01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਪੰਜਾਬ ਸਰਕਾਰ ਪੈਨਸ਼ਨਰਾਂ ਨਾਲ ਕਰ ਰਹੀ ਵਾਅਦਾ ਖ਼ਿਲਾਫ਼ੀ-ਸੰਜੀਤ ਸਿੰਘ ਸਨੀ ਗਿੱਲ

Ad Position 21
No active advertisement
ਅਜੀਤ ਡੈਸਕ 10-05-2026
ਮੋਗਾ, 9 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਪੈਨਸ਼ਨਰਾਂ ਅਤੇ ਆਮ ਲੋਕਾਂ ਨਾਲ ਕੀਤੇ ਵਾਅਦੇ ਨਿਭਾਉਣ ਵਿਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ ਅਤੇ ਸਰਕਾਰ ਵਲੋਂ ਪੈਨਸ਼ਨਾਂ ਵਿਚ ਵਾਧਾ ਕਰਨ ਅਤੇ ਨਵੀਆਂ ਸਹੂਲਤਾਂ ਦੇਣ ਦੇ ਵੱਡੇ ਦਾਅਵੇ ਕੀਤੇ ਗਏ ਸਨ ਪਰ ਜ਼ਮੀਨੀ ਹਕੀਕਤ ਇਸ ਦੇ ਉਲਟ ਨਜ਼ਰ ਆ ਰਹੀ ਹੈ | ਸੰਜੀਤ ਸਿੰਘ ਸਨੀ ਗਿੱਲ ਨੇ ਕਿਹਾ ਕਿ ਕਈ ਯੋਗ ਲਾਭਪਾਤਰੀਆਂ ਦੀਆਂ ਪੈਨਸ਼ਨਾਂ ਰੋਕ ਦਿੱਤੀਆਂ ਗਈਆਂ ਹਨ, ਜਿਸ ਕਾਰਨ ਬਜ਼ੁਰਗਾਂ, ਵਿਧਵਾਵਾਂ ਅਤੇ ਹੋਰ ਲੋੜਵੰਦ ਵਰਗਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨਾਕਾਮ ਨੀਤੀਆਂ ਕਾਰਨ ਲੋਕਾਂ ਦਾ ਭਰੋਸਾ ਟੁੱਟਦਾ ਜਾ ਰਿਹਾ ਹੈ ਅਤੇ ਹਰ ਵਰਗ ਵਿਚ ਨਾਰਾਜ਼ਗੀ ਵੱਧ ਰਹੀ ਹੈ | ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਅਸਲ ਸਮੱਸਿਆਵਾਂ ਹੱਲ ਕਰਨ ਦੀ ਬਜਾਏ ਸਿਰਫ਼ ਇਸ਼ਤਿਹਾਰਬਾਜ਼ੀ ਤੱਕ ਸੀਮਤ ਹੋ ਚੁੱਕੀ ਹੈ | ਉਨ੍ਹਾਂ ਕਿਹਾ ਕਿ ਸੂਬੇ ਦੀ ਆਰਥਿਕ ਹਾਲਤ ਵੀ ਡਗਮਗਾਈ ਹੋਈ ਹੈ ਅਤੇ ਲੋਕ ਭਲਾਈ ਸਕੀਮਾਂ ਨੂੰ ਢੰਗ ਨਾਲ ਚਲਾਉਣ ਲਈ ਕੋਈ ਪੱਕੀ ਯੋਜਨਾ ਨਹੀਂ ਬਣਾਈ ਗਈ | ਸਨੀ ਗਿੱਲ ਨੇ ਕਿਹਾ ਕਿ ਬਜ਼ੁਰਗ ਪੈਨਸ਼ਨਰ ਸਮਾਜ ਦਾ ਉਹ ਵਰਗ ਹੈ ਜਿਸ ਨੂੰ ਸਭ ਤੋਂ ਵੱਧ ਸਹਾਰੇ ਦੀ ਲੋੜ ਹੁੰਦੀ ਹੈ, ਪਰ ਸਰਕਾਰ ਉਨ੍ਹਾਂ ਦੀਆਂ ਮੁਸ਼ਕਲਾਂ ਵੱਲ ਧਿਆਨ ਨਹੀਂ ਦੇ ਰਹੀ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਲੋਕਾਂ ਦੇ ਹੱਕਾਂ ਲਈ ਆਵਾਜ਼ ਉਠਾਉਂਦਾ ਆਇਆ ਹੈ ਅਤੇ ਅੱਗੇ ਵੀ ਸੰਘਰਸ਼ ਜਾਰੀ ਰੱਖੇਗਾ | ਉਨ੍ਹਾਂ ਵਿਸ਼ਵਾਸ ਜਤਾਇਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਮੁੜ ਲੋਕਾਂ ਵਿਚ ਆਪਣੀ ਪਕੜ ਮਜ਼ਬੂਤ ਕਰ ਰਿਹਾ ਹੈ ਅਤੇ ਪੰਜਾਬ ਦੇ ਲੋਕ ਪਾਰਟੀ ਨੂੰ ਇਕ ਮਜ਼ਬੂਤ ਬਦਲ ਵਜੋਂ ਦੇਖ ਰਹੇ ਹਨ ਅਤੇ ਸਾਲ 2027 ਦੀਆਂ ਚੋਣਾਂ ਵਿਚ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਆਪਣੀ ਸਰਕਾਰ ਬਣਾਏਗਾ ਅਤੇ ਸੂਬੇ ਨੂੰ ਵਿਕਾਸ ਦੀਆਂ ਬੁਲੰਦੀਆਂ 'ਤੇ ਪਹੁੰਚਾਇਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਵੱਡੀ ਗਿਣਤੀ 'ਚ ਅਕਾਲੀ ਵਰਕਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਅਗਲੀ ਖ਼ਬਰ ਕਿਸੇ ਵੀ ਸਰਕਾਰ ਨੇ ਪੰਜਾਬ ਦੇ ਭਲੇ ਲਈ ਕੁਝ ਨਹੀਂ ਕੀਤਾ-ਜਥੇਦਾਰ ਬੂਟਾ ਸਿੰਘ ਰਣਸੀਂਹ
Ad Position 24
No active advertisement