16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਸਪੀਕਰ ਸੰਧਵਾਂ ਨੇ ਗਲੀਆਂ ਦੇ ਨਿਰਮਾਣ ਕਾਰਜਾਂ ਦਾ ਨੀਂਹ ਪੱਥਰ ਰੱਖਿਆ

Ad Position 21
repet_subhas-goyals [Copy P29]
ਅਜੀਤ ਡੈਸਕ 11-05-2026
ਕੋਟਕਪੂਰਾ, 10 ਮਈ (ਮੇਘਰਾਜ)-ਕੋਟਕਪੂਰਾ-ਬਠਿੰਡਾ ਰੋਡ 'ਤੇ ਸਥਿਤ ਮੁਹੱਲਾ ਬਲਵੰਤ ਨਗਰ ਵਿਖੇ ਕਰੀਬ 20 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਗਲੀਆਂ ਦੇ ਨਿਰਮਾਣ ਕਾਰਜਾਂ ਦਾ ਨੀਂਹ ਪੱਥਰ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਰੱਖਿਆ | ਉਨ੍ਹਾਂ ਕਿਹਾ ਕਿ ਇਲਾਕੇ ਦੇ ਵਿਕਾਸ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਪਹਿਲ ਹੈ | ਉਨ੍ਹਾਂ ਕਿਹਾ ਕਿ ਬਲਵੰਤ ਨਗਰ ਦੀਆਂ ਇਹ ਗਲੀਆਂ ਲੰਬੇ ਸਮੇਂ ਤੋਂ ਨਿਰਮਾਣ ਦੀ ਉਡੀਕ ਕਰ ਰਹੀਆਂ ਸਨ ਅਤੇ ਹੁਣ ਇੰਨ੍ਹਾਂ ਦੇ ਨਿਰਮਾਣ ਨਾਲ ਮੁਹੱਲਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ | ਮੁਹੱਲੇ ਦੀਆਂ ਦੋ ਗਲੀਆਂ 'ਚ ਇੰਟਰਲਾਕਿੰਗ ਟਾਈਲਾਂ ਲਗਾਈਆਂ ਜਾਣਗੀਆਂ, ਜਿਸ ਨਾਲ ਆਵਾਜਾਈ ਵਧੀਆ ਹੋਵੇਗੀ ਅਤੇ ਇਲਾਕੇ ਦੀ ਬੁਨਿਆਦੀ ਸਹੂਲਤਾਂ 'ਚ ਸੁਧਾਰ ਆਵੇਗਾ¢ ਇਸ ਮੌਕੇ ਮੁਹੱਲਾ ਵਾਸੀ ਤੇ ਪਤਵੰਤੇ ਵਿਅਕਤੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੰਗਾਲ ਦੀ ਜਿੱਤ 'ਤੇ ਭਜਨ ਲਾਲ ਸਿਤਾਰਾ ਅਤੇ ਵਿੱਕੀ ਸਿਤਾਰਾ ਦੀ ਅਗਵਾਈ ਹੇਠ ਵਰਕਰਾਂ ਨੇ ਖ਼ੁਸ਼ੀ ਮਨਾਈ ਅਗਲੀ ਖ਼ਬਰ ਜਥੇਬੰਦੀਆਂ ਵਲੋਂ ਭਾਰਤ ਗੈਸ ਏਜੰਸੀ ਨੂੰ ਗੈਸ ਸਪਲਾਈ ਪਿੰਡ-ਪਿੰਡ ਪਹੁੰਚਾਉਣ ਦੀ ਅਪੀਲ
Ad Position 24