ਸਾਬਕਾ ਵਿਧਾਇਕ ਲੋਹਗੜ੍ਹ ਮਿਹਨਤੀ ਵਰਕਰਾਂ ਤੇ ਆਮ ਲੋਕਾਂ ਨਾਲ ਦਿਲੋਂ ਜੁੜੇ ਹੋਏ ਆਗੂ-ਗੋਪਾਲ ਗਰਗ, ਗੁਰਮੁਖ ਘਲੋਟੀ
ਗੱਲਬਾਤ ਸਮੇਂ ਸ਼ਹਿਰੀ ਪ੍ਰਧਾਨ ਗੋਪਾਲ ਗਰਗ, ਗੁਰਮੁਖ ਘਲੋਟੀ, ਐਡਵੋਕੇਟ ਇਸ਼ੂ ਛਾਬੜਾ ਤੇ ਸੁਖਵਿੰਦਰ ਸਿੰਘ ਸੌਂਕੀ | ਤਸਵੀਰ: ਗੁਰਮੀਤ ਸਿੰਘ ਖਾਲਸਾ
<br/>
10-05-2026
ਕੋਟ ਈਸੇ ਖਾਂ, 9 ਮਈ (ਗੁਰਮੀਤ ਸਿੰਘ ਖਾਲਸਾ)-ਪਿਛਲੇ ਸਾਲਾਂ ਦੌਰਾਨ ਹਲਕਾ ਧਰਮਕੋਟ ਵਿਚ ਕਾਂਗਰਸ ਪਾਰਟੀ ਨੂੰ ਵੱਡੀ ਮਜ਼ਬੂਤੀ ਦੇਣ ਵਾਲੇ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ 2017 'ਚ ਵਿਧਾਇਕ ਬਣ ਕੇ ਕਾਂਗਰਸ ਪਾਰਟੀ ਦਾ ਝੰਡਾ ਇਸ ਹਲਕੇ ਤੋਂ ਲਹਿਰਾਇਆ ਸੀ ਤੇ ਹੁਣ ਵੀ ਸੂਬੇ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਨਾ ਹੋਣ ਦੇ ਬਾਵਜੂਦ ਉਨ੍ਹਾਂ ਨੇ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਆਪਣੀ ਮਿਹਨਤ ਜਾਰੀ ਰੱਖਦਿਆਂ ਲੋਕਾਂ ਦੇ ਦੁੱਖ ਸੁੱਖ ਵਿਚ ਖੜ ਰਹੇ ਹਨ¢ ਉਨ੍ਹਾਂ ਦੀ ਚੰਗੀ ਕਾਰਗੁਜ਼ਾਰੀ ਸਦਕਾ ਹੀ ਕਾਂਗਰਸੀ ਆਗੂਆਂ ਤੇ ਵਰਕਰਾਂ ਦੇ ਹੌਸਲੇ ਅੱਜ ਵੀ ਪੂਰੀ ਤਰ੍ਹਾਂ ਬੁਲੰਦ ਹਨ¢ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸ਼ਹਿਰੀ ਪ੍ਰਧਾਨ ਗੋਪਾਲ ਗਰਗ, ਸੀਨੀ: ਆਗੂ ਗੁਰਮੁਖ ਸਿੰਘ ਘਲੋਟੀ, ਐਡਵੋਕੇਟ ਇਸ਼ੂ ਛਾਬੜਾ ਅਤੇ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਸੌਂਕੀ ਨੇ ਸਾਂਝੇ ਬਿਆਨ ਰਾਹੀਂ ਕਿਹਾ ਕਿ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਮਿਹਨਤੀ ਵਰਕਰਾਂ ਤੇ ਖਾਸ ਕਰ ਹਲਕੇ ਦੇ ਆਮ ਲੋਕਾਂ ਨਾਲ ਦਿਲੋਂ ਜੁੜੇ ਹੋਏ ਆਗੂ ਹਨ¢ ਲੋਹਗੜ੍ਹ ਦੀ ਮਿਹਨਤ ਸਦਕਾ ਕਾਂਗਰਸ ਪਾਰਟੀ ਵੀ ਲਗਾਤਾਰ ਮਜ਼ਬੂਤੀ ਵੱਲ ਵਧੀ ਹੈ |