ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਲਈ ਹੋਰ ਤੇਜ਼ ਕੀਤੀ ਜਾਵੇ ਜਾਗਰੂਕਤਾ ਮੁਹਿੰਮ-ਐਸ.ਡੀ.ਐਮ.

Ad Position 21
No active advertisement
ਅਜੀਤ ਡੈਸਕ 10-05-2026
ਨਿਹਾਲ ਸਿੰਘ ਵਾਲਾ, 9 ਮਈ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖਾਲਸਾ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਦੀ ਯੋਗ ਅਗਵਾਈ ਵਿਚ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਵਿਸ਼ੇਸ਼ ਜਾਗਰੂਕ ਕੀਤਾ ਜਾ ਰਿਹਾ ਹੈ¢ ਪੰਜਾਬ ਸਰਕਾਰ ਦੇ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਕਿਸਾਨਾਂ ਉੱਪਰ ਕਾਰਵਾਈਆਂ ਵੀ ਕੀਤੀਆਂ ਜਾ ਰਹੀਆਂ ਹਨ¢ ਇਸ ਦੀ ਲਗਾਤਾਰਤਾ ਵਿਚ ਅੱਜ ਐਸ. ਡੀ. ਐਮ. ਨਿਹਾਲ ਸਿੰਘ ਵਾਲਾ ਗਗਨਦੀਪ ਵਲੋਂ ਸਥਾਨਕ ਦਫਤਰ ਵਿਖੇ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਕੀਤੀ ਗਈ¢ ਮੀਟਿੰਗ ਵਿਚ ਅਨਵਰ ਅਲੀ ਡੀ.ਐਸ.ਪੀ. ਨਿਹਾਲ ਸਿੰਘ ਵਾਲਾ, ਜਤਿੰਦਰ ਸਿੰਘ ਐਸ.ਐਚ.ਓ. ਨਿਹਾਲ ਸਿੰਘ ਵਾਲਾ, ਮਨਦੀਪ ਸਿੰਘ ਨਾਇਬ ਤਹਿਸੀਲਦਾਰ ਅਤੇ ਅਮਰਜੀਤ ਮੋਂਗਾ ਰੀਡਰ ਸਮੇਤ ਹੋਰ ਸੰਬੰਧਿਤ ਅਧਿਕਾਰੀ ਹਾਜ਼ਰ ਸਨ¢ ਐਸ. ਡੀ. ਐਮ. ਗਗਨਦੀਪ ਸਿੰਘ ਵਲੋਂ ਮੀਟਿੰਗ ਦੌਰਾਨ ਕਿਹਾ ਕਿ ਕਿਸਾਨਾਂ ਨੂੰ ਕਣਕ ਦਾ ਨਾੜ ਨਾ ਸਾੜਨ ਲਈ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ¢ ਉਨ੍ਹਾਂ ਦੱਸਿਆ ਕਿ ਨਾੜ ਸਾੜਨ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਮਿੱਟੀ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਲੋਕਾਂ ਦੀ ਸਿਹਤ 'ਤੇ ਵੀ ਮਾੜਾ ਅਸਰ ਪੈਂਦਾ ਹੈ¢ ਇਸ ਤੋਂ ਇਲਾਵਾ ਅੱਗ ਲੱਗਣ ਕਾਰਨ ਹਾਦਸਿਆਂ ਦੀ ਸੰਭਾਵਨਾ ਵੀ ਬਣੀ ਰਹਿੰਦੀ ਹੈ¢ ਉਨ੍ਹਾਂ ਦੱਸਿਆ ਗਿਆ ਕਿ ਨਾੜ ਸਾੜਨ ਦੇ ਮਾਮਲਿਆਂ ਸਬੰਧੀ ਹੁਣ ਤੱਕ 16 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ¢ ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਖੇਤਰਾਂ ਵਿਚ ਨਿਗਰਾਨੀ ਹੋਰ ਸਖਤ ਕਰਨ ਅਤੇ ਸਰਕਾਰ ਦੀਆਂ ਹਦਾਇਤਾਂ ਦੀ ਪਾਲਨਾ ਯਕੀਨੀ ਬਣਾਉਣ¢ ਗਗਨਦੀਪ ਐਸ.ਡੀ.ਐਮ. ਨਿਹਾਲ ਸਿੰਘ ਵਾਲਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਨ ਦੀ ਸੁਰੱਖਿਆ ਅਤੇ ਲੋਕ ਹਿਤ ਨੂੰ ਧਿਆਨ ਵਿੱਚ ਰੱਖਦਿਆਂ ਕਣਕ ਦੇ ਨਾੜ ਨੂੰ ਅੱਗ ਨਾ ਲਗਾਈ ਜਾਵੇ¢
Ad Position 22
No active advertisement
ਪਿਛਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਦੇ ਵਫ਼ਦ ਦੀ ਡਿਪਟੀ ਡਾਇਰੈਕਟਰ ਨਾਲ ਮੀਟਿੰਗ ਅਗਲੀ ਖ਼ਬਰ ਬਲੂਮਿੰਗ ਬਡਜ਼ ਸੀਨੀਅਰ ਸੈਕੰਡਰੀ ਸਕੂਲ ਚੰਦ ਨਵਾਂ ਵਿਖੇ ਮਾਂ ਦਿਵਸ ਮਨਾਇਆ
Ad Position 24
No active advertisement