16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਸਰਕਾਰੀ ਮਿਡਲ ਸਕੂਲ ਤਾਰੇਵਾਲਾ ਨਵਾਂ ਦੇ ਵਿਦਿਆਰਥੀਆਂ ਨੇ ਐਨ.ਐਮ.ਐਮ.ਐਸ. ਪ੍ਰੀਖਿਆ ਪਾਸ ਕਰ ਕੇ ਸਕੂਲ ਦਾ ਨਾਂਅ ਰੌਸ਼ਨਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 11-05-2026
ਮੋਗਾ, 10 ਮਈ (ਸੁਰਿੰਦਰਪਾਲ ਸਿੰਘ)-ਸਰਕਾਰੀ ਮਿਡਲ ਸਕੂਲ ਤਾਰੇਵਾਲਾ ਨਵਾਂ (ਮੋਗਾ) ਲਈ ਇਹ ਬਹੁਤ ਮਾਣ ਅਤੇ ਖ਼ੁਸ਼ੀ ਦੀ ਗੱਲ ਹੈ ਕਿ ਇਸ ਦੇ ਤਿੰਨ ਹੁਸ਼ਿਆਰ ਵਿਦਿਆਰਥੀਆਂ ਨੇ ਐਨ.ਐਮ.ਐਮ.ਐਸ. (ਨੈਸ਼ਨਲ ਮੀਨਜ਼ ਕਮ ਮੈਰਿਟ ਸਕਾਲਰਸ਼ਿਪ) ਪ੍ਰੀਖਿਆ ਸਫਲਤਾ ਪੂਰਵਕ ਪਾਸ ਕਰ ਕੇ ਸਕੂਲ ਅਤੇ ਪਿੰਡ ਦੋਵਾਂ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਪ੍ਰਾਪਤੀ ਹਾਸਲ ਕਰਨ ਵਾਲੇ ਵਿਦਿਆਰਥੀਆਂ ਵਿਚ ਅਰਜਨਪ੍ਰੀਤ ਸਿੰਘ, ਏਕਮਪ੍ਰੀਤ ਸਿੰਘ ਅਤੇ ਜਸਪ੍ਰੀਤ ਕੌਰ ਸ਼ਾਮਿਲ ਹਨ | ਜ਼ਿਲ੍ਹਾ ਸਿੱਖਿਆ ਅਧਿਕਾਰੀ ਅਸ਼ੀਸ਼ ਕੁਮਾਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਗੁਰਦਿਆਲ ਸਿੰਘ ਮਠਾੜੂ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਇਸ ਸ਼ਾਨਦਾਰ ਸਫਲਤਾ 'ਤੇ ਵਧਾਈ ਦਿੱਤੀ | ਇਸ ਪ੍ਰਾਪਤੀ ਦਾ ਸਿਹਰਾ ਸਕੂਲ ਪਿ੍ੰਸੀਪਲ ਅਤੇ ਸਾਰੇ ਸਟਾਫ਼ ਮੈਂਬਰਾਂ ਦੀ ਨਿਰੰਤਰ ਮਿਹਨਤ, ਸਹੀ ਮਾਰਗ-ਦਰਸ਼ਨ ਅਤੇ ਸਮਰਪਣ ਨੂੰ ਜਾਂਦਾ ਹੈ | ਤਾਰੇਵਾਲਾ ਨਵਾਂ ਪਿੰਡ ਦੀ ਪੰਚਾਇਤ ਨੇ ਵੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ ਅਤੇ ਉਨ੍ਹਾਂ ਨੂੰ ਟਰਾਫ਼ੀਆਂ ਅਤੇ ਸਰਟੀਫਿਕੇਟ ਭੇਟ ਕੀਤੇ | ਇਸ ਮੌਕੇ ਸਕੂਲ ਇੰਚਾਰਜ ਭੁਪਿੰਦਰਪਾਲ ਸਿੰਘ, ਹਿੰਦੀ ਮਿਸਟ੍ਰੈਸ ਸੁਖਵਿੰਦਰ ਕੌਰ, ਪੰਜਾਬੀ ਮਿਸਟ੍ਰੈਸ ਜਗਦੀਪ ਕੌਰ, ਐਸ.ਐਸ. ਮਿਸਟ੍ਰੈਸ ਸਿਮਰਜੀਤ ਕੌਰ, ਪਿੰਡ ਦੇ ਸਰਪੰਚ ਕਰਮਜੀਤ ਸਿੰਘ, ਹਲਕਾ ਕੋਆਰਡੀਨੇਟਰ ਕੁਲਵਿੰਦਰ ਸਿੰਘ ਤਾਰੇਵਾਲਾ, ਰਜਿੰਦਰ ਸਿੰਘ, ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਨੈਸਲੇ, ਹਰਪ੍ਰੀਤ ਸਿੰਘ, ਸੁਖਦੇਵ ਸਿੰਘ ਸੇਠੀ, ਨਿਰਮਲ ਸਿੰਘ, ਖ਼ੁਸ਼ਦੀਪ ਸਿੰਘ ਅਤੇ ਹੋਰ ਪਿੰਡ ਵਾਸੀ ਮੌਜੂਦ ਸਨ | ਸਕੂਲ ਦੀ ਇਸ ਪ੍ਰਾਪਤੀ ਨੇ ਪੂਰੇ ਖੇਤਰ ਵਿਚ ਖ਼ੁਸ਼ੀ ਦਾ ਮਾਹੌਲ ਪੈਦਾ ਕਰ ਦਿੱਤਾ ਹੈ ਅਤੇ ਹੋਰ ਵਿਦਿਆਰਥੀਆਂ ਨੂੰ ਵੀ ਉੱਤਮਤਾ ਲਈ ਯਤਨ ਕਰਨ ਲਈ ਪ੍ਰੇਰਿਤ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਬਲੂਮਿੰਗ ਬਡਜ਼ ਏ.ਬੀ.ਸੀ. ਮੌਨਟੈਂਸਰੀ ਸਕੂਲ ਮੋਗਾ ਵਿਖੇ ਮਨਾਇਆ ਮਾਂ ਦਿਵਸ ਅਗਲੀ ਖ਼ਬਰ ਬੰਗਾਲ ਦੀ ਜਿੱਤ 'ਤੇ ਭਜਨ ਲਾਲ ਸਿਤਾਰਾ ਅਤੇ ਵਿੱਕੀ ਸਿਤਾਰਾ ਦੀ ਅਗਵਾਈ ਹੇਠ ਵਰਕਰਾਂ ਨੇ ਖ਼ੁਸ਼ੀ ਮਨਾਈ
Ad Position 24