14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਮੋਗਾ ਦੀ ਮਹੀਨਾਵਾਰ ਮੀਟਿੰਗ ਭਲਕੇ

Ad Position 21
repet_subhas-goyals [Copy P29]
ਅਜੀਤ ਡੈਸਕ 11-05-2026
ਮੋਗਾ, 10 ਮਈ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ ਨੈਸ਼ਨਲ ਲੈਬ ਵਾਲੇ, ਸੀਨੀਅਰ ਆਗੂ ਮੇਜਰ ਸਿੰਘ ਡਰੋਲੀ ਨੇ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਮੋਗਾ ਦੀ ਮਹੀਨਾਵਾਰ ਮੀਟਿੰਗ ਜੋ 15 ਤਰੀਕ ਨੂੰ ਰੱਖੀ ਜਾਂਦੀ ਸੀ ਇਸ ਵਾਰ 15 ਮਈ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਦਿੱਤੇ ਗਏ ਪ੍ਰੋਗਰਾਮ ਅਨੁਸਾਰ ਪੰਜਾਬ ਦੇ ਗਵਰਨਰ ਦਾ ਘਿਰਾਓ ਕੀਤਾ ਜਾਣਾ ਹੈ | ਇਸ ਲਈ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮਹੀਨਾਵਾਰ ਮੀਟਿੰਗ 12 ਮਈ ਨੂੰ ਜ਼ਿਲ੍ਹਾ ਦਫ਼ਤਰ ਮੋਗਾ ਵਿਖੇ ਹੋਵੇਗੀ | ਇਸ ਮੀਟਿੰਗ ਦੌਰਾਨ ਚੰਡੀਗੜ੍ਹ ਜਾਣ ਲਈ ਵੱਖ-ਵੱਖ ਬਲਾਕਾਂ ਦੀਆਂ ਡਿਊਟੀਆਂ ਲਾਈਆਂ ਜਾਣਗੀਆਂ ਜੋ ਕਿ ਜ਼ਿਲ੍ਹਾ ਮੋਗਾ ਤੋਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਵੱਡੇ ਕਾਫ਼ਲੇ ਚੰਡੀਗੜ੍ਹ ਲਈ ਰਵਾਨਾ ਹੋਣਗੇ |
Ad Position 22
No active advertisement
ਪਿਛਲੀ ਖ਼ਬਰ ਭਗਵਤੀ ਜਾਗਰਣ ਲਈ ਸੱਦਾ ਪੱਤਰ ਅਨਮੋਲ ਵੈਲਫੇਅਰ ਕਲੱਬ ਨੂੰ ਭੇਟ <br/> ਅਗਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਦੀ ਮੀਟਿੰਗ ਭਲਕੇ <br/>
Ad Position 24