16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਹੈਰੋਇਨ ਸਮੇਤ ਵਿਅਕਤੀ ਕਾਬੂ

Ad Position 21
repet_subhas-goyals [Copy P29]
ਅਜੀਤ ਡੈਸਕ 11-05-2026
ਫ਼ਰੀਦਕੋਟ, 10 ਮਈ (ਸਰਬਜੀਤ ਸਿੰਘ)-ਸੀ.ਆਈ.ਏ. ਸਟਾਫ਼ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਤਲਵੰਡੀ ਬਾਈਪਾਸ ਤੋਂ 99 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਹਾਕਮ ਸਿੰਘ, ਸੀ.ਆਈ.ਏ. ਸਟਾਫ਼ ਫ਼ਰੀਦਕੋਟ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਰਾਜਸਥਾਨ ਫੀਡਰ ਤਲਵੰਡੀ ਬਾਈਪਾਸ ਫ਼ਰੀਦਕੋਟ ਵਿਖੇ ਮੌਜੂਦ ਸਨ ਤਾਂ ਗੁਰਵਿੰਦਰ ਸਿੰਘ ਉਰਫ਼ ਸ਼ੇਖਰ ਪੁੱਤਰ ਬਲਵਿੰਦਰ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਆਧਾਰ 'ਤੇ ਕਾਬੂ ਕਰ ਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 99 ਗ੍ਰਾਮ ਹੈਰੋਇਨ ਸਮੇਤ ਮੋਮੀ ਲਿਫਾਫਾ ਅਤੇ 200 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰ ਕੇ ਉਸ ਖ਼ਿਲਾਫ਼ ਥਾਣਾ ਸਿਟੀ, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਅਗਲੀ ਖ਼ਬਰ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ 43 ਲੱਖ ਰੁਪਏ ਦੀ ਸਿੰਚਾਈ ਲਈ ਨਹਿਰੀ ਪਾਣੀ ਦੀ ਪਾਈਪਲਾਈਨ ਦੇ ਕੰਮ ਦੀ ਸ਼ੁਰੂਆਤ ਕੀ...
Ad Position 24