ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਟੀ.ਐਲ.ਐਫ. ਸਕੂਲ ਵਿਖੇ ਮਾਂ ਦਿਵਸ ਉਤਸ਼ਾਹ ਨਾਲ ਮਨਾਇਆ

Ad Position 21
No active advertisement
ਅਜੀਤ ਡੈਸਕ 10-05-2026
ਮੋਗਾ, 9 ਮਈ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ.ਐਲ.ਐਫ.) ਵਿਖੇ ਅੱਜ ਆਪਣੇ ਕਿੰਡਰਗਾਰਟਨ ਵਿੰਗ ਵਿਚ ਮਾਂ ਦਿਵਸ ਨੂੰ ਬਹੁਤ ਉਤਸ਼ਾਹ ਨਾਲ ਮਨਾਇਆ | ਇਸ ਸਮਾਗਮ ਨੇ ਪੂਰੇ ਕੈਂਪਸ ਨੂੰ ਖ਼ੁਸ਼ੀ ਅਤੇ ਏਕਤਾ ਦੀ ਭਾਵਨਾ ਨਾਲ ਭਰ ਦਿੱਤਾ | ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ, ਡਾਇਰੈਕਟਰ ਡਾ. ਮੁਸਕਾਨ ਗਰਗ, ਪਿ੍ੰਸੀਪਲ ਅਤੇ ਅਧਿਆਪਕਾਂ ਦੁਆਰਾ ਸਾਂਝੇ ਤੌਰ 'ਤੇ ਦੀਵੇ ਜਗਾਉਣ ਦੀ ਰਸਮ ਨਾਲ ਹੋਈ | ਇਸ ਪ੍ਰੋਗਰਾਮ ਵਿਚ ਨਰਸਰੀ, ਐਲ.ਕੇ.ਜੀ. ਅਤੇ ਯੂ.ਕੇ.ਜੀ. ਦੇ ਵਿਦਿਆਰਥੀਆਂ ਦੀਆਂ ਮਾਵਾਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਪ੍ਰੋਗਰਾਮ ਦੌਰਾਨ ਛੋਟੇ ਬੱਚਿਆਂ ਨੇ ਸਵਾਗਤ ਨਾਚ ਅਤੇ ਮੇਰੀ ਮਾਂ ਸਿਰਲੇਖ ਵਾਲੀ ਇਕ ਭਾਵਪੂਰਨ ਕਵਿਤਾ ਪੇਸ਼ ਕਰ ਕੇ ਸਾਰਿਆਂ ਦਾ ਦਿਲ ਮੋਹ ਲਿਆ | ਇਸ ਮੌਕੇ ਵਿਦਿਆਰਥੀਆਂ ਨੇ ਆਪਣੀਆਂ ਮਾਵਾਂ ਨੂੰ ਆਪਣੇ ਪਿਆਰ ਦੇ ਪ੍ਰਤੀਕ ਵਜੋਂ ਹੱਥ ਨਾਲ ਬਣੇ ਤਾਜ, ਕਾਰਡ ਅਤੇ ਫ਼ੋਟੋ ਫਰੇਮ ਭੇਟ ਕੀਤੇ | ਮਾਵਾਂ ਲਈ ਰੈਪ ਦ ਗਿਫ਼ਟ ਅਤੇ ਮਿਊਜ਼ੀਕਲ ਚੇਅਰ ਵਰਗੀਆਂ ਮਨੋਰੰਜਕ ਖੇਡਾਂ ਦਾ ਵੀ ਆਯੋਜਨ ਕੀਤਾ ਗਿਆ ਅਤੇ ਸਾਰੇ ਜੇਤੂਆਂ ਨੂੰ ਪ੍ਰਬੰਧਨ ਕਮੇਟੀ ਵਲੋਂ ਤੋਹਫ਼ੇ ਭੇਟ ਕੀਤੇ ਗਏ | ਸੰਬੋਧਨ ਕਰਦਿਆਂ ਚੇਅਰਮੈਨ ਪ੍ਰਵੀਨ ਗਰਗ ਨੇ ਕਿਹਾ ਕਿ ਇਕ ਮਾਂ ਬੱਚੇ ਦੀ ਪਹਿਲੀ ਅਧਿਆਪਕਾ ਅਤੇ ਸਭ ਤੋਂ ਚੰਗੀ ਦੋਸਤ ਵਜੋਂ ਸੇਵਾ ਕਰਦੀ ਹੈ | ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਨੇ ਮਾਵਾਂ ਦੇ ਨਿਰਸਵਾਰਥ ਪਿਆਰ ਦੀ ਸ਼ਲਾਘਾ ਕੀਤੀ | ਅੰਤ ਵਿਚ ਪਿ੍ੰਸੀਪਲ ਨੇ ਸਾਰੀਆਂ ਮਾਵਾਂ, ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਦੇ ਸਹਿਯੋਗ ਨਾਲ ਇਸ ਸਮਾਗਮ ਨੂੰ ਯਾਦਗਾਰੀ ਬਣਾਇਆ |
Ad Position 22
No active advertisement
ਪਿਛਲੀ ਖ਼ਬਰ ਕਿਸੇ ਵੀ ਸਰਕਾਰ ਨੇ ਪੰਜਾਬ ਦੇ ਭਲੇ ਲਈ ਕੁਝ ਨਹੀਂ ਕੀਤਾ-ਜਥੇਦਾਰ ਬੂਟਾ ਸਿੰਘ ਰਣਸੀਂਹ ਅਗਲੀ ਖ਼ਬਰ ਟੀ.ਐਲ.ਐਫ. ਸਕੂਲ ਵਿਖੇ ਮਾਂ ਦਿਵਸ ਉਤਸ਼ਾਹ ਨਾਲ ਮਨਾਇਆ
Ad Position 24
No active advertisement