14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਗਿਆਨ ਸਾਗਰ ਪਬਲਿਕ ਸਕੂਲ ਠੱਠੀ ਭਾਈ ਵਿਖੇ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਡਰਾਇੰਗ ਅਤੇ ਪੇਂਟਿੰਗ ਮੁਕਾਬਲੇ

Ad Position 21
repet_subhas-goyals [Copy P29]
ਅਜੀਤ ਡੈਸਕ 11-05-2026
ਠੱਠੀ ਭਾਈ, 10 ਮਈ (ਜਗਰੂਪ ਸਿੰਘ ਮਠਾੜੂ)-ਗਿਆਨ ਸਾਗਰ ਪਬਲਿਕ ਸਕੂਲ ਠੱਠੀ ਭਾਈ ਵਿਖੇ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਪੱਧਰੀ ਡਰਾਇੰਗ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ | ਇਹ ਮੁਕਾਬਲੇ ''ਸਮਾਨਤਾ ਅਤੇ ਭਾਈਚਾਰਾ'' ਵਿਸ਼ੇ ਨਾਲ ਸੰਬੰਧਿਤ ਸਨ, ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ | ਵਿਦਿਆਰਥੀਆਂ ਨੇ ਆਪਣੀ ਕਲਾ ਰਾਹੀਂ ਗੁਰੂ ਰਵੀਦਾਸ ਜੀ ਦੀਆਂ ਸਿੱਖਿਆਵਾਂ, ਮਨੁੱਖਤਾ, ਸਮਾਨਤਾ ਅਤੇ ਭਾਈਚਾਰੇ ਦਾ ਸੁੰਦਰ ਪ੍ਰਗਟਾਵਾ ਕੀਤਾ | ਬੱਚਿਆਂ ਵਲੋਂ ਤਿਆਰ ਕੀਤੀਆਂ ਪੇਂਟਿੰਗਾਂ ਨੇ ਸਭ ਦਾ ਮਨ ਮੋਹ ਲਿਆ | ਸਕੂਲ ਮੁਖੀ ਸਾਹਿਬਾਨ ਨੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿਚ ਰਚਨਾਤਮਿਕਤਾ ਦੇ ਨਾਲ-ਨਾਲ ਨੈਤਿਕ ਮੁੱਲਾਂ ਨੂੰ ਵੀ ਮਜ਼ਬੂਤ ਕਰਦੇ ਹਨ | ਇਸ ਮੌਕੇ ਵਿਦਿਆਰਥੀਆਂ ਨੂੰ ਗੁਰੂ ਰਵੀਦਾਸ ਜੀ ਦੇ ਜੀਵਨ ਅਤੇ ਉਪਦੇਸ਼ਾਂ ਬਾਰੇ ਜਾਣਕਾਰੀ ਵੀ ਦਿੱਤੀ ਗਈ | ਇਸ ਮੌਕੇ ਸਕੂਲ ਦੀ ਪ੍ਰਬੰਧਕੀ ਕਮੇਟੀ, ਸਟਾਫ਼ ਮੈਂਬਰ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਾਬਾ ਤਪੀਆ ਜੀ ਮਾਡਲ ਸਕੂਲ ਦਾਤਾ 'ਚ ਮਾਂ ਦਿਵਸ ਮਨਾਇਆ ਅਗਲੀ ਖ਼ਬਰ ਫੇਅਰਲੈਘ ਡਿਕਿਨਸਨ ਯੂਨੀਵਰਸਿਟੀ ਅਮਰੀਕਾ ਨੇ ਕੀਤਾ ਦਮਨਪ੍ਰੀਤ ਸਿੰਘ ਮੋਗਾ ਨੂੰ ਸਨਮਾਨਿਤ • ਦਮਨਪ੍ਰੀਤ ਦੇ ਸਨਮਾਨਿਤ ਹ...
Ad Position 24