14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਆਪ ਆਗੂ ਤੇ ਸਾਬਕਾ ਪੰਚ ਰਾਕੇਸ਼ ਮਲਹੋਤਰਾ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਸ਼੍ਰੋਮਣੀ ਅਕਾਲੀ ਦਲ ਦਾ ਕਾਫ਼ਲਾ ਦਿਨੋ-ਦਿਨ ਵੱਡਾ ਹੋ ਰਿਹਾ-ਮੱਖਣ ਬਰਾੜ

Ad Position 21
repet_subhas-goyals [Copy P29]
ਅਜੀਤ ਡੈਸਕ 11-05-2026
ਕੋਟ ਈਸੇ ਖਾਂ, 10 ਮਈ (ਗੁਰਮੀਤ ਸਿੰਘ ਖ਼ਾਲਸਾ)-ਆਉਣ ਵਾਲੀਆਂ ਨਗਰ ਪੰਚਾਇਤ ਚੋਣਾਂ ਦੇ ਸਬੰਧ ਵਿਚ ਕੋਟ ਈਸੇ ਖਾਂ ਦੀ ਸਿਆਸਤ ਜਿੱਥੇ ਪੂਰੀ ਤਰ੍ਹਾਂ ਗਰਮਾਈ ਹੋਈ ਹੈ, ਉੱਥੇ ਹੀ ਚੋਣਾਂ ਲੜਨ ਦੇ ਚਾਹਵਾਨ ਆਗੂਆਂ ਵਲੋਂ ਆਪਣੇ ਪਸੰਦੀਦਾ ਵਾਰਡਾਂ ਵਿਚ ਸਰਗਰਮੀਆਂ ਵਿੱਢੀਆਂ ਜਾ ਰਹੀਆਂ ਹਨ | ਇਸੇ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਨੂੰ ਸ਼ਹਿਰ ਵਿਚੋਂ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਕੋਟ ਈਸੇ ਖਾਂ ਦੇ ਸੀਨੀਅਰ ਆਗੂ ਰਾਕੇਸ਼ ਕੁਮਾਰ ਮਲਹੋਤਰਾ ਸਾਬਕਾ ਪੰਚ ਅਤੇ ਪਵਨ ਕੁਮਾਰ ਮਲਹੋਤਰਾ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦੇ ਹੋਏ ਅਕਾਲੀ ਦਲ ਹਲਕਾ ਧਰਮਕੋਟ ਦੇ ਸੇਵਾਦਾਰ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਹਾਜ਼ਰੀ 'ਚ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ | ਇਸ ਮੌਕੇ ਸ਼ਹਿਰ ਕੋਟ ਈਸੇ ਖਾਂ ਦੇ ਹੋਰਨਾਂ ਮੁੱਖ ਅਕਾਲੀ ਆਗੂਆਂ ਨੇ ਕਿਹਾ ਕਿ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਵਲੋਂ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਮਿਹਨਤ ਹੁਣ ਸਪਸ਼ਟ ਤੌਰ 'ਤੇ ਨਜ਼ਰ ਆ ਰਹੀ ਹੈ ਤੇ ਉਨ੍ਹਾਂ ਦੀ ਪ੍ਰੇਰਨਾ ਸਦਕਾ ਵੱਖ-ਵੱਖ ਧਿਰਾਂ ਨਾਲ ਜੁੜੇ ਆਗੂ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਰਹੇ ਹਨ, ਜਿਸ ਨਾਲ ਪਾਰਟੀ ਦਾ ਜਨ ਆਧਾਰ ਹੋਰ ਮਜ਼ਬੂਤ ਹੋ ਰਿਹਾ ਹੈ | ਆਗੂਆਂ ਕਿਹਾ ਕਿ ਰਾਕੇਸ਼ ਕੁਮਾਰ ਮਲਹੋਤਰਾ ਅਤੇ ਪਵਨ ਕੁਮਾਰ ਮਲਹੋਤਰਾ ਦਾ ਅਕਾਲੀ ਦਲ ਵਿਚ ਸ਼ਾਮਿਲ ਹੋਣਾ ਸਿਰਫ਼ ਦੋ ਵਿਅਕਤੀਆਂ ਦੀ ਸ਼ਮੂਲੀਅਤ ਨਹੀਂ ਸਗੋਂ ਕੋਟ ਈਸੇ ਖਾਂ ਖੇਤਰ ਵਿਚ ਅਕਾਲੀ ਦਲ ਦੀ ਵੱਧ ਰਹੀ ਪਕੜ ਦਾ ਸੰਕੇਤ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਨੇ ਦੋਹਾਂ ਆਗੂਆਂ ਨੂੰ ੂ ਪਾਰਟੀ ਵਿਚ ਸ਼ਾਮਿਲ ਕਰਵਾਉਂਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਦੀ ਗੱਲ ਕਰਨ ਵਾਲੀ ਪਾਰਟੀ ਰਹੀ ਹੈ ਅਤੇ ਨਵੇਂ ਆਗੂਆਂ ਦੀ ਸ਼ਮੂਲੀਅਤ ਨਾਲ ਪਾਰਟੀ ਨੂੰ ਹੋਰ ਤਾਕਤ ਮਿਲੇਗੀ, ਉੱਥੇ ਹੀ ਬਰਜਿੰਦਰ ਸਿੰਘ ਮੱਖਣ ਬਰਾੜ ਨੂੰ ਹਲਕੇ ਵਿਚ ਇਕ ਮਜ਼ਬੂਤ ਸੰਗਠਨਾਤਮਿਕ ਚਿਹਰੇ ਵਜੋਂ ਦੇਖਿਆ ਜਾ ਰਿਹਾ ਹੈ ਜੋ ਲਗਾਤਾਰ ਲੋਕਾਂ ਨਾਲ ਜੁੜ ਕੇ ਪਾਰਟੀ ਦਾ ਘੇਰਾ ਵਧਾ ਰਹੇ ਹਨ | ਮਲਹੋਤਰਾ ਨੂੰ ਪਾਰਟੀ 'ਚ ਸ਼ਾਮਿਲ ਕਰਨ ਸਮੇਂ ਬਰਜਿੰਦਰ ਸਿੰਘ ਬਰਾੜ ਨੇ ਪੂਰੇ ਮਾਣ ਸਨਮਾਨ ਦਾ ਭਰੋਸਾ ਦਿੱਤਾ | ਇਸ ਮੌਕੇ ਰਕੇਸ਼ ਕੁਮਾਰ ਮਲਹੋਤਰਾ ਨੇ ਕਿਹਾ ਕਿ ਵਿਕਾਸ ਪੱਖੋਂ ਸਵ: ਜਥੇਦਾਰ ਤੋਤਾ ਸਿੰਘ ਸਾਬਕਾ ਮੰਤਰੀ ਦੀ ਜ਼ਿਲ੍ਹਾ ਮੋਗਾ ਤੇ ਖ਼ਾਸ ਕਰ ਹਲਕਾ ਧਰਮਕੋਟ ਨੂੰ ਵਿਕਾਸ ਪੱਖੋਂ ਬਹੁਤ ਵੱਡੀ ਦੇਣ ਰਹੀ ਤੇ ਹੁਣ ਉਨ੍ਹਾਂ ਦੇ ਸਪੁੱਤਰ ਤੇ ਪੜ੍ਹੇ ਲਿਖੇ ਸੂਝਵਾਨ ਆਗੂ ਮੱਖਣ ਬਰਾੜ ਵਿਚ ਵੀ ਅਜਿਹੀ ਕਾਬਲੀਅਤ ਸਪਸ਼ਟ ਨਜ਼ਰ ਆਉਂਦੀ ਹੈ | ਇਸ ਮੌਕੇ ਹਰਮੇਲ ਸਿੰਘ ਰਾਜਪੂਤ, ਗੁਰਪ੍ਰੀਤ ਸਿੰਘ ਭੁੱਲਰ, ਜਰਨੈਲ ਸਿੰਘ ਧਾਲੀਵਾਲ, ਬਾਬਾ ਮਹਿੰਦਰ ਸਿੰਘ ਰਾਜਪੂਤ, ਅਮਨ ਗਾਬਾ, ਕੁਲਵਿੰਦਰ ਸਿੰਘ, ਤੇਜਿੰਦਰ ਸਿੰਘ ਕਾਲਾ ਚੌਹਾਨ, ਅਮਨਿੰਦਰ ਸਿੰਘ ਭੁੱਲਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਝੰਡੇਆਣਾ ਪੱਛਮੀ ਦੇ ਵਿਦਿਆਰਥੀਆਂ ਵਲੋਂ ਵਜ਼ੀਫ਼ਾ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਪਿੰਡ ਧੱਲੇਕੇ ਵਿਖੇ ਵਿਕਾਸ ਕਾਰਜ ਜ਼ੋਰਾਂ-ਸ਼ੋਰਾਂ 'ਤੇ ਸਰਪੰਚ ਮਨਦੀਪ ਕੌਰ ਤੇ ਗਰਾਮ ਪੰਚਾਇਤ ਨੇ ਕੀਤਾ ਹਲਕਾ ਵਿਧਾਇਕ ਦ...
Ad Position 24