02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਸਰਕਾਰ ਚੋਣਾਂ ਸਮੇਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨਾਲ ਕੀਤੇ ਵਾਅਦੇ ਪੂਰੇ ਕਰੇ-ਸਰਬਜੀਤ ਕੌਰ ਲੰਗੇਆਣਾ

Ad Position 21
No active advertisement
ਅਜੀਤ ਡੈਸਕ 10-05-2026
ਬਾਘਾ ਪੁਰਾਣਾ, 9 ਮਈ (ਗੁਰਮੀਤ ਸਿੰਘ ਮਾਣੂੰਕੇ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਬਾਘਾ ਪੁਰਾਣਾ ਵਲੋਂ ਬਲਾਕ ਪ੍ਰਧਾਨ ਸਰਬਜੀਤ ਕੌਰ ਲੰਗੇਆਣਾ ਦੀ ਅਗਵਾਈ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਹਲਕਾ ਵਿਧਾਇਕ ਅੰਮਿ੍ਤਪਾਲ ਸਿੰਘ ਸੁਖਾਨੰਦ ਦੇ ਦਫਤਰ ਅੱਗੇ ਰੋਸ ਪ੍ਰਗਟ ਕਰਕੇ ਸਰਕਾਰ ਦੇ ਨਾਂਅ ਮੰਗ ਪੱਤਰ ਦਿੱਤਾ | ਇਸ ਮੌਕੇ ਬਲਾਕ ਪ੍ਰਧਾਨ ਸਰਬਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਚੋਣਾਂ ਸਮੇਂ ਕੀਤੇ ਗਏ ਵਾਅਦੇ ਅਨੁਸਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਮਾਣ ਪੱਤਾ ਦੁੱਗਣਾ ਕਰੇ, ਆਂਗਣਵਾੜੀ ਵਰਕਰਾਂ ਨੂੰ ਸਮਾਰਟ ਫੋਨ ਦਿੱਤੇ ਜਾਣ, ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਵਿਚ ਕੰਮ ਲੈਣ ਵਾਸਤੇ ਆਂਗਣਵਾੜੀ ਵਰਕਰ ਨੂੰ 200 ਰੁਪਏ ਤੇ ਹੈਲਪਰ ਨੂੰ 100 ਰੁਪਏ ਦਿੱਤੇ ਜਾਣ, ਆਂਗਣਵਾੜੀ ਵਰਕਰਾਂ ਕੋਲੋਂ ਵਾਧੂ ਕੰਮ ਬੰਦ ਕੀਤੇ ਜਾਣ, ਆਂਗਣਵਾੜੀ ਕੇਂਦਰਾਂ ਦੇ ਵਿਚ ਆ ਰਿਹਾ ਰਾਸ਼ਨ ਸਰਕਾਰੀ ਅਦਾਰਿਆਂ ਰਾਹੀਂ ਦਿੱਤਾ ਜਾਵੇ, ਆਂਗਣਵਾੜੀ ਵਰਕਰ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ ਅਤੇ ਆਂਗਣਵਾੜੀਆਂ 'ਚੋਂ ਪ੍ਰਾਇਮਰੀ ਸਕੂਲਾਂ ਵਿਚ ਭੇਜੇ ਗਏ ਬੱਚੇ ਵਾਪਸ ਆਂਗਣਵਾੜੀਆਂ ਵਿਚ ਭੇਜ ਜਾਣ | ਇਸ ਮੌਕੇ ਦਲਜੀਤ ਕੌਰ, ਸੁਖਦੀਪ ਕੌਰ, ਆਸ਼ਾ ਰਾਣੀ, ਅਮਰਜੀਤ ਕੌਰ, ਕੁਲਵੀਰ ਕੌਰ, ਕੁਲਵੰਤ ਕੌਰ, ਅਮਨ ਬੀਬੀ, ਗਗਨਦੀਪ ਕੌਰ, ਸੰਤੋਸ਼ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਂਗਣਵਾੜੀ ਵਰਕਰ ਤੇ ਹੈਲਪਰਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਾਮਵਰ ਕਵੀ ਤੇ ਵਾਰਤਕ ਲੇਖਕ ਡਾ. ਅੰਬਰੀਸ਼ ਨੂੰ ਊੜਾ ਪੁਰਸਕਾਰ ਪ੍ਰਦਾਨ ਅਗਲੀ ਖ਼ਬਰ ਟੈਂਟ ਐਸੋਸੀਏਸ਼ਨ ਨਿਹਾਲ ਸਿੰਘ ਵਾਲਾ ਦੀ ਨਵੀਂ ਯੂਨੀਅਨ ਦੀ ਚੋਣ
Ad Position 24
No active advertisement