ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਮਾਂ ਦਿਵਸ ਪੂਰੇ ਜੋਸ਼ ਨਾਲ ਮਨਾਇਆ

Ad Position 21
No active advertisement
ਅਜੀਤ ਡੈਸਕ 10-05-2026
ਮੋਗਾ, 9 ਮਈ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਅੱਜ ਸਕੂਲ ਵਿਚ ਮਾਂ ਦਿਵਸ ਬੜੇ ਹੀ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ | ਸਕੂਲ ਵਿਚ ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਦੁਆਰਾ ਇਸ ਸਬੰਧੀ ਬੜੇ ਹੀ ਸੁੰਦਰ ਚਾਰਟ ਅਤੇ ਪ੍ਰੇਰਨਾਮਈ ਆਰਟੀਕਲ ਪੇਸ਼ ਕੀਤੇ ਗਏ ਜੋ ਕਿ ਮਾਂ ਦੀ ਮਹੱਤਤਾ ਨੂੰ ਦਰਸਾਉਂਦੇ ਸਨ | ਸਕੂਲ ਵਲੋਂ ਹਰ ਇਕ ਮਾਂ ਦੇ ਸਨਮਾਨ ਵਿਚ ਇਕ ਪ੍ਰੋਗਰਾਮ ਵੀ ਕਰਵਾਇਆ ਗਿਆ ਜਿਸ ਵਿਚ ਸਕੂਲ ਕੁਆਇਰ ਵਲੋਂ ਇਕ ਮਾਂ ਨੂੰ ਸਮਰਪਿਤ ਗਾਣਾ ਸੁਣਾਇਆ ਗਿਆ ਅਤੇ ਵੱਖ-ਵੱਖ ਵਿਦਿਆਰਥੀਆਂ ਵਲੋਂ ਕਵਿਤਾਵਾਂ ਅਤੇ ਗਾਣੇ ਪੇਸ਼ ਕੀਤੇ ਗਏ | ਕਲਾਸ ਪਹਿਲੀ ਅਤੇ ਦੂਸਰੀ ਦੇ ਬੱਚਿਆਂ ਨੇ ਮਾਂ ਦੀ ਮਹਾਨਤਾ ਨੂੰ ਦਰਸਾਉਂਦਾ ਹੋਇਆ ਡਾਂਸ ਪੇਸ਼ ਕੀਤਾ ਅਤੇ ਆਪਣੇ ਡਾਂਸ ਨਾਲ ਸਭ ਦਾ ਧਿਆਨ ਆਕਰਸ਼ਿਤ ਕੀਤਾ | ਇਸੇ ਤਰ੍ਹਾਂ 5ਵੀਂ ਅਤੇ 6ਵੀਂ ਕਲਾਸ ਦੇ ਵਿਦਿਆਰਥੀਆਂ ਨੇ ਵੀ ਆਪਣੇ ਡਾਂਸ ਰਾਹੀਂ ਮਾਂ ਦੀ ਮਹਿਮਾ ਨੂੰ ਦਰਸਾਇਆ | ਸੀਨੀਅਰ ਕਲਾਸ ਦੀਆਂ ਵਿਦਿਆਰਥਣਾਂ ਵਲੋਂ ਡਾਂਸ ਪੇਸ਼ ਕੀਤਾ ਗਿਆ | ਸਕੂਲ ਦੇ ਸੰਗੀਤ ਅਧਿਆਪਕ ਅਭੀਸ਼ੇਕ ਤੂਰ ਨੇ ਮਾਂ ਉੱਪਰ ਬਹੁਤ ਹੀ ਸੋਹਣਾ ਗੀਤ ਪੇਸ਼ ਕੀਤਾ | ਇਨ੍ਹਾਂ ਮੁਕਾਬਲਿਆਂ ਵਿਚ ਜੇਤੂ ਰਹੀਆਂ ਮਾਵਾਂ ਨੂੰ ਸਕੂਲ ਪਿ੍ੰਸੀਪਲ ਡਾ. ਹਮੀਲੀਆ ਰਾਣੀ ਵਲੋਂ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਵਿਚ ਮਾਵਾਂ ਲਈ ਸੈਲਫੀ ਕਾਰਨਰ ਵੀ ਤਿਆਰ ਕੀਤਾ ਗਿਆ ਜਿਸ ਵਿਚ ਵਿਦਿਆਰਥੀਆਂ ਵਲੋਂ ਬਣਾਏ ਗਏ ਕਾਰਡ ਮਾਵਾਂ ਨੂੰ ਦਿੱਤੇ ਗਏ ਤੇ ਫ਼ੋਟੋ ਕਰਵਾਈ | ਇਸ ਮੌਕੇ ਸਕੂਲ ਪ੍ਰਬੰਧਕਾਂ ਵਲੋਂ ਸਾਰੇ ਮਾਪਿਆਂ ਅਤੇ ਅਧਿਆਪਕਾਂ ਨੂੰ ਮਾਂ ਦਿਵਸ ਦੀ ਵਧਾਈ ਦਿੱਤੀ ਗਈ | ਸਕੂਲ ਪਿ੍ੰਸੀਪਲ ਡਾ. ਹਮੀਲੀਆ ਰਾਣੀ ਨੇ ਮੌਜੂਦ ਮਾਵਾਂ ਨੂੰ ਇਸ ਸ਼ੁੱਭ ਦਿਹਾੜੇ ਦੀਆਂ ਮੁਬਾਰਕਾਂ ਦਿੰਦੇ ਹੋਏ ਵਿਦਿਆਰਥੀਆਂ ਨੂੰ ਸੁਨੇਹਾ ਦਿੱਤਾ ਕਿ ਇਸ ਦੁਨੀਆ ਵਿਚ ਮਾਂ ਇਕ ਅਜਿਹਾ ਰਿਸ਼ਤਾ ਹੈ ਜਿਸ ਦੇ ਪਿਆਰ ਅਤੇ ਤਿਆਗ ਦੀ ਕੋਈ ਸੀਮਾ ਹੀ ਨਹੀਂ ਹੈ | ਇਸ ਲਈ ਇਹ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਅਸੀਂ ਆਪਣੇ ਮਾਪਿਆਂ ਦਾ ਸਤਿਕਾਰ ਕਰੀਏ |
Ad Position 22
No active advertisement
ਪਿਛਲੀ ਖ਼ਬਰ ਮਾਂ ਸਿਰਫ਼ ਇਕ ਸ਼ਬਦ ਨਹੀਂ ਸਗੋਂ ਪਿਆਰ, ਕੁਰਬਾਨੀ ਦਾ ਸਭ ਤੋਂ ਸੁੰਦਰ ਰੂਪ-ਮੰਜੂ ਅਰੋੜਾ ਅਗਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਮਾਂ ਦਿਵਸ ਪੂਰੇ ਜੋਸ਼ ਨਾਲ ਮਨਾਇਆ
Ad Position 24
No active advertisement