ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਵੱਡੀ ਗਿਣਤੀ 'ਚ ਅਕਾਲੀ ਵਰਕਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 10-05-2026
ਮੋਗਾ, 9 ਮਈ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਅੱਜ ਮੋਗਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਪ੍ਰਧਾਨ ਸੁਖਮਿੰਦਰ ਸਿੰਘ, ਪ੍ਰਧਾਨ ਤੀਰਥ ਰਾਮ, ਹਰਪ੍ਰੀਤ ਸਿੰਘ ਬਾਵਾ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਿਹਾ ਅਤੇ ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ | ਉਨ੍ਹਾਂ ਦੇ ਨਿਵਾਸ ਸਥਾਨ 'ਤੇ ਸਥਾਨਕ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਉਨ੍ਹਾਂ ਨੂੰ ਰਸਮੀ ਤੌਰ 'ਤੇ ਪਾਰਟੀ ਵਿਚ ਸ਼ਾਮਿਲ ਕੀਤਾ | ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਜਿੰਦਰ ਸਿੰਘ ਰੋਡੇ, ਆਪ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਪ੍ਰੇਮ ਚੰਦ ਚੱਕੀ ਵਾਲਾ, ਸਿਆਸੀ ਸਕੱਤਰ ਅਤੇ ਸਾਬਕਾ ਕੌਂਸਲਰ ਦਵਿੰਦਰ ਸਿੰਘ ਤਿਵਾੜੀ, ਗੁਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਲੰਟੀਅਰ ਮੌਜੂਦ ਸਨ | ਇਸ ਮੌਕੇ ਬੋਲਦਿਆਂ ਸਥਾਨਕ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਪੱਖੀ ਨੀਤੀਆਂ ਅਤੇ ਵਿਕਾਸ ਪਹਿਲਕਦਮੀਆਂ ਤੋਂ ਪ੍ਰੇਰਿਤ ਹੋ ਕੇ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂ ਅਤੇ ਵਰਕਰ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਸਾਰੇ ਲੋਕਾਂ ਨੂੰ ਉਹ ਸਤਿਕਾਰ ਅਤੇ ਸਨਮਾਨ ਦਿੱਤਾ ਜਾਵੇਗਾ ਜਿਸ ਦੇ ਉਹ ਹੱਕਦਾਰ ਹਨ | ਪਾਰਟੀ ਵਿਚ ਸ਼ਾਮਿਲ ਹੋਏ ਸਾਰੇ ਸਾਥੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਉਮੀਦ ਪ੍ਰਗਟਾਈ ਕਿ ਉਹ ਲੋਕ ਭਲਾਈ ਅਤੇ ਖੇਤਰ ਦੇ ਵਿਕਾਸ ਲਈ ਪੂਰੀ ਲਗਨ ਨਾਲ ਕੰਮ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 15 'ਚ ਮੁਹੱਲਾ ਕਲੀਨਿਕ ਜਲਦ ਹੀ ਪੂਰਾ ਹੋ ਜਾਵੇਗਾ ਨਿਵਾਸੀਆਂ ਨੂੰ ਸਮਰਪਿਤ-ਤਿਵਾੜੀ ਅਗਲੀ ਖ਼ਬਰ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਇੰਟਰ ਹਾਊਸ ਫੁੱਟਬਾਲ ਟੂਰਨਾਮੈਂਟ
Ad Position 24
No active advertisement