ਮੋਗਾ, 9 ਮਈ (ਸੁਰਿੰਦਰਪਾਲ ਸਿੰਘ)-ਸਾਂਝਾ ਮੁਲਾਜ਼ਮ ਮੰਚ ਪੰਜਾਬ ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਸਾਂਝੀ ਅਤੇ ਅਹਿਮ ਮੀਟਿੰਗ ਮੰਚ ਦੇ ਆਗੂ ਸੁਖਚੈਨ ਸਿੰਘ ਖਹਿਰਾ, ਹਰਜਿੰਦਰਪਾਲ ਸਿੰਘ ਪੰਨੂ, ਬਲਜਿੰਦਰ ਸਿੰਘ ਧਾਲੀਵਾਲ ਦੀ ਸਾਂਝੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਜਿਵੇਂ ਸਕੱਤਰੇਤ ਪੀ.ਐਸ. ਆਫ਼ੀਸਰਜ਼ ਐਸੋਸੀਏਸ਼ਨ ਤੋਂ ਮਨਜੀਤ ਸਿੰਘ ਰੰਧਾਵਾ, ਟਰਾਂਸਪੋਰਟ ਵਿਭਾਗ ਤੋਂ ਹਰਨੇਕ ਸਿੰਘ, ਆਈ.ਟੀ.ਆਈ. ਇੰਪਲਾਈਜ਼ ਯੂਨੀਅਨ ਪੰਜਾਬ ਤੋਂ ਗੁਰਮੁਖ ਸਿੰਘ, ਪੰਜਾਬ ਰੋਡਵੇਜ਼ ਪਨਬਸ ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਯੂਨੀਅਨ ਤੋਂ ਬਲਵਿੰਦਰ ਸਿੰਘ, ਇੰਸਪੈਕਟਰ ਯੂਨੀਅਨ ਪੰਜਾਬ ਰੋਡਵੇਜ਼ ਤੋਂ ਸਤਪਾਲ ਸਿੰਘ, ਪੋਲੀਟੈਕਨਿਕ ਇੰਪਲਾਈਜ਼ ਐਸੋਸੀਏਸ਼ਨ ਤੋਂ ਮਨਜੀਤ ਸਿੰਘ, ਮਨਪ੍ਰੀਤ ਸਿੰਘ ਪ੍ਰਧਾਨ ਨਹਿਰੀ ਪਟਵਾਰੀ ਯੂਨੀਅਨ, ਫੂਡ ਸਪਲਾਈ ਵਿਭਾਗ ਤੋਂ ਹਰਚਰਨਜੀਤ ਸਿੰਘ ਸੰਧੂ ਤੇ ਹੋਰ ਭਰਾਤਰੀ ਜਥੇਬੰਦੀਆਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ | ਮੀਟਿੰਗ ਵਿਚ ਬੋਲਦਿਆਂ ਸੁਖਚੈਨ ਸਿੰਘ ਖਹਿਰਾ ਵਲੋਂ ਕਿਹਾ ਗਿਆ ਕਿ ਪੰਜਾਬ ਭਰ ਦੀਆਂ ਵੱਖ-ਵੱਖ ਜਥੇਬੰਦੀਆਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ ਜਿਸ ਦੀ ਲੜੀ ਤਹਿਤ ਪਹਿਲਾਂ ਵੀ ਮੀਟਿੰਗਾਂ ਕੀਤੀਆਂ ਗਈਆਂ ਹਨ ਤੇ ਅੱਜ ਵੀ ਉਹ ਵੱਖ-ਵੱਖ ਧਿਰਾਂ ਦੇ ਨਾਲ ਮੀਟਿੰਗਾਂ ਕਰ ਕੇ ਉਨ੍ਹਾਂ ਨੇ ਤਿਆਰੀ ਅਰੰਭੀ ਹੈ | ਇਸ ਤੋਂ ਬਾਅਦ ਹੋਰ ਵੀ ਬਾਹਰ ਰਹਿ ਗਈਆਂ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਜਾਵੇਗੀ ਕਿ ਆਓ ਇਕ ਸਾਂਝੇ ਪਲੇਟਫ਼ਾਰਮ ਤੋਂ ਇਕੱਠੇ ਹੋ ਕੇ ਪੰਜਾਬ ਸਰਕਾਰ ਦੇ ਵਿਰੋਧ ਦੇ ਵਿਚ ਖੜ੍ਹ ਕੇ ਸਰਕਾਰ ਦਾ ਮੂੰਹ ਤੋੜਵਾਂ ਜਵਾਬ ਦੇਈਏ | ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜਲਦ 16, 17 ਮਈ ਦੇ ਨੇੜੇ ਚੰਡੀਗੜ੍ਹ ਵਿਚ ਇਕ ਵਿਸ਼ਾਲ ਮੀਟਿੰਗ ਸਾਰੀਆਂ ਜਥੇਬੰਦੀਆਂ ਦੀ ਕੀਤੀ ਜਾ ਰਹੀ ਹੈ, ਜਿਸ ਵਿਚ ਅਗਲਾ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ | ਮੀਟਿੰਗ ਵਿਚ ਸੁਖਚੈਨ ਸਿੰਘ ਖਹਿਰਾ, ਹਰਜਿੰਦਰਪਾਲ ਸਿੰਘ ਪੰਨੂ, ਬਲਜਿੰਦਰ ਸਿੰਘ ਧਾਰੀਵਾਲ, ਮਨਜੀਤ ਸਿੰਘ ਰੰਧਾਵਾ, ਗੁਰਪ੍ਰੀਤ ਸਿੰਘ ਰਿਆੜ, ਗੁਰਿੰਦਰ ਸਿੰਘ ਘੁਕੇਵਾਲੀ, ਗੁਰਮੀਤ ਸਿੰਘ ਭੁੱਲਰ, ਗੁਰਮੁਖ ਸਿੰਘ, ਦਿਲਬਾਗ ਸਿੰਘ, ਤਰਸੇਮ ਲਾਲ, ਹਰਨੇਕ ਸਿੰਘ, ਹਰਚਰਨਜੀਤ ਸਿੰਘ ਸੰਧੂ, ਅਮਿਤ ਰਟੌਲ, ਸੰਜੀਵ ਭਾਰਦਵਾਜ, ਹਰਜਿੰਦਰ ਸਿੰਘ, ਹਰਦੀਪ ਸਿੰਘ, ਸਤਪਾਲ ਸਿੰਘ, ਨਵਦੀਪ ਸਿੰਘ ਅੰਮਿ੍ਤਸਰ, ਸੁਖਦੇਵ ਸਿੰਘ ਵੇਰਕਾ, ਹਰਪ੍ਰੀਤ ਸਿੰਘ, ਅਮਰਬੀਰ ਸਿੰਘ ਰੰਧਾਵਾ ਗੁਰਦਾਸਪੁਰ, ਹਰਜਿੰਦਰ ਸਿੰਘ, ਹਰਜੀਤ ਸਿੰਘ, ਰਾਤੇਸ਼ ਕੁਮਾਰ, ਅਸ਼ਵਨੀ ਕੁਮਾਰ, ਮਨਜੀਤ ਸਿੰਘ, ਸੰਜੀਵ ਕੁਮਾਰ, ਬਲਬੀਰ, ਰਾਜਪਾਲ ਸਿੰਘ, ਸੁਖਦੇਵ ਸਿੰਘ ਵੇਰਕਾ, ਰਣਜੀਤ ਸਿੰਘ, ਬਲਵਿੰਦਰ ਸਿੰਘ, ਹਰਸੇਵਕ ਸਿੰਘ ਸਾਧੂ ਵਾਲਾ, ਗਗਨਦੀਪ ਸਿੰਘ ਮੋਗਾ, ਮਨਪ੍ਰੀਤ ਸਿੰਘ, ਮਨਜੀਤ ਸਿੰਘ ਰੰਧਾਵਾ ਆਦਿ ਆਗੂ ਹਾਜ਼ਰ ਸਨ |