰਾਂਸਫਾਰਮਰ ਤੋਂ ਚੰਗਿਆੜੀ ਪੈਣ ਨਾਲ 35 ਏਕੜ ਦੇ ਕਰੀਬ ਟਾਂਗਰ ਸੜਿਆ
Ad Position 24
No active advertisement